ਗੁਰੂ ਚੇਲੇ ਦੇ ਪਵਿੱਤਰ ਰਿਸ਼ਤੇ ਨੂੰ ਸਮਰਪਿਤ ਸਕੂਲਾਂ ਵਿਚ ਉਤਸ਼ਾਹ ਨਾਲ ਮਨਾਇਆ ਅਧਿਆਪਕ ਦਿਵਸ
ਰਾਜਪੁਰਾ, 6 ਸਤੰਬਰ (ਰਣਜੀਤ ਸਿੰਘ)-ਸਥਾਨਿਕ ਸ਼ਹਿਰ ਅਤੇ ਆਲੇ ਦੁਆਲੇ ਦੇ ਪਿੰਡਾਂ ਵਿਚ ਦੇ ਵੱਖ ਵੱਖ ਸਕੂਲਾਂ ਵਿਚ ਅਧਿਆਪਕ ਦਿਵਸ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ,ਦੇਸ਼ ਦੇ ਪਹਿਲੇ ਉਪ ਰਾਸ਼ਟਰਪਤੀ ਅਤੇ ਮਹਾਨ ਸਿੱਖਿਆ ਸ਼ਾਸਤਰੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਦੇ ਦਨਮ ਦਿਵਸ ਨੂੰ ਸਮਰਪਿੱਤ ਇਸ ਦਿਹਾੜੇ ਤੇ ਸਕੂਲਾਂ ਵਿਚ ਵਿਸ਼ੇਸ਼ ਸਮਾਗਮ ਕਰਵਾਏ ਗਏ।
ਰਾਜਪੁਰਾ, 6 ਸਤੰਬਰ (ਰਣਜੀਤ ਸਿੰਘ)-ਸਥਾਨਿਕ ਸ਼ਹਿਰ ਅਤੇ ਆਲੇ ਦੁਆਲੇ ਦੇ ਪਿੰਡਾਂ ਵਿਚ ਦੇ ਵੱਖ ਵੱਖ ਸਕੂਲਾਂ ਵਿਚ ਅਧਿਆਪਕ ਦਿਵਸ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ,ਦੇਸ਼ ਦੇ ਪਹਿਲੇ ਉਪ ਰਾਸ਼ਟਰਪਤੀ ਅਤੇ ਮਹਾਨ ਸਿੱਖਿਆ ਸ਼ਾਸਤਰੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਦੇ ਦਨਮ ਦਿਵਸ ਨੂੰ ਸਮਰਪਿੱਤ ਇਸ ਦਿਹਾੜੇ ਤੇ ਸਕੂਲਾਂ ਵਿਚ ਵਿਸ਼ੇਸ਼ ਸਮਾਗਮ ਕਰਵਾਏ ਗਏ। ਸਕੂਲਾਂ ਵਿਚ ਬੱਚਿਆਂ ਨੇ ਗਿੱਧੇ ਭੰਗੜੇ, ਕਵਿਤਾਵਾਂ ਗੀਤਾਂ ਸਮੇਤ ਹੋਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਅਤੇ ਅਧਿਆਪਕਾਂ ਨੂੰ ਤੋਹਫੇ ਦਿਤੇ । ਜਾਣਕਾਰੀ ਮੁਤਾਬਕ ਇਥੋ ਦੇ ਸਕੂਲਾਂ ਵਿਚ ਅਧਿਆਪਕ ਦਿਵਸ ਮੌਕੇ ਬੱਚਿਆਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਵਿਦਿਆਰਥੀਆਂ ਨੇ ਅਧਿਆਪਕਾਂ ਦੇ ਸਤਿਕਾਰ ਵਿਚ ਮਨਮੋਹਕ ਪ੍ਰੋਗਰਾਮ ਪੇਸ਼ ਕੀਤੇ।ਬੱਚਿਆਂ ਨੇ ਆਪਣੇ ਗੁਰੂਆਂ ਵਲੋਂ ਦਿੱਤੀ ਜਾਂਦੀ ਚੰਗੀ ਸਿਖਿਆ ਅਤੇ ਮਾਰਗ ਦਰਸ਼ਨ ਲਈ ਉਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਬੱਚਿਆਂ ਨੇ ਆਪਣੇ ਅਧਿਆਪਕਾਂ ਨੂੰ ਖੂਬਸੂਰਤ ਗੀ੍ਰਟਿੰਗ ਕਾਰਡ ਅਤੇ ਤੋਹਫੇ ਭੇਂਟ ਕਰਕੇ ਆਪਣੇ ਪਿਆਰ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਸਮਾਗਮਾਂ ਦੇ ਅੰਤ ਵਿਚ ਅਧਿਆਪਕਾਂ ਨੇ ਵੀ ਬੱਚਿਆਂ ਦੀ ਪੇਸ਼ਕਾਰੀ ਦੀ ਸਲਾਘਾ ਕੀਤੀ ਅਤੇ ਉਨ੍ਹਾਂ ਨੂੰ ਭਵਿੱਖ ਵਿਚ ਉਚੀਆਂ ਮੱਲਾਂ ਮਾਰਨ ਦਾ ਅਸ਼ੀਰਵਾਦ ਦਿਤਾ।