11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਡਿਵਾਈਨ ਲਾਈਟ ਸਕੂਲ ਦੀ ਬਾਸਕਟਬਾਲ ਟੀਮ ਜ਼ਿਲ੍ਹੇ ’ਚੋਂ ਰਹੀ ਅੱਵਲ

ਫ਼ਤਹਿਗੜ੍ਹ ਸਾਹਿਬ, 9 ਸਤੰਬਰ (ਬਲਜਿੰਦਰ ਸਿੰਘ)- ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਬਾਸਕਟਬਾਲ ਮੁਕਾਬਲਿਆਂ ਵਿਚ ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਸਰਹਿੰਦ ਦੀ ਉਮਰ ਵਰਗ-17 ਕੁੜੀਆਂ ਦੀ ਬਾਸਕਟਬਾਲ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਮੁਕਾਬਲਿਆਂ ਦੌਰਾਨ ਸਕੂਲ ਦੀਆਂ ਖਿਡਾਰਨਾਂ ਨੇ ਪੂਰੇ ਜੋਸ਼, ਅਨੁਸ਼ਾਸਨ ਅਤੇ ਖੇਡ ਭਾਵਨਾ ਨਾਲ ਆਪਣੀ ਖੇਡ ਦਾ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 10-09-2026
ਫ਼ਤਹਿਗੜ੍ਹ ਸਾਹਿਬ, 9 ਸਤੰਬਰ (ਬਲਜਿੰਦਰ ਸਿੰਘ)- ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਬਾਸਕਟਬਾਲ ਮੁਕਾਬਲਿਆਂ ਵਿਚ ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਸਰਹਿੰਦ ਦੀ ਉਮਰ ਵਰਗ-17 ਕੁੜੀਆਂ ਦੀ ਬਾਸਕਟਬਾਲ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਮੁਕਾਬਲਿਆਂ ਦੌਰਾਨ ਸਕੂਲ ਦੀਆਂ ਖਿਡਾਰਨਾਂ ਨੇ ਪੂਰੇ ਜੋਸ਼, ਅਨੁਸ਼ਾਸਨ ਅਤੇ ਖੇਡ ਭਾਵਨਾ ਨਾਲ ਆਪਣੀ ਖੇਡ ਦਾ ਪ੍ਰਦਰਸ਼ਨ ਕੀਤਾ। ਟੀਮ ਨੇ ਵਿਰੋਧੀ ਟੀਮਾਂ ਨੂੰ ਮਾਤ ਦਿੰਦਿਆਂ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਅਤੇ ਜਿੱਤ ਹਾਸਲ ਕੀਤੀ। ਖਿਡਾਰਨਾਂ ਦੀ ਇਸ ਉਪਲਬਧੀ ਨਾਲ ਸਕੂਲ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਸਕੂਲ ਦੇ ਸੈਕਟਰੀ ਕਮ ਖ਼ਜ਼ਾਨਚੀ ਅਰੋੜਾ ਨੇ ਵੀ ਟੀਮ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਜਿੱਤ ਖਿਡਾਰਨਾਂ ਦੀ ਲਗਾਤਾਰ ਮਿਹਨਤ, ਕੋਚਿੰਗ ਅਤੇ ਸਮੂਹ ਟੀਮ ਦੇ ਸਾਂਝੇ ਯਤਨਾਂ ਦਾ ਨਤੀਜਾ ਹੈ। ਪ੍ਰਿੰਸੀਪਲ ਡਾ. ਬਬੀਤਾ ਚੋਪੜਾ ਨੇ ਜੇਤੂ ਖਿਡਾਰਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਟੀਮ ਵਰਕ, ਆਤਮ-ਵਿਸ਼ਵਾਸ ਅਤੇ ਲੀਡਰਸ਼ਿਪ ਦੇ ਗੁਣ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸਕੂਲ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਆਪਣੀ ਪ੍ਰਤਿਭਾ ਨਿਖਾਰਨ ਲਈ ਹਰ ਸੰਭਵ ਸਹੂਲਤ ਅਤੇ ਉਤਸ਼ਾਹ ਦਿੱਤਾ ਜਾਂਦਾ ਹੈ। ਉਨ੍ਹਾਂ ਖਿਡਾਰਨਾਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਸਕੂਲ ਦੇ ਡੀ.ਪੀ.ਈ. ਅਮ੍ਰਿਤਪਾਲ ਸਿੰਘ ਨੇ ਕਿਹਾ ਕਿ ਟੀਮ ਦੀ ਇਸ ਜਿੱਤ ਪਿੱਛੇ ਖਿਡਾਰਨਾਂ ਦੀ ਨਿਯਮਤ ਪ੍ਰੈਕਟਿਸ, ਮਿਹਨਤ ਅਤੇ ਟੀਮ ਵਰਕ ਦੀ ਅਹਿਮ ਭੂਮਿਕਾ ਰਹੀ ਹੈ ਅਤੇ ਸਾਰੀਆਂ ਖਿਡਾਰਨਾਂ ਨੇ ਮੈਦਾਨ ਵਿਚ ਪੂਰੇ ਆਤਮ-ਵਿਸ਼ਵਾਸ ਨਾਲ ਖੇਡਦਿਆਂ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਮੁਕਾਬਲਿਆਂ ਵਿਚ ਵੀ ਇਹ ਖਿਡਾਰਨਾਂ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕਰਨਗੀਆਂ।
ਪਿਛਲੀ ਖ਼ਬਰ ਭਾਈ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਮਨਾ ਕੇ ਜਥਾ ਵਾਪਸ ਪਰਤਿਆ ਅਗਲੀ ਖ਼ਬਰ ਮਹਿਲਾ ਕਾਂਗਰਸ ਪ੍ਰਧਾਨ ਪਰਵੀਨ ਰਾਣਾ ਨੇ ਸਚਿਨ ਪਾਇਲਟ ਨੂੰ ਪੰਜਾਬ ਇੰਚਾਰਜ ਬਣਨ ’ਤੇ ਦਿੱਤੀ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।