11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਦੇ ਵਿਦਿਆਰਥੀਆਂ ਵਲੋਂ ਵਿੱਦਿਅਕ ਦੌਰਾ

ਫ਼ਤਹਿਗੜ੍ਹ ਸਾਹਿਬ, 10 ਸਤੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਦੇ ਬੀ. ਐਸ.

ਅਜੀਤ ਡੈਸਕ 11-09-2026
ਫ਼ਤਹਿਗੜ੍ਹ ਸਾਹਿਬ, 10 ਸਤੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਦੇ ਬੀ. ਐਸ. ਸੀ. ਆਨਰਜ਼ ਖੇਤੀਬਾੜੀ ਦੇ ਵਿਦਿਆਰਥੀਆਂ ਨੂੰ ਰਾਵੇ ਰੂਰਲ ਐਗਰੀਕਲਚਰ ਵਰਕ ਐਕਸਪੀਰੀਐਂਸ ਪ੍ਰੋਗਰਾਮ ਅਧੀਨ ਪਿੰਡ ਫੱਗਣਮਾਜਰਾ ਵਿਖੇ ਸਥਿਤ ਮੱਛੀ ਫਾਰਮ ਦਾ ਵਿੱਦਿਅਕ ਦੌਰਾ ਕਰਵਾਇਆ ਗਿਆ। ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮੱਛੀ ਪਾਲਨ ਦੇ ਖੇਤਰ ਨਾਲ ਜੋੜਨਾ ਅਤੇ ਖੇਤੀਬਾੜੀ ਦੇ ਨਾਲ-ਨਾਲ ਇਸ ਸਹਾਇਕ ਧੰਦੇ ਦੇ ਮਹੱਤਵ ਬਾਰੇ ਜਾਣੂ ਕਰਵਾਉਣਾ ਸੀ। ਇਹ ਦੌਰਾ ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਸੀਨੀਅਰ ਮੱਛੀ ਪਾਲਨ ਅਧਿਕਾਰੀ ਬਲਜੋਤ ਕੌਰ ਨੇ ਵਿਦਿਆਰਥੀਆਂ ਨਾਲ ਮੱਛੀ ਪਾਲਨ ਦੇ ਬੁਨਿਆਦੀ ਸਿਧਾਂਤਾਂ, ਛੱਪੜਾਂ ਦੇ ਪ੍ਰਬੰਧਨ, ਸਾਂਭ-ਸੰਭਾਲ ਅਤੇ ਫਿਸ਼ ਸਟੋਕਿੰਗ ਬਾਰੇ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੰਜਾਬ ਵਿਚ ਆਮ ਤੌਰ ’ਤੇ ਪਾਲ਼ੀਆਂ ਜਾਣ ਵਾਲੀਆਂ ਮੱਛੀਆਂ ਦੀਆਂ ਵੱਖ-ਵੱਖ ਨਸਲਾਂ ਬਾਰੇ ਵਿਸਥਾਰ ਨਾਲ ਦੱਸਿਆ ਤੇ ਮੱਛੀ ਪਾਲਨ ਦਾ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰਨ ਬਾਰੇ ਵਡਮੁੱਲੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਲੈਬ ਟੈਕਨੀਸ਼ੀਅਨ ਸੁਨੀਲ ਕੁਮਾਰ ਨੇ ਵਿਦਿਆਰਥੀਆਂ ਨੂੰ ਲੈਬ ਵਿਚ ਵਰਤੀਆਂ ਜਾਂਦੀਆਂ ਤਕਨੀਕਾਂ ਦੇ ਨਾਲ-ਨਾਲ ਆਟੋਕਲੇਵ ਦੀ ਵਰਤੋਂ, ਸਾਫ਼-ਸਫ਼ਾਈ ਤੇ ਕੀਟਾਣੂ-ਰਹਿਤ ਮਾਹੌਲ ਬਣਾਏ ਰੱਖਣ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ। ਵਿਭਾਗ ਦੇ ਮੁਖੀ ਡਾ. ਸੰਤੋਸ਼ ਕੁਮਾਰ ਨੇ ਕਿਹਾ ਕਿ ਮੱਛੀ ਪਾਲਨ ਵਰਗੇ ਸਹਾਇਕ ਧੰਦੇ ਵਿਦਿਆਰਥੀਆਂ ਵਿਚ ਪੇਸ਼ੇਵਰ ਯੋਗਤਾ ਅਤੇ ਉਦਯੋਗਿਕ ਸੋਚ ਵਿਕਸਿਤ ਕਰਨ ਵਿਚ ਮਦਦਗਾਰ ਸਾਬਤ ਹੁੰਦੇ ਹਨ। ਇਸ ਦੌਰੇ ਦੌਰਾਨ ਖੇਤੀਬਾੜੀ ਵਿਭਾਗ ਦੇ ਡਾ. ਸੰਦੀਪ ਕੁਮਾਰ, ਡਾ. ਸੁਮਨ ਅਤੇ ਡਾ. ਗੋਪਾਲ ਮਣੀ ਵਲੋਂ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕੀਤਾ ਗਿਆ।
ਪਿਛਲੀ ਖ਼ਬਰ ਐਸ. ਐਮ. ਓ. ਡਾ. ਗੁਰਪ੍ਰੀਤ ਸਿੰਘ ਦੀ ਬਦਲੀ ’ਤੇ ਹਾਈਕੋਰਟ ਨੇ ਲਗਾਈ ਰੋਕ ਅਗਲੀ ਖ਼ਬਰ ਪਿੰਡ ਬਹੇੜ ਦੇ ਗੁਰਦੁਆਰਾ ਸਾਹਿਬ ਨੂੰ ਸ਼੍ਰੋਮਣੀ ਕਮੇਟੀ ਵਲੋਂ ਚੰਦੋਆ ਸਾਹਿਬ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।