14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਅਜੀਤ, ਜਲੰਧਰ ਪਿੰਡ ਬੌੜ ਦੇ ਗੁਰਦੁਆਰਾ ਸਾਹਿਬ ਲਈ ਸ਼੍ਰੋਮਣੀ ਕਮੇਟੀ ਵਲੋਂ ਸੁੰਦਰ ਚੰਦੋਆ ਸਾਹਿਬ ਭੇਟ ਗੁਰੂ ਘਰਾਂ ਦੇ ਪ੍ਰਬੰਧਾਂ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ-ਜਥੇਦਾਰ ਰਿਆ

ਖਮਾਣੋਂ, 13 ਸਤੰਬਰ (ਮਨਮੋਹਨ ਸਿੰਘ ਕਲੇਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਿੰਡ ਬੌੜ ਦੇ ਗੁਰਦੁਆਰਾ ਸਾਹਿਬ ਲਈ ਪ੍ਰਬੰਧਕ ਕਮੇਟੀ ਨੂੰ ਇਕ ਸ਼ਾਨਦਾਰ ਤੇ ਸੁੰਦਰ ਚੰਦੋਆ ਸਾਹਿਬ ਭੇਟ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਗੁਰੂਘਰਾਂ ਦੇ ਪ੍ਰਬੰਧ ਅਤੇ ਸੇਵਾ ਕਾਰਜਾਂ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਹਰ ਸੰਭਵ ਸਹਿਯੋਗ ਦਿੱਤਾ ਜਾ ਰਿਹਾ ਹੈ।

ਸ਼੍ਰੋਮਣੀ ਕਮੇਟੀ ਵਲੋਂ ਪਿੰਡ ਬੌੜ ਦੇ ਗੁਰਦੁਆਰਾ ਸਾਹਿਬ ਲਈ ਪ੍ਰਬੰਧਕ ਕਮੇਟੀ ਨੂੰ ਸੁੰਦਰ ਚੰਦੋਆ ਸਾਹਿਬ ਭੇਟ ਕਰਦੇ ਹੋਏ ਜਥੇਦਾਰ ਅਵਤਾਰ ਸਿੰਘ ਰਿਆ, ਦਰਬਾਰਾ ਸਿੰਘ ਗੁਰੂ, ਮਨਮੋਹਨ ਸਿੰਘ ਮੁਕਾਰੋਂਪੁਰ ਤੇ ਹੋਰ। ਅਜੀਤ ਤਸਵੀਰ 14-09-2026
ਖਮਾਣੋਂ, 13 ਸਤੰਬਰ (ਮਨਮੋਹਨ ਸਿੰਘ ਕਲੇਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਿੰਡ ਬੌੜ ਦੇ ਗੁਰਦੁਆਰਾ ਸਾਹਿਬ ਲਈ ਪ੍ਰਬੰਧਕ ਕਮੇਟੀ ਨੂੰ ਇਕ ਸ਼ਾਨਦਾਰ ਤੇ ਸੁੰਦਰ ਚੰਦੋਆ ਸਾਹਿਬ ਭੇਟ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਗੁਰੂਘਰਾਂ ਦੇ ਪ੍ਰਬੰਧ ਅਤੇ ਸੇਵਾ ਕਾਰਜਾਂ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਹਰ ਸੰਭਵ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਵਿਚ ਸੰਗਤਾਂ ਦੀਆਂ ਸਹੂਲਤਾਂ ਅਤੇ ਧਾਰਮਿਕ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਲੋੜੀਂਦੇ ਸਾਮਾਨ ਦੀ ਸਹਾਇਤਾ ਕਰਨਾ ਸ਼੍ਰੋਮਣੀ ਕਮੇਟੀ ਦੀਆਂ ਪ੍ਰਮੁੱਖ ਜ਼ਿੰਮੇਵਾਰੀਆਂ ਵਿਚ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਗੁਰੂ ਘਰਾਂ ਨੂੰ ਚੰਦੋਆ ਸਾਹਿਬ, ਬਰਤਨ, ਦਰੀਆਂ, ਸਾਜ਼ ਅਤੇ ਹੋਰ ਲੋੜੀਂਦੇ ਪ੍ਰਬੰਧਕੀ ਸਾਮਾਨ ਲਈ ਵੀ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਪਿੰਡ ਬੌੜ ਦੇ ਗੁਰਦੁਆਰਾ ਸਾਹਿਬ ਨੂੰ ਚੰਦੋਆ ਸਾਹਿਬ ਭੇਟ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਸਿੱਖ ਸੰਗਤਾਂ ਦੀ ਆਸਥਾ ਦੇ ਕੇਂਦਰ ਹਨ ਅਤੇ ਇਨ੍ਹਾਂ ਦੇ ਸੁਚੱਜੇ ਪ੍ਰਬੰਧਾਂ ਲਈ ਸੰਗਤਾਂ, ਪ੍ਰਬੰਧਕ ਕਮੇਟੀਆਂ ਅਤੇ ਸ਼੍ਰੋਮਣੀ ਕਮੇਟੀ ਵਲੋਂ ਮਿਲ ਕੇ ਯਤਨ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਨੂੰ ਭਰੋਸਾ ਦਿੱਤਾ ਕਿ ਭਵਿੱਖ ਵਿਚ ਵੀ ਲੋੜ ਅਨੁਸਾਰ ਹਰ ਸੰਭਵ ਸਹਿਯੋਗ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ’ਤੇ ਜਥੇਦਾਰ ਅਵਤਾਰ ਸਿੰਘ ਰਿਆ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਬਸੀ ਪਠਾਣਾਂ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ, ਕੌਮੀ ਮੀਤ ਪ੍ਰਧਾਨ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ, ਬਲਜਿੰਦਰ ਸਿੰਘ ਬੌੜ ਸਾਬਕਾ ਚੇਅਰਮੈਨ, ਸੁਖਵਿੰਦਰ ਸਿੰਘ ਜੈਲਦਾਰ, ਭੁਪਿੰਦਰ ਸਿੰਘ ਭਿੰਦਾ, ਜਸਵੀਰ ਸਿੰਘ ਸੇਖੋਂ, ਗੁਰਿੰਦਰਪਾਲ ਸਿੰਘ, ਜਸਵੀਰ ਸਿੰਘ ਬੈਨੀਪਾਲ, ਅਜੀਤ ਸਿੰਘ, ਤੇਜਾ ਸਿੰਘ, ਕੁਲਵੰਤ ਸਿੰਘ, ਗੁਰਦੁਆਰਾ ਸਾਹਿਬ ਦੇ ਗ੍ਰੰਥੀ ਗਿਆਨੀ ਮੇਜਰ ਸਿੰਘ ਸਮੇਤ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਨਗਰ-ਨਿਵਾਸੀ ਹਾਜ਼ਰ ਸਨ। ਇਸ ਮੌਕੇ ਪ੍ਰਬੰਧਕ ਕਮੇਟੀ ਜਥੇਦਾਰ ਅਵਤਾਰ ਸਿੰਘ ਰਿਆ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।
ਪਿਛਲੀ ਖ਼ਬਰ ਸਨਾਤਮ ਧਰਮ ਮਹਾਵੀਰ ਦਲ ਨਾਭਾ ਦੀ ਨਵੀਂ ਟੀਮ ਦਾ ਗਠਨ ਅਗਲੀ ਖ਼ਬਰ ਸਰਕਾਰ ਨੂੰ ਸਹਿਕਾਰੀ ਸਭਾਵਾਂ ਵੱਲ ਧਿਆਨ ਦੇਣ ਦੀ ਲੋੜ-ਧਤੌਂਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।