15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਸਾਬਕਾ ਵਿਧਾਇਕ ਨਾਗਰਾ ਦੀ ਅਗਵਾਈ ਹੇਠ ਵੱਡੀ ਗਿਣਤੀ ਕਾਂਗਰਸੀ ਧਰਨੇ ’ਚ ਹੋਏ ਸ਼ਾਮਿਲ

ਫ਼ਤਹਿਗੜ੍ਹ ਸਾਹਿਬ, 14 ਸਤੰਬਰ (ਬਲਜਿੰਦਰ ਸਿੰਘ)- ਪੰਜਾਬ ਕਾਂਗਰਸ ਵਲੋਂ ਸੂਬੇ ਵਿਚ ਚੱਲ ਰਹੇ ਗੰਭੀਰ ਬਿਜਲੀ ਸੰਕਟ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਪਟਿਆਲਾ ਵਿਖੇ ਬਿਜਲੀ ਬੋਰਡ ਦੇ ਦਫ਼ਤਰ ਅੱਗੇ ਦਿੱਤੇ ਰੋਸ ਧਰਨੇ ਵਿਚ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਪਾਰਟੀ ਆਗੂਆਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਪੰਜਾਬ ਵਿਚ ਬਿਜਲੀ ਦੀ ਮਾੜੀ ਸਪਲਾਈ ਕਾਰਨ ਕਿਸਾਨਾਂ, ਵਪਾਰੀਆਂ, ਉਦਯੋਗਪਤੀਆਂ ਅਤੇ ਆਮ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਅਜੀਤ ਡੈਸਕ 15-09-2026
ਫ਼ਤਹਿਗੜ੍ਹ ਸਾਹਿਬ, 14 ਸਤੰਬਰ (ਬਲਜਿੰਦਰ ਸਿੰਘ)- ਪੰਜਾਬ ਕਾਂਗਰਸ ਵਲੋਂ ਸੂਬੇ ਵਿਚ ਚੱਲ ਰਹੇ ਗੰਭੀਰ ਬਿਜਲੀ ਸੰਕਟ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਪਟਿਆਲਾ ਵਿਖੇ ਬਿਜਲੀ ਬੋਰਡ ਦੇ ਦਫ਼ਤਰ ਅੱਗੇ ਦਿੱਤੇ ਰੋਸ ਧਰਨੇ ਵਿਚ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਪਾਰਟੀ ਆਗੂਆਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਪੰਜਾਬ ਵਿਚ ਬਿਜਲੀ ਦੀ ਮਾੜੀ ਸਪਲਾਈ ਕਾਰਨ ਕਿਸਾਨਾਂ, ਵਪਾਰੀਆਂ, ਉਦਯੋਗਪਤੀਆਂ ਅਤੇ ਆਮ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖ਼ਾਸ ਕਰਕੇ ਝੋਨੇ ਦੀ ਫ਼ਸਲ ਦੇ ਅਹਿਮ ਸਮੇਂ ਦੌਰਾਨ ਕਿਸਾਨਾਂ ਨੂੰ ਲੋੜੀਂਦੀ ਬਿਜਲੀ ਨਾ ਮਿਲਣ ਕਾਰਨ ਉਨ੍ਹਾਂ ਦੀਆਂ ਫ਼ਸਲਾਂ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀਬਾੜੀ ਪ੍ਰਧਾਨ ਸੂਬਾ ਹੈ ਅਤੇ ਖੇਤੀਬਾੜੀ ਲਈ ਨਿਰਵਿਘਨ ਬਿਜਲੀ ਸਪਲਾਈ ਬਹੁਤ ਜ਼ਰੂਰੀ ਹੈ। ਬਿਜਲੀ ਦੇ ਲੰਬੇ ਕੱਟਾਂ ਕਾਰਨ ਕਿਸਾਨਾਂ ਦੇ ਨਾਲ-ਨਾਲ ਛੋਟੇ ਵਪਾਰੀਆਂ ਅਤੇ ਉਦਯੋਗਾਂ ਦਾ ਕੰਮਕਾਜ ਵੀ ਪ੍ਰਭਾਵਿਤ ਹੋ ਰਿਹਾ ਹੈ। ਨਾਗਰਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਿਜਲੀ ਦੇ ਖੇਤਰ ਵਿਚ ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ, ਪਰ ਜ਼ਮੀਨੀ ਹਕੀਕਤ ਇਸ ਦੇ ਬਿਲਕੁਲ ਉਲਟ ਹੈ। ਲੋਕਾਂ ਨੂੰ ਬਿਜਲੀ ਦੇ ਅਣਐਲਾਨੇ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਸਰਕਾਰ ਇਸ ਗੰਭੀਰ ਸਮੱਸਿਆ ਦਾ ਢੁਕਵਾਂ ਹੱਲ ਕਰਨ ਵਿਚ ਨਾਕਾਮ ਰਹੀ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ, ਵਪਾਰੀਆਂ, ਉਦਯੋਗਾਂ ਅਤੇ ਘਰੇਲੂ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ ਅਤੇ ਬਿਜਲੀ ਸੰਕਟ ਨੂੰ ਤੁਰੰਤ ਦੂਰ ਕਰਨ ਲਈ ਠੋਸ ਕਦਮ ਚੁੱਕੇ ਜਾਣ। ਇਸ ਮੌਕੇ ’ਤੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਸਮੇਤ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਵੱਡੀ ਗਿਣਤੀ ਵਿਚ ਕਾਂਗਰਸ ਪਾਰਟੀ ਦੇ ਵੱਖ-ਵੱਖ ਵਿੰਗਾਂ ਦੇ ਪ੍ਰਮੁੱਖ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਰੇਲਵੇ ਰੋਡ ਸਰਹਿੰਦ ਦੇ ਡਾਕ ਘਰ ਨੂੰ ਬੰਦ ਕਰਨ ਦੇ ਵਿਰੋਧ ’ਚ ਲੋਕਾਂ ਨੇ ਦਿੱਤਾ ਧਰਨਾ ਅਗਲੀ ਖ਼ਬਰ ਪੀ. ਆਈ. ਐਮ. ਟੀ. ਨੇ ਵਿਦਿਆਰਥੀਆਂ ਨੂੰ ਵਿੱਦਿਅਕ ਦੌਰਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।