15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਬਿਨਾਂ ਲਾਇਸੰਸ ਟਰੈਕਟਰ ਚਲਾਉਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੇ 2 ਟਰੈਕਟਰਾਂ ਦੇ ਕੱਟੇ ਚਲਾਨ ਲੋਕ ਟ੍ਰੈਫ਼ਿਕ ਨਿਯਮਾਂ ਦੀ ਇੰਨ ਬਿੰਨ ਕਰਨ ਪਾਲਣਾ- ਨਾਗਰਾ

ਖਮਾਣੋਂ, 14 ਸਤੰਬਰ (ਜੋਗਿੰਦਰ ਪਾਲ)- ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਟ੍ਰੈਫ਼ਿਕ ਪੁਲਿਸ ਵਲੋਂ ਸਖ਼ਤੀ ਜਾਰੀ ਹੈ ਤੇ ਇਸੇ ਤਹਿਤ ਟ੍ਰੈਫ਼ਿਕ ਇੰਚਾਰਜ ਵਰਿੰਦਰਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਪਿੰਡ ਜਟਾਣਾ ਨੇੜੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਕੋਹਾੜੇ ਤੋਂ ਲੌਕ ਇੱਟ ਲੈ ਕੇ ਕਕਰਾਲਾ ਪਿੰਡ ਵੱਲ ਆ ਰਹੇ ਦੋ ਟਰੈਕਟਰਾਂ ਨੂੰ ਰੋਕ ਕੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ।

ਅਜੀਤ ਡੈਸਕ 15-09-2026
ਖਮਾਣੋਂ, 14 ਸਤੰਬਰ (ਜੋਗਿੰਦਰ ਪਾਲ)- ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਟ੍ਰੈਫ਼ਿਕ ਪੁਲਿਸ ਵਲੋਂ ਸਖ਼ਤੀ ਜਾਰੀ ਹੈ ਤੇ ਇਸੇ ਤਹਿਤ ਟ੍ਰੈਫ਼ਿਕ ਇੰਚਾਰਜ ਵਰਿੰਦਰਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਪਿੰਡ ਜਟਾਣਾ ਨੇੜੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਕੋਹਾੜੇ ਤੋਂ ਲੌਕ ਇੱਟ ਲੈ ਕੇ ਕਕਰਾਲਾ ਪਿੰਡ ਵੱਲ ਆ ਰਹੇ ਦੋ ਟਰੈਕਟਰਾਂ ਨੂੰ ਰੋਕ ਕੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ। ਪੁਲਿਸ ਅਨੁਸਾਰ ਦੋਵੇਂ ਟਰੈਕਟਰ ਪ੍ਰਵਾਸੀ ਮਜ਼ਦੂਰ ਚਲਾ ਰਹੇ ਸਨ ਅਤੇ ਉਨ੍ਹਾਂ ਕੋਲ ਡਰਾਈਵਿੰਗ ਲਾਇਸੰਸ ਨਹੀਂ ਸਨ, ਇਸ ’ਤੇ ਟ੍ਰੈਫ਼ਿਕ ਪੁਲਿਸ ਵਲੋਂ ਨਿਯਮਾਂ ਤਹਿਤ ਦੋਵੇਂ ਟਰੈਕਟਰਾਂ ਦੇ ਚਲਾਨ ਕੀਤੇ ਗਏ । ਟ੍ਰੈਫ਼ਿਕ ਇੰਚਾਰਜ ਵਰਿੰਦਰਜੀਤ ਸਿੰਘ ਨਾਗਰਾ ਨੇ ਕਿਹਾ ਕਿ ਸੜਕ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਵਾਹਨ ਚਾਲਕਾਂ ਲਈ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨੀ ਲਾਜ਼ਮੀ ਹੈ। ਬਿਨਾਂ ਲਾਇਸੰਸ ਵਾਹਨ ਚਲਾਉਣਾ ਆਪਣੇ ਨਾਲ-ਨਾਲ ਸੜਕ ’ਤੇ ਚੱਲਣ ਵਾਲੇ ਹੋਰਨਾਂ ਲੋਕਾਂ ਲਈ ਵੀ ਖ਼ਤਰਾ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ਨਾਕਾਬੰਦੀ ਅਤੇ ਚੈਕਿੰਗ ਮੁਹਿੰਮ ਅੱਗੇ ਵੀ ਜਾਰੀ ਰਹੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਟ੍ਰੈਫ਼ਿਕ ਪੁਲਿਸ ਦੇ ਮੁਲਾਜ਼ਮ ਨਵਜੋਤ ਸਿੰਘ ਔਲਖ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬੀ ਲਿਖਾਰੀ ਸਭਾ ਦੀ ਮੀਟਿੰਗ ਹੋਈ ਅਗਲੀ ਖ਼ਬਰ ਜੀ. ਪੀ. ਐਸ. ਦੀਆਂ ਪੰਜ ਵਿਦਿਆਰਥਣਾਂ ਦੀ ਰਾਜ ਪੱਧਰੀ ਖੇਡ ਮੁਕਾਬਲਿਆਂ ਲਈ ਹੋਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।