16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਅਧਿਆਪਕ ਜਥੇਬੰਦੀਆਂ ਨੇ ਮੁੱਖ ਮੰਤਰੀ ਦੇ ਨਾਂਅ ਦਿੱਤਾ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 15 ਸਤੰਬਰ (ਬਲਜਿੰਦਰ ਸਿੰਘ)- ਅਧਿਆਪਕ ਜਥੇਬੰਦੀਆਂ ਦੇ ਆਗੂ ਲਛਮਣ ਸਿੰਘ ਨਬੀਪੁਰ, ਰਾਜੇਸ਼ ਕੁਮਾਰ ਅਮਲੋਹ, ਜੋਸ਼ੀਲ ਤਿਵਾੜੀ, ਜਤਿੰਦਰ ਸਿੰਘ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.)

ਅਜੀਤ ਡੈਸਕ 16-09-2026
ਫ਼ਤਹਿਗੜ੍ਹ ਸਾਹਿਬ, 15 ਸਤੰਬਰ (ਬਲਜਿੰਦਰ ਸਿੰਘ)- ਅਧਿਆਪਕ ਜਥੇਬੰਦੀਆਂ ਦੇ ਆਗੂ ਲਛਮਣ ਸਿੰਘ ਨਬੀਪੁਰ, ਰਾਜੇਸ਼ ਕੁਮਾਰ ਅਮਲੋਹ, ਜੋਸ਼ੀਲ ਤਿਵਾੜੀ, ਜਤਿੰਦਰ ਸਿੰਘ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਤੇ ਐਲੀਮੈਂਟਰੀ ਸਿੱਖਿਆ ਰੁਪਿੰਦਰ ਕੌਰ ਦੇ ਸੱਦੇ ’ਤੇ ਇਕ ਜ਼ਰੂਰੀ ਮੀਟਿੰਗ ਰੱਖੀ ਗਈ ਸੀ। ਉਨ੍ਹਾਂ ਕਿਹਾ ਕਿ ਪਿਛਲੀ ਮੀਟਿੰਗ ਦੀ ਤਰ੍ਹਾਂ ਇਸ ਵਾਰ ਵੀ ਮੀਟਿੰਗ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੀਦਾਰ ਸਿੰਘ ਮਾਂਗਟ ਨਾਲ ਕੀਤੀ ਗਈ, ਜਿਸ ਵਿਚ ਵਿਦਿਆਰਥੀਆਂ ਦੀ ਪੜ੍ਹਾਈ ਵਿਚ ਅੜਿੱਕਾ ਬਣ ਰਹੇ ਅਧਿਆਪਕਾਂ ਤੋਂ ਲਏ ਜਾ ਰਹੇ ਹਰ ਤਰ੍ਹਾਂ ਦੇ ਗੈਰ ਵਿੱਦਿਅਕ ਕੰਮ ਬੰਦ ਕਰਨ, ਬੇਲੋੜੀਆਂ ਡਾਕਾਂ ਮੰਗਣ, ਬੱਚਿਆਂ ਦੀਆਂ ਸਕੂਲੀ ਖੇਡਾਂ ਲਈ ਫ਼ੰਡ ਜਾਰੀ ਕਰਨ, ਖੇਡਾਂ ਵਤਨ ਪੰਜਾਬ ਦੀਆਂ ਵਿਚ ਸਕੂਲੀ ਵਿਦਿਆਰਥੀਆਂ ਦੀ ਜਬਰੀ ਰਜਿਸਟ੍ਰੇਸ਼ਨ ਬੰਦ ਕਰਨ, ਸਕੂਲਾਂ ਦੀ ਸਫ਼ਾਈ ਲਈ ਸਫ਼ਾਈ ਸੇਵਕਾਂ ਦੀ ਨਿਯੁਕਤੀ, ਅਧਿਆਪਕਾਂ ਵਲੋਂ ਪਿਛਲੇ ਪੰਜ ਮਹੀਨਿਆਂ ਵਿਚ ਮਿਡ-ਡੇ-ਮੀਲ ਦਾ ਰਾਸ਼ਨ ਤੇ ਫਲ਼ ਖ਼ਰੀਦਣ ਦੇ ਬਿੱਲਾਂ ਤੇ ਜੀ. ਐੱਸ. ਟੀ. ਦੀ ਸ਼ਰਤ ਹਟਾਉਣ, ਐੱਸ. ਐੱਮ. ਸੀ .ਕਮੇਟੀਆਂ ਰਾਹੀਂ ਅਧਿਆਪਕਾਂ ਤੋਂ ਸਰਕਾਰ ਦੀਆਂ ਗੈਰ ਵਿੱਦਿਅਕ ਸਕੀਮਾਂ ਦਾ ਪ੍ਰਚਾਰ ਬੰਦ ਕਰਨ, ਅਧਿਆਪਕਾਂ, ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਦਾ ਨਿਪਟਾਰਾ ਕਰਨ ਸਬੰਧੀ ਮੰਗ ਪੱਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਦਿੱਤਾ ਗਿਆ। ਇਸ ਮੌਕੇ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਉਕਤ ਮੰਗਾਂ ਦਾ ਨਿਪਟਾਰਾ ਨਹੀਂ ਕਰਦੀ ਤਾਂ ਇਨ੍ਹਾਂ ਕੰਮਾਂ ਦਾ ਮੁਕੰਮਲ ਤੌਰ ਤੇ ਬਾਈਕਾਟ ਕੀਤਾ ਜਾਵੇਗਾ। ਇਸ ਮੌਕੇ ਜਗਤਾਰ ਸਿੰਘ ਫੈਜੁਲਾਪੁਰ, ਬੇਅੰਤ ਸਿੰਘ ਭਾਂਬਰੀ, ਜਸਪਾਲ ਸਿੰਘ ਢੀਂਡਸਾ, ਜੋਸ਼ੀਲਾ ਤਿਵਾੜੀ, ਅਮਰਜੀਤ ਸਿੰਘ, ਰਾਜਵਿੰਦਰ ਸਿੰਘ ਖੇੜਾ, ਰਣਜੀਤ ਸਿੰਘ ਬਰਵਾਲੀ, ਰਾਜਿੰਦਰ ਸਿੰਘ ਰਾਜਨ, ਆਸ਼ੂਤੋਸ਼ ਧੀਮਾਨ, ਬਲਵੰਤ ਸਿੰਘ, ਗੁਲਸ਼ਨ ਕੁਮਾਰ, ਅਮਰਜੀਤ ਵਰਮਾ, ਭੁਪਿੰਦਰ ਸਿੰਘ, ਪ੍ਰਗਟ ਸਿੰਘ ਅੰਨੀਆ, ਗੁਰਪਾਲ ਸਿੰਘ, ਗਗਨਜੀਤ ਸਿੰਘ, ਸੁਖਵਿੰਦਰ ਸਿੰਘ, ਮਨਜੀਤ ਸਿੰਘ ਤੇ ਸੁਖਵਿੰਦਰ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸਵੱਛਤਾ ਪ੍ਰਤੀ ਜਾਗਰੂਕਤਾ ਲਈ ਸਕੂਲੀ ਬੱਚਿਆਂ ਨੇ ਕੱਢੀ ਰੈਲੀ ਅਗਲੀ ਖ਼ਬਰ ਪਿੰਡ ਸੌਢਾਂ ਵਿਖੇ ਸੁੱਖੀ ਸੌਂਢਾ ਮੈਮੋਰੀਅਲ ਯੂਥ ਵੈੱਲਫੇਅਰ ਕਲੱਬ ਨੇ ਕਬੱਡੀ ਟੂਰਨਾਮੈਂਟ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।