16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਹਲਕਾ ਸਨੌਰ ਦੇ ਪਿੰਡ ਡੰਡੋਆ ’ਚ ਵੱਡਾ ਸਿਆਸੀ ਬਦਲਾਵ, ਸਰਪੰਚ ਸਮੇਤ ਸਮੁੱਚੀ ਪੰਚਾਇਤ ‘ਆਪ’ ’ਚ ਸ਼ਾਮਿਲ ਆਮ ਆਦਮੀ ਪਾਰਟੀ ਦਾ ਗਰਾਫ ਹੋਰ ਵੱਧ ਰਿਹਾ-ਹਡਾਣਾ

ਭੁੱਨਰਹੇੜੀ, 15 ਸਤੰਬਰ (ਧਨਵੰਤ ਸਿੰਘ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਹਲਕਾ ਸਨੌਰ ਵਿਚ ਆਮ ਆਦਮੀ ਪਾਰਟੀ ਦਾ ਸਿਆਸੀ ਆਧਾਰ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਇਸੇ ਤਹਿਤ ਪਿੰਡ ਡੰਡੋਆ ਵਿਚ ਉਸ ਸਮੇਂ ਵੱਡਾ ਸਿਆਸੀ ਉਲਟਫੇਰ ਦੇਖਣ ਨੂੰ ਮਿਲਿਆ, ਜਦੋਂ ਮੌਜੂਦਾ ਸਰਪੰਚ ਸਮੇਤ ਸਮੁੱਚੀ ਪੰਚਾਇਤ ਅਤੇ ਦਰਜਨਾਂ ਪਿੰਡ ਵਾਸੀਆਂ ਨੇ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਆਖ ਕੇ ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ।

ਅਜੀਤ ਡੈਸਕ 16-09-2026
ਭੁੱਨਰਹੇੜੀ, 15 ਸਤੰਬਰ (ਧਨਵੰਤ ਸਿੰਘ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਹਲਕਾ ਸਨੌਰ ਵਿਚ ਆਮ ਆਦਮੀ ਪਾਰਟੀ ਦਾ ਸਿਆਸੀ ਆਧਾਰ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਇਸੇ ਤਹਿਤ ਪਿੰਡ ਡੰਡੋਆ ਵਿਚ ਉਸ ਸਮੇਂ ਵੱਡਾ ਸਿਆਸੀ ਉਲਟਫੇਰ ਦੇਖਣ ਨੂੰ ਮਿਲਿਆ, ਜਦੋਂ ਮੌਜੂਦਾ ਸਰਪੰਚ ਸਮੇਤ ਸਮੁੱਚੀ ਪੰਚਾਇਤ ਅਤੇ ਦਰਜਨਾਂ ਪਿੰਡ ਵਾਸੀਆਂ ਨੇ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਆਖ ਕੇ ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਚੇਅਰਮੈਨ ਗੁਰਵਿੰਦਰ ਸਿੰਘ ਹੈਪੀ ਪਹਾੜੀਪੁਰ, ਚੇਅਰਮੈਨ ਜਗਪ੍ਰੀਤ ਰਹਿਲ, ਸਰਪੰਚ ਰਾਜਾ ਧੰਜੂ ਸਮੇਤ ਹੋਰ ‘ਆਪ’ ਆਗੂ ਮੌਜੂਦ ਸਨ। ਰਣਜੋਧ ਸਿੰਘ ਹਡਾਣਾ ਨੇ ‘ਆਪ’ ਵਿਚ ਸ਼ਾਮਲ ਹੋਏ ਸਰਪੰਚ, ਪੰਚਾਂ ਤੇ ਪਿੰਡ ਵਾਸੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਿਰੋਪਾਓ ਭੇਟ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਰਵਾਇਤੀ ਸਿਆਸੀ ਪਾਰਟੀਆਂ ਦੀਆਂ ਲਾਰਾ-ਲਾਊ ਨੀਤੀਆਂ ਨੂੰ ਨਕਾਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਕਾਰਨ ਲੋਕਾਂ ਦਾ ਭਰੋਸਾ ਪਾਰਟੀ ਪ੍ਰਤੀ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਹਰੇਕ ਨਵੇਂ ਸਾਥੀ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ।
ਪਿਛਲੀ ਖ਼ਬਰ ਪਾਵਰਕਾਮ ਦੀ ਲਾਪ੍ਰਵਾਹੀ ਕਾਰਨ ਬਿਜਲੀ ਸੰਕਟ ਵਧਿਆ, ਹਾਈ ਕੋਰਟ ਦੇ ਜੱਜ ਤੋਂ ਕਰਵਾਈ ਜਾਵੇ ਉੱਚ ਪੱਧਰੀ ਜਾਂਚ- ਸਤਨਾਮ ਸਿੰਘ... ਅਗਲੀ ਖ਼ਬਰ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਅਣਗਹਿਲੀ: ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਲਈ ਆਈ 3 ਕਰੋੜ ਦੀ ਗਰਾਂਟ ਜਾ ਸਕਦੀ ਹੈ ਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।