17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਪੀ. ਆਈ. ਐਮ. ਟੀ. ਨੇ ਜਨਰੇਟਿਵ ਏ. ਆਈ. ਤੇ ਪ੍ਰੋਪਟ ਇੰਜੀਨੀਅਰਿੰਗ ’ਤੇ ਗੈੱਸਟ ਲੈਕਚਰ ਕਰਵਾਇਆ

ਮੰਡੀ ਗੋਬਿੰਦਗੜ੍ਹ, 16 ਸਤੰਬਰ (ਇਕਬਾਲਦੀਪ ਸੰਧੂ)- ਪੀ. ਆਈ.

ਪੀ.ਆਈ.ਐਮ.ਟੀ ਨੇ ਜਨਰੇਟਿਵ ਏ.ਆਈ ਅਤੇ ਪ੍ਰੋਪਟ ਇੰਜੀਨੀਅਰਿੰਗ ’ਤੇ ਇਕ ਗੈੱਸਟ ਲੈਕਚਰ ਦੇ ਬੁਲਾਰਿਆਂ ਨੂੰ ਸਨਮਾਨਿਤ ਕਰਦੇ ਡਾਇਰੈਕਟਰ ਡਾ. ਨਿਸ਼ੀ ਬਾਲਾ ਸਨਮਾਨਿਤ ਕਰਦੇ ਹੋਏ। ਅਜੀਤ ਤਸਵੀਰ 17-09-2026
ਮੰਡੀ ਗੋਬਿੰਦਗੜ੍ਹ, 16 ਸਤੰਬਰ (ਇਕਬਾਲਦੀਪ ਸੰਧੂ)- ਪੀ. ਆਈ. ਐਮ. ਟੀ. ਦੇ ਵਿਦਿਆਰਥੀਆਂ ਨੇ ਜਨਰੇਟਿਵ ਏ.ਆਈ. ਤੇ ਪ੍ਰੌਪਟ ਇੰਜੀਨੀਅਰਿੰਗ ਦੀਆਂ ਤਕਨੀਕਾਂ ਸਿੱਖੀਆਂ, ਪਿਮਟ ਨੇ ਕੰਪਿਊਟਰ ਐਪਲੀਕੇਸ਼ਨ ਵਿਭਾਗ ਦੇ ਬੀ. ਸੀ. ਏ. ਅਤੇ ਐਮ. ਸੀ. ਏ. ਵਿਦਿਆਰਥੀਆਂ ਲਈ ‘ਜਨਰੇਟਿਵ ਏ.ਆਈ ਅਤੇ ਪ੍ਰੇਪਟ ਇੰਜੀਨੀਅਰਿੰਗ’ ’ ਤੇ ਇਕ ਵਿਸ਼ੇਸ਼ ਗੈੱਸਟ ਲੈਕਚਰ ਦਾ ਆਯੋਜਨ ਕੀਤਾ। ਇਹ ਪ੍ਰੋਗਰਾਮ ਜ਼ਿਟੀ ਇੰਟਰਐਕਟਿਵ ਸਕਿੱਲ ਸਟੇਨ, ਪੰਚਕੂਲਾ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ ਸੀ। ਇਸ ਮੌਕੇ ’ਤੇ, ਗ੍ਰੈਜਿਟੀ ਇੰਟਰਐਕਟਿਵ ਮਹਿਕ ਮੈਨੇਜਰ ਟਰੇਨਿੰਗ ਐਂਡ ਪਲੇਸਮੈਂਟ, ਜਸਵਿੰਦਰ ਸਿੰਘ ਸੀਨੀਅਰ ਮੈਨੇਜਰ, ਮਾਨਿਕ ਗਰਗ ਐਸੋਸੀਏਟਸ, ਪ੍ਰਣਵ ਸਹਾਇਕ ਮੈਨੇਜਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਮਾਹਿਰਾਂ ਨੇ ਦੱਸਿਆ ਕਿ ਪ੍ਰਭਾਵਸ਼ਾਲੀ ਅਤੇ ਸਪਸ਼ਟ ਪ੍ਰੇਪਟ ਬਣਾ ਕੇ ਏ.ਆਈ ਟੂਲਸ ਨਾਲ ਬਿਹਤਰ ਨਤੀਜੇ ਕਿਵੇਂ ਪ੍ਰਾਪਤ ਕੀਤੇ ਜਾ ਸਕਦੇ ਹਨ। ਵਿਦਿਆਰਥੀਆਂ ਨੂੰ ਸਿੱਖਿਆ, ਸਮੱਗਰੀ ਨਿਰਮਾਣ, ਕੋਡਿੰਗ, ਖੋਜ ਅਤੇ ਵੱਖ-ਵੱਖ ਪੇਸ਼ੇਵਰ ਖੇਤਰਾਂ ਵਿਚ ਜਨਰੇਟਿਵ ਏ.ਆਈ ਦੀ ਵੱਧ ਰਹੀ ਵਰਤੋਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ’ਤੇ ਵਿਦਿਆਰਥੀਆਂ ਨੇ ਮਾਹਿਰਾਂ ਨਾਲ ਗੱਲਬਾਤ ਕੀਤੀ, ਏ.ਆਈ ਨਾਲ ਸਬੰਧਤ ਵੱਖ-ਵੱਖ ਸਵਾਲ ਪੁੱਛੇ ਅਤੇ ਪ੍ਰੋਪਟ ਇੰਜੀਨੀਅਰਿੰਗ ਦੇ ਵਿਹਾਰਕ ਪਹਿਲੂਆਂ ਨੂੰ ਸਮਝਿਆ। ਸੰਸਥਾ ਦੀ ਡਾਇਰੈਕਟਰ ਡਾ. ਨਿਸ਼ੀ ਬਾਲਾ ਨੇ ਕਿਹਾ ਕਿ ਮੌਜੂਦਾ ਡਿਜੀਟਲ ਯੁੱਗ ਵਿਚ ਆਰਟੀਫੀਸ਼ੀਅਲ ਇੰਟੈਲੀਜੈਂਸ ਤੇਜੀ ਨਾਲ ਵੱਖ-ਵੱਖ ਖੇਤਰਾਂ ਨੂੰ ਬਦਲ ਰਹੀ ਹੈ। ਵਿਦਿਆਰਥੀਆਂ ਨੂੰ ਨਵੀਆਂ ਤਕਨਾਲੋਜੀਆਂ ਦੇ ਨਾਲ-ਨਾਲ ਉਨ੍ਹਾਂ ਦੇ ਵਿਹਾਰਕ ਉਪਯੋਗਾਂ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਾਹਿਰ ਲੈਕਚਰ ਵਿਦਿਆਰਥੀਆਂ ਨੂੰ ਉਦਯੋਗ ਦੀਆਂ ਬਦਲਦੀਆਂ ਜ਼ਰੂਰਤਾਂ ਦੇ ਅਨੁਸਾਰ ਆਪਣੇ ਹੁਨਰ ਵਿਕਸਤ ਕਰਨ ਵਿਚ ਮਦਦ ਕਰਦੇ ਹਨ। ਡਾ. ਨਿਸ਼ੀ ਬਾਲਾ ਨੇ ਪ੍ਰੋਗਰਾਮ ਦੇ ਸਫ਼ਲ ਆਯੋਜਨ ਲਈ ਗ੍ਰੈਜ਼ਿਟੀ ਇੰਟਰਐਕਟਿਵ ਸਕਿੱਲ ਸਟੇਨ, ਪੰਚਕੂਲਾ ਦੀ ਟੀਮ ਦਾ ਧੰਨਵਾਦ ਕੀਤਾ ਤੇ ਵਿਦਿਆਰਥੀਆਂ ਨੂੰ ਨਵੀਆਂ ਤਕਨਾਲੋਜੀਆਂ ਬਾਰੇ ਲਗਾਤਾਰ ਸਿੱਖਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਦੀ ਰੈਵਨਿਊ ਪਟਵਾਰ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਦਿੱਤਾ ਰੋਸ ਧਰਨਾ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਪੰਜਾਬ ਤਰੱਕੀ ਦੀਆਂ ਲੀਹਾਂ ’ਤੇ- ਵਿਧਾਇਕ ਦੇਵ ਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।