ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਵਿਖੇ 18 ਤੇ 19 ਨੂੰ ‘ਹਮਾਰੇ ਰਾਮ’ ਨਾਟਕ ਦੀਆਂ ਹੋਣਗੀਆ ਪੇਸ਼ਕਾਰੀਆਂ- ਡਾ. ਬਲਬੀਰ ਸਿੰਘ
ਪਟਿਆਲਾ, 17 ਸਤੰਬਰ (ਗੁਰਵਿੰਦਰ ਸਿੰਘ ਔਲਖ)- ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ ਕਰਵਾਈਆਂ ਜਾ ਰਹੀਆਂ ‘ਹਮਾਰੇ ਰਾਮ’ ਨਾਟਕ ਦੀਆਂ ਪੇਸ਼ਕਾਰੀਆਂ ਤਹਿਤ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ, ਪਟਿਆਲਾ ਵਿਖੇ 18 ਤੇ 19 ਸਤੰਬਰ ਨੂੰ ਚਾਰ ਸ਼ੋਅ ਕਰਵਾਏ ਜਾਣਗੇ। ਦੋਵੇਂ ਦਿਨ ਪੇਸ਼ਕਾਰੀਆਂ ਬਾਅਦ ਦੁਪਹਿਰ 2 ਵਜੇ ਅਤੇ ਸ਼ਾਮ 6 ਵਜੇ ਹੋਣਗੀਆਂ।
ਪਟਿਆਲਾ, 17 ਸਤੰਬਰ (ਗੁਰਵਿੰਦਰ ਸਿੰਘ ਔਲਖ)- ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ ਕਰਵਾਈਆਂ ਜਾ ਰਹੀਆਂ ‘ਹਮਾਰੇ ਰਾਮ’ ਨਾਟਕ ਦੀਆਂ ਪੇਸ਼ਕਾਰੀਆਂ ਤਹਿਤ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ, ਪਟਿਆਲਾ ਵਿਖੇ 18 ਤੇ 19 ਸਤੰਬਰ ਨੂੰ ਚਾਰ ਸ਼ੋਅ ਕਰਵਾਏ ਜਾਣਗੇ। ਦੋਵੇਂ ਦਿਨ ਪੇਸ਼ਕਾਰੀਆਂ ਬਾਅਦ ਦੁਪਹਿਰ 2 ਵਜੇ ਅਤੇ ਸ਼ਾਮ 6 ਵਜੇ ਹੋਣਗੀਆਂ। ਇਹ ਜਾਣਕਾਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਪੰਜਾਬ ਹੈਰੀਟੇਜ ਤੇ ਸੈਰ-ਸਪਾਟਾ ਪ੍ਰਮੋਸ਼ਨ ਬੋਰਡ ਦੇ ਸਲਾਹਕਾਰ ਦੀਪਕ ਬਾਲੀ ਨੇ ਦਿੱਤੀ। ਉਨ੍ਹਾਂ ਪਟਿਆਲਾ ਜ਼ਿਲ੍ਹੇ ਦੇ ਵਸਨੀਕਾਂ ਨੂੰ ਨਾਟਕ ਦੇਖਣ ਲਈ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਦੀਪਕ ਬਾਲੀ ਨੇ ਦੱਸਿਆ ਕਿ ਫੈਲਿਸਿਟੀ ਥੀਏਟਰ ਵਲੋਂ ਤਿਆਰ ਕੀਤੇ ‘ਹਮਾਰੇ ਰਾਮ’ ਨਾਟਕ ਵਿਚ ਸੰਗੀਤ, ਰੌਸ਼ਨੀ, ਦ੍ਰਿਸ਼ ਪ੍ਰਭਾਵਾਂ ਅਤੇ ਆਧੁਨਿਕ ਮੰਚ ਤਕਨੀਕ ਰਾਹੀਂ ਰਾਮਾਇਣ ਦੀ ਕਥਾ ਨੂੰ ਪੇਸ਼ ਕੀਤਾ ਗਿਆ ਹੈ। ਇਸ ਮੌਕੇ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਹਰਪਾਲ ਸਿੰਘ ਵਿਰਕ, ਏ. ਡੀ. ਸੀ. ਦਿਹਾਤੀ ਵਿਕਾਸ ਦਮਨਜੀਤ ਸਿੰਘ ਮਾਨ ਸਮੇਤ ਹੋਰ ਆਗੂ ਮੌਜੂਦ ਸਨ।