20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਵਾਰਿਸ ਪੰਜਾਬ ਦੇ ਵਲੋਂ ਅੱਜ ਹੋਣ ਵਾਲੀ ਰੈਲੀ ਇਤਿਹਾਸਕ ਹੋਵੇਗੀ-ਹੈਪੀ ਟਿੱਬੀ, ਕਮਲਜੀਤ ਮਾਲੋਵਾਲ

ਅਮਲੋਹ, 19 ਸਤੰਬਰ (ਕੇਵਲ ਸਿੰਘ)-ਵਾਰਿਸ ਪੰਜਾਬ ਦੇ ਵਲੋਂ ਸੀਨੀਅਰ ਆਗੂ ਸਟੈਲਨਜੀਤ ਸਿੰਘ ਦੀ ਅਗਵਾਈ ਹੇਠ ਰਾਜਾ ਰਿਜੋਰਟ ਮਾਲੋਵਾਲ ਵਿਖੇ 20 ਸਤੰਬਰ ਨੂੰ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ, ਜਿਸ ਨੂੰ ਲੈ ਕੇ ਵਰਕਰਾਂ ਅਤੇ ਸਮਰਥਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਵਾਰਿਸ ਪੰਜਾਬ ਦੇ ਆਗੂ ਹੈਪੀ ਟਿੱਬੀ ਅਤੇ ਕਮਲਜੀਤ ਸਿੰਘ ਮਾਲੋਵਾਲ ਨੇ ਕਿਹਾ ਕਿ ਇਹ ਰੈਲੀ ਇਤਿਹਾਸਕ ਹੋਵੇਗੀ।

ਵਾਰਿਸ ਪੰਜਾਬ ਦੇ ਹੈਪੀ ਟਿੱਬੀ, ਕਮਲਜੀਤ ਸਿੰਘ ਮਾਲੋਵਾਲ। 20-09-2026
ਅਮਲੋਹ, 19 ਸਤੰਬਰ (ਕੇਵਲ ਸਿੰਘ)-ਵਾਰਿਸ ਪੰਜਾਬ ਦੇ ਵਲੋਂ ਸੀਨੀਅਰ ਆਗੂ ਸਟੈਲਨਜੀਤ ਸਿੰਘ ਦੀ ਅਗਵਾਈ ਹੇਠ ਰਾਜਾ ਰਿਜੋਰਟ ਮਾਲੋਵਾਲ ਵਿਖੇ 20 ਸਤੰਬਰ ਨੂੰ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ, ਜਿਸ ਨੂੰ ਲੈ ਕੇ ਵਰਕਰਾਂ ਅਤੇ ਸਮਰਥਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਵਾਰਿਸ ਪੰਜਾਬ ਦੇ ਆਗੂ ਹੈਪੀ ਟਿੱਬੀ ਅਤੇ ਕਮਲਜੀਤ ਸਿੰਘ ਮਾਲੋਵਾਲ ਨੇ ਕਿਹਾ ਕਿ ਇਹ ਰੈਲੀ ਇਤਿਹਾਸਕ ਹੋਵੇਗੀ। ਉਨ੍ਹਾਂ ਦੱਸਿਆ ਕਿ ਰੈਲੀ ਵਿਚ ਬਾਪੂ ਤਰਸ਼ੇਮ ਸਿੰਘ, ਐਮ.ਪੀ ਸਰਬਜੀਤ ਸਿੰਘ ਖ਼ਾਲਸਾ, ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਅਤੇ ਮਨਦੀਪ ਸਿੰਘ ਸਿੱਧੂ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਲੋਕਾਂ ਨੂੰ ਸੰਬੋਧਨ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਵੱਖ-ਵੱਖ ਪਾਰਟੀਆਂ ਨੂੰ ਮੌਕੇ ਦੇ ਕੇ ਦੇਖ ਲਿਆ ਹੈ, ਪਰ ਪੰਜਾਬ ਦੀਆਂ ਸਮੱਸਿਆਵਾਂ ਦਾ ਸਥਾਈ ਹੱਲ ਨਹੀਂ ਹੋ ਸਕਿਆ। ਉਨ੍ਹਾਂ ਦਾਅਵਾ ਕੀਤਾ ਕਿ ਵਾਰਿਸ ਪੰਜਾਬ ਦੇ ਦੀ ਸਰਕਾਰ ਬਣਨ ’ਤੇ ਪੰਜਾਬ ਨੂੰ ਖ਼ੁਸ਼ਹਾਲ ਬਣਾਉਣ ਲਈ ਠੋਸ ਕਦਮ ਚੁੱਕੇ ਜਾਣਗੇ।
ਪਿਛਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਨਵੇਂ ਪ੍ਰਧਾਨ ਐਡਵੋਕੇਟ ਸਾਊ ਨੇ ਆਪਣੀ ਟੀਮ ਸਮੇਤ ਡਿਪਟੀ ਕਮਿਸ਼ਨਰ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਵੱਖ-ਵੱਖ ਰਾਜਸੀ ਸ਼ਖ਼ਸੀਅਤਾਂ ਨੇ ਰਣਜੀਤ ਸਿੰਘ ਘੋਲਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।