20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਨਵੇਂ ਪ੍ਰਧਾਨ ਐਡਵੋਕੇਟ ਸਾਊ ਨੇ ਆਪਣੀ ਟੀਮ ਸਮੇਤ ਡਿਪਟੀ ਕਮਿਸ਼ਨਰ ਨਾਲ ਕੀਤੀ ਮੁਲਾਕਾਤ

ਫ਼ਤਹਿਗੜ੍ਹ ਸਾਹਿਬ, 19 ਸਤੰਬਰ (ਬਲਜਿੰਦਰ ਸਿੰਘ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੇ ਨਵੇਂ ਚੁਣੇ ਗਏ ਪ੍ਰਧਾਨ ਐਡਵੋਕੇਟ ਇੰਦਰਜੀਤ ਸਿੰਘ ਸਾਊ ਨੇ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਆਪਣੀ ਨਵੀਂ ਚੁਣੀ ਕਾਰਜਕਾਰਨੀ ਟੀਮ ਸਮੇਤ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨਾਲ ਰਸਮੀ ਮੁਲਾਕਾਤ ਕੀਤੀ।

ਅਜੀਤ ਡੈਸਕ 20-09-2026
ਫ਼ਤਹਿਗੜ੍ਹ ਸਾਹਿਬ, 19 ਸਤੰਬਰ (ਬਲਜਿੰਦਰ ਸਿੰਘ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੇ ਨਵੇਂ ਚੁਣੇ ਗਏ ਪ੍ਰਧਾਨ ਐਡਵੋਕੇਟ ਇੰਦਰਜੀਤ ਸਿੰਘ ਸਾਊ ਨੇ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਆਪਣੀ ਨਵੀਂ ਚੁਣੀ ਕਾਰਜਕਾਰਨੀ ਟੀਮ ਸਮੇਤ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨਾਲ ਰਸਮੀ ਮੁਲਾਕਾਤ ਕੀਤੀ। ਇਸ ਮੌਕੇ ਐਡਵੋਕੇਟ ਸਾਊ ਨੇ ਜਿੱਥੇ ਡਿਪਟੀ ਕਮਿਸ਼ਨਰ ਦਾ ਮੂੰਹ ਮਿੱਠਾ ਕਰਵਾਇਆ, ਉੱਥੇ ਹੀ ਡੀ.ਸੀ ਨੇ ਐਡਵੋਕੇਟ ਸਾਊ ਅਤੇ ਉਨ੍ਹਾਂ ਦੀ ਸਾਰੀ ਕਾਰਜਕਾਰਨੀ ਟੀਮ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਭਰੋਸਾ ਦਿੱਤਾ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਵਕੀਲ ਸਾਹਿਬਾਨਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ ਅਤੇ ਹਰ ਤਰ੍ਹਾਂ ਦਾ ਸੰਭਵ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ’ਤੇ ਪ੍ਰਧਾਨ ਐਡਵੋਕੇਟ ਇੰਦਰਜੀਤ ਸਿੰਘ ਸਾਊ, ਸਕੱਤਰ ਸੰਦੀਪ ਕੁਮਾਰ ਵਰਮਾ, ਉਪ ਪ੍ਰਧਾਨ ਗੁਰਦੀਪ ਕੌਰ ਵਾਲੀਆ, ਜੁਆਇੰਟ ਸਕੱਤਰ ਗਗਨਦੀਪ ਸਿੰਘ ਧੀਮਾਨ, ਲਾਇਬੇ੍ਰਰੀਅਨ ਸੰਦੀਪ ਕੌਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਅਨਮੋਲ ਸਿੰਘ ਨੇ ਐੱਮ.ਬੀ.ਬੀ.ਐੱਸ. ਲਈ ਦਾਖਲਾ ਹਾਸਿਲ ਕਰਕੇ ਸਕੂਲ ਦਾ ਨਾਮ ਰੁਸ਼ਨਾਇਆ ਅਗਲੀ ਖ਼ਬਰ ਵਾਰਿਸ ਪੰਜਾਬ ਦੇ ਵਲੋਂ ਅੱਜ ਹੋਣ ਵਾਲੀ ਰੈਲੀ ਇਤਿਹਾਸਕ ਹੋਵੇਗੀ-ਹੈਪੀ ਟਿੱਬੀ, ਕਮਲਜੀਤ ਮਾਲੋਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।