20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਰੱਖੜਾ ਨੂੰ ਹਲਕਾ ਸਮਾਣਾ ਦਾ ਇੰਚਾਰਜ ਬਣਾਏ ਜਾਣ ’ਤੇ ਬੰਗੜ ਵਲੋਂ ਵਧਾਈ

ਪਟਿਆਲਾ, 19 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਆਮ ਆਦਮੀ ਪਾਰਟੀ ਵਲੋਂ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੂੰ ਵਿਧਾਨ ਸਭਾ ਹਲਕਾ ਸਮਾਣਾ ਦਾ ਹਲਕਾ ਇੰਚਾਰਜ ਨਿਯੁਕਤ ਕੀਤੇ ਜਾਣ ’ਤੇ ਅਮਰੀਕ ਸਿੰਘ ਬੰਗੜ ਨੇ ਉਨ੍ਹਾਂ ਨੂੰ ਵਧਾਈ ਦਿੱਤੀ। ਬੰਗੜ ਨੇ ਕਿਹਾ ਕਿ ਰੱਖੜਾ ਇਕ ਤਜਰਬੇਕਾਰ ਤੇ ਸੀਨੀਅਰ ਆਗੂ ਹਨ, ਜਿਨ੍ਹਾਂ ਦਾ ਹਲਕਾ ਸਮਾਣਾ ਦੇ ਲੋਕਾਂ ਨਾਲ ਲੰਮੇ ਸਮੇਂ ਤੋਂ ਗਹਿਰਾ ਰਿਸ਼ਤਾ ਰਿਹਾ ਹੈ।

ਸੁਰਜੀਤ ਸਿੰਘ ਰੱਖੜਾ ਨੂੰ ਗੁਲਦਸਤਾ ਦੇ ਕੇ ਅਮਰੀਕ ਸਿੰਘ ਬੰਗੜ ਵਧਾਈ ਦਿੰਦੇ ਹੋਏ। ਅਜੀਤ ਤਸਵੀਰ 20-09-2026
ਪਟਿਆਲਾ, 19 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਆਮ ਆਦਮੀ ਪਾਰਟੀ ਵਲੋਂ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੂੰ ਵਿਧਾਨ ਸਭਾ ਹਲਕਾ ਸਮਾਣਾ ਦਾ ਹਲਕਾ ਇੰਚਾਰਜ ਨਿਯੁਕਤ ਕੀਤੇ ਜਾਣ ’ਤੇ ਅਮਰੀਕ ਸਿੰਘ ਬੰਗੜ ਨੇ ਉਨ੍ਹਾਂ ਨੂੰ ਵਧਾਈ ਦਿੱਤੀ। ਬੰਗੜ ਨੇ ਕਿਹਾ ਕਿ ਰੱਖੜਾ ਇਕ ਤਜਰਬੇਕਾਰ ਤੇ ਸੀਨੀਅਰ ਆਗੂ ਹਨ, ਜਿਨ੍ਹਾਂ ਦਾ ਹਲਕਾ ਸਮਾਣਾ ਦੇ ਲੋਕਾਂ ਨਾਲ ਲੰਮੇ ਸਮੇਂ ਤੋਂ ਗਹਿਰਾ ਰਿਸ਼ਤਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰੱਖੜਾ ਨੂੰ ਹਲਕੇ ਦੀ ਜ਼ਿੰਮੇਵਾਰੀ ਮਿਲਣ ਨਾਲ ਪਾਰਟੀ ਦੇ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਵੇਗਾ ਅਤੇ ਜਥੇਬੰਦੀ ਹੋਰ ਮਜ਼ਬੂਤ ਹੋਵੇਗੀ। ਬੰਗੜ ਨੇ ਆਸ ਪ੍ਰਗਟਾਈ ਕਿ ਰੱਖੜਾ ਆਪਣੀ ਸੂਝ-ਬੂਝ ਤੇ ਤਜਰਬੇ ਨਾਲ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਾਰਟੀ ਪੱਧਰ ’ਤੇ ਉਠਾਉਂਦੇ ਹੋਏ ਉਨ੍ਹਾਂ ਦੇ ਹੱਲ ਲਈ ਯਤਨ ਕਰਨਗੇ। ਉਨ੍ਹਾਂ ਸਮੂਹ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਰੱਖੜਾ ਦੀ ਅਗਵਾਈ ਹੇਠ ਇਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਨਾਭਾ ਫਲਾਈਓਵਰ ਦੇ ਕਾਰਜਾਂ ਦਾ ਵਿਧਾਇਕ ਦੇਵ ਮਾਨ ਵਲੋਂ ਨਿਰੀਖਣ 22 ਸਤੰਬਰ ਤੋਂ ਖੋਲ੍ਹੀ ਜਾਵੇਗੀ ਆਵਾਜਾਈ ਅਗਲੀ ਖ਼ਬਰ ਪੰਜਾਬ ਪੈਨਸ਼ਨਰਜ਼ ਯੂਨੀਅਨ ਸੰਬੰਧਿਤ ਏਟਕ ਦੀ ਜ਼ਿਲ੍ਹਾ ਇਕਾਈ ਦੇ ਅਹੁਦੇਦਾਰਾਂ ਦੀ ਹੋਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।