ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਭਾਜਪਾ ਆਗੂਆਂ ਨੇ ਸਮਾਗਮ ਕਰਵਾਇਆ
ਭਾਦਸੋਂ, 19 ਸਤੰਬਰ (ਗੁਰਬਖਸ਼ ਸਿੰਘ ਵੜੈਚ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮਦਿਨ ਮੌਕੇ ਭਾਜਪਾ ਮੰਡਲ ਪ੍ਰਧਾਨ ਤੇਜਪਾਲ ਸਿੰਘ ਗੋਗੀ ਟਿਵਾਣਾ ਦੇ ਦਫ਼ਤਰ ਭਾਦਸੋਂ ਵਿਖੇ ਇਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪਾਰਟੀ ਆਗੂਆਂ ਤੇ ਵਰਕਰਾਂ ਨੇ ਕੇਕ ਕੱਟ ਕੇ ਖੁਸ਼ੀ ਸਾਂਝੀ ਕੀਤੀ।
ਭਾਦਸੋਂ, 19 ਸਤੰਬਰ (ਗੁਰਬਖਸ਼ ਸਿੰਘ ਵੜੈਚ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮਦਿਨ ਮੌਕੇ ਭਾਜਪਾ ਮੰਡਲ ਪ੍ਰਧਾਨ ਤੇਜਪਾਲ ਸਿੰਘ ਗੋਗੀ ਟਿਵਾਣਾ ਦੇ ਦਫ਼ਤਰ ਭਾਦਸੋਂ ਵਿਖੇ ਇਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪਾਰਟੀ ਆਗੂਆਂ ਤੇ ਵਰਕਰਾਂ ਨੇ ਕੇਕ ਕੱਟ ਕੇ ਖੁਸ਼ੀ ਸਾਂਝੀ ਕੀਤੀ। ਗੱਲਬਾਤ ਕਰਦੇ ਹੋਏ ਤੇਜਪਾਲ ਸਿੰਘ ਗੋਗੀ ਟਿਵਾਣਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੰਬੀ ਉਮਰ ਤੇ ਚੰਗੀ ਸਿਹਤ ਦੀ ਕਾਮਨਾ ਕਰਦਿਆਂ ਦੇਸ਼ ਵਿਚ ਸੁੱਖ ਸ਼ਾਂਤੀ ਅਤੇ ਤਰੱਕੀ ਲਈ ਅਰਦਾਸ ਕੀਤੀ ਗਈ ਹੈ। ਉਨ੍ਹਾਂ ਕੇਂਦਰ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਦਾ ਜਿਕਰ ਕਰਦਿਆਂ ਹਲਕੇ ਵਿਚ ਲੋਕ ਸਹੂਲਤਾਂ ਤੇ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ । ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਾਗਰੂਕਤਾ ਮੁਹਿੰਮ ਤੇਜ਼ ਕਰਨ ਦੀ ਗੱਲ ਵੀ ਕਹੀ। ਉਨ੍ਹਾਂ ਕੇਂਦਰ ਸਰਕਾਰ ਦੀਆਂ ਲਖਪਤੀ, ਆਯੁਸ਼ਮਾਨ ਭਾਰਤ, ਪ੍ਰਧਾਨ ਮੰਤਰੀ ਆਵਾਸ ਅਤੇ ਮੁੱਦਰਾ ਯੋਜਨਾ ਦਾ ਜਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਰਾਹੀਂ ਲੋਕਾਂ ਨੂੰ ਲਾਭ ਮਿਲ ਰਿਹਾ ਹੈ। ਉਨ੍ਹਾਂ ਮੁਤਾਬਕ ਪੰਜਾਬ ਵਿਚ ਕਰੀਬ ਸਵਾ ਲੱਖ ਗਰੀਬ ਪਰਿਵਾਰਾਂ ਨੂੰ ਆਵਾਜ਼ ਯੋਜਨਾ ਤਹਿਤ ਮਕਾਨ ਅਤੇ ਲਗਭਗ 26 ਲੱਖ ਲੋਕਾਂ ਨੂੰ ਮੁਦਰਾ ਯੋਜਨਾ ਦਾ ਲਾਭ ਮਿਲਿਆ ਹੈ। ਉਨ੍ਹਾਂ ਪੰਜਾਬ ਸਰਕਾਰ ਤੇ ਨਸ਼ਿਆਂ ਦੀ ਰੋਕਥਾਮ ਪ੍ਰਤੀ ਢਿੱਲੀ ਕਾਰਗੁਜਾਰੀ ਅਤੇ ਵਿਕਾਸ ਦੇ ਮੁੱਦਿਆਂ ਨੂੰ ਲੈ ਕੇ ਸਵਾਲ ਉਠਾਏ ਕਿਹਾ ਕਿ ਇਨ੍ਹਾਂ ਖੇਤਰਾਂ ਵਿਚ ਸਰਕਾਰ ਨੂੰ ਹੋਰ ਪ੍ਰਭਾਵਸ਼ਾਲੀ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਅਪੀਲ ਕੀਤੀ ਕਿ ਨੌਜਵਾਨ ਵਿਕਸਿਤ ਭਾਰਤ ਦੇ ਨਿਰਮਾਣ ਵਿਚ ਯੋਗਦਾਨ ਜਰੂਰ ਪਾਉਣ। ਇਸ ਮੌਕੇ ਉਨ੍ਹਾਂ ਨਾਲ ਬਲਵੀਰ ਸਿੰਘ ਰਿੰਪਾ ਪ੍ਰਧਾਨ ਐਸ.ਸੀ. ਮੋਰਚਾ, ਗੁਰਚਰਨ ਸਿੰਘ ਘੁੱਕ, ਕੁਲਦੀਪ ਸਿੰਘ ਕੰਗ, ਪਰਦੀਪ ਸਿੰਘ, ਬਲਰਾਮ ਦਾਸ, ਹਰਫੂਲ ਪਾਠਕ, ਹਰੀਸ਼ਰਨ ਪਾਠਕ, ਮਨੋਜ ਸੂਦ, ਸਤਨਾਮ ਸਿੰਘ ਜਿੰਦਲਪੁਰ ਯੂਥ ਆਗੂ ਸਮੇਤ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ।