ਲੋਕ ‘ਆਪ’ ਦੇ ਗੁਮਰਾਹਕੁੰਨ ਪ੍ਰਚਾਰ ਤੇ ਪੰਥ ਵਿਰੋਧੀਆਂ ਦੀਆਂ ਚਾਲਾਂ ਤੋਂ ਸੁਚੇਤ ਰਹਿਣ-ਰਾਜੂ ਖੰਨਾ ਮਿਸ਼ਨ ਫ਼ਤਹਿ ਤਹਿਤ ਰੰਘੇੜਾ ਖ਼ੁਰਦ ਵਿਖੇ ਹੋਈ ਮੀਟਿੰਗ
ਅਮਲੋਹ, 20 ਸਤੰਬਰ (ਕੇਵਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਮਿਸ਼ਨ ਫ਼ਤਹਿ ਤਹਿਤ ਪਿੰਡ ਰੰਘੇੜਾ ਖ਼ੁਰਦ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਪਾਰਟੀ ਵਰਕਰਾਂ ਅਤੇ ਪਿੰਡ ਵਾਸੀਆਂ ਨਾਲ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਤੇ ਸਰਕਾਰ ਦੀਆਂ ਨੀਤੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ।
ਅਜੀਤ ਡੈਸਕ
21-09-2026