24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਸੰਘੋਲ ’ਚ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ

ਸੰਘੋਲ, 22 ਸਤੰਬਰ (ਪਰਮਵੀਰ ਸਿੰਘ ਧਨੋਆ)-ਕਸਬਾ ਸੰਘੋਲ ਵਿਚ ਦੁਕਾਨਦਾਰ ਯੂਨੀਅਨ ਵਲੋਂ ਸਮੂਹ ਦੁਕਾਨਦਾਰਾਂ ਅਤੇ ਸਥਾਨਕ ਵਾਸੀਆਂ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸੁੰਦਰ ਕਾਂਡ ਦੇ ਪਾਠ ਦਾ ਭੋਗ ਪਾਇਆ ਗਿਆ।

ਅਜੀਤ ਡੈਸਕ 23-09-2026
ਸੰਘੋਲ, 22 ਸਤੰਬਰ (ਪਰਮਵੀਰ ਸਿੰਘ ਧਨੋਆ)-ਕਸਬਾ ਸੰਘੋਲ ਵਿਚ ਦੁਕਾਨਦਾਰ ਯੂਨੀਅਨ ਵਲੋਂ ਸਮੂਹ ਦੁਕਾਨਦਾਰਾਂ ਅਤੇ ਸਥਾਨਕ ਵਾਸੀਆਂ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸੁੰਦਰ ਕਾਂਡ ਦੇ ਪਾਠ ਦਾ ਭੋਗ ਪਾਇਆ ਗਿਆ। ਹਾਜ਼ਰੀ ਦਰਜ ਕਰਵਾਉਣ ਵਾਲੇ ਪਤਵੰਤੇ ਸੱਜਣਾਂ ਦਾ ਸਮਾਗਮ ਪ੍ਰਬੰਧਕਾਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਧਾਰਮਿਕ ਸਮਾਗਮ ਵਿਚ ਕਈ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਿਤ ਨੇਤਾਵਾਂ ਤੋਂ ਇਲਾਵਾ ਮੁਖ਼ਤਿਆਰ ਸਿੰਘ ਦੁਕਾਨਦਾਰ ਯੂਨੀਅਨ ਪ੍ਰਧਾਨ ਸੰਘੋਲ, ਮਨਪ੍ਰੀਤ ਸਿੰਘ ਲੋਹਾਰ ਮਾਜਰਾ, ਰੋਬਿਨ ਗੋਗਨਾ, ਹੈਰੀ ਕੱਕੜ, ਸਮੂਹ ਦੁਕਾਨਦਾਰਾਂ, ਸਥਾਨਕ ਲੋਕਾਂ ਤੋਂ ਇਲਾਵਾ ਆਲ਼ੇ ਦੁਆਲੇ ਦੇ ਪਿੰਡਾਂ ਦੇ ਪੰਚਾਂ-ਸਰਪੰਚਾਂ ਅਤੇ ਪਤਵੰਤਿਆਂ ਨੇ ਆਪਣੀ ਹਾਜ਼ਰੀ ਦਰਜ ਕਰਵਾਈ। ਸਮਾਗਮ ਦੇ ਅੰਤ ’ਚ ਸਮੂਹ ਸੰਗਤ ਲਈ ਲੰਗਰ ਅਤੁੱਟ ਵਰਤਾਇਆ ਗਿਆ।
ਪਿਛਲੀ ਖ਼ਬਰ ਨਹਿਰ ’ਚ ਡਿਗਿਆ ਨੌਜਵਾਨ ਤੇਜ਼ ਵਹਾਅ ’ਚ ਰੁੜ੍ਹਿਆ, ਭਾਲ ਜਾਰੀ ਅਗਲੀ ਖ਼ਬਰ ਇਕ ਦਿਨ ਮੇਰਾ ਪਿੰਡ ਮੁਹਿੰਮ ਤਹਿਤ ਡਾ. ਚੌਹਾਨ ਨੇ ਮਹਿਲਾਵਾਂ ਦੀਆਂ ਸੁਣੀਆਂ ਸਮੱਸਿਆਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।