23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਪਿੰਡ ਰਾਮਗੜ੍ਹ ਦੀ ਸਵਾਲ ਸਭਾ ’ਚ ਨਸ਼ਿਆਂ, ਰੁਜ਼ਗਾਰ ਤੇ ਸਿਹਤ ਸਹੂਲਤਾਂ ਦੇ ਉਠੇ ਮੁੱਦੇ

ਨਾਭਾ, 22 ਸਤੰਬਰ (ਜਗਨਾਰ ਸਿੰਘ ਦੁਲੱਦੀ)- ਨਾਭਾ ਹਲਕੇ ਦੇ ਪਿੰਡ ਰਾਮਗੜ੍ਹ ਦੇ ਰਵਿਦਾਸ ਮੰਦਿਰ ਵਿਚ ਹੋਈ ‘ਸਵਾਲ ਸਭਾ’ ਦੌਰਾਨ ਪਿੰਡ ਵਾਸੀਆਂ ਨੇ ਨਸ਼ਿਆਂ, ਬੇਰੁਜ਼ਗਾਰੀ, ਸਿਹਤ ਸਹੂਲਤਾਂ, ਕਾਨੂੰਨ-ਵਿਵਸਥਾ ਅਤੇ ਸਰਕਾਰੀ ਜਵਾਬਦੇਹੀ ਨਾਲ ਜੁੜੇ ਮੁੱਦੇ ਉਠਾਏ। ਸਭਾ ਦੌਰਾਨ ਲੋਕਾਂ ਨੇ ਆਪਣੇ ਤਜਰਬੇ ਸਾਂਝੇ ਕਰਦਿਆਂ ਪੇਂਡੂ ਖੇਤਰਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਦਿਵਾਇਆ।

ਅਜੀਤ ਡੈਸਕ 23-09-2026
ਨਾਭਾ, 22 ਸਤੰਬਰ (ਜਗਨਾਰ ਸਿੰਘ ਦੁਲੱਦੀ)- ਨਾਭਾ ਹਲਕੇ ਦੇ ਪਿੰਡ ਰਾਮਗੜ੍ਹ ਦੇ ਰਵਿਦਾਸ ਮੰਦਿਰ ਵਿਚ ਹੋਈ ‘ਸਵਾਲ ਸਭਾ’ ਦੌਰਾਨ ਪਿੰਡ ਵਾਸੀਆਂ ਨੇ ਨਸ਼ਿਆਂ, ਬੇਰੁਜ਼ਗਾਰੀ, ਸਿਹਤ ਸਹੂਲਤਾਂ, ਕਾਨੂੰਨ-ਵਿਵਸਥਾ ਅਤੇ ਸਰਕਾਰੀ ਜਵਾਬਦੇਹੀ ਨਾਲ ਜੁੜੇ ਮੁੱਦੇ ਉਠਾਏ। ਸਭਾ ਦੌਰਾਨ ਲੋਕਾਂ ਨੇ ਆਪਣੇ ਤਜਰਬੇ ਸਾਂਝੇ ਕਰਦਿਆਂ ਪੇਂਡੂ ਖੇਤਰਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਦਿਵਾਇਆ। ਡੈਮੋਕ੍ਰੇਟਿਕ ਮਨਰੇਗਾ ਫਰੰਟ ਵਲੋਂ ਕਰਵਾਈ ਗਈ ਇਹ ਸਭਾ ਸੰਗਰੂਰ ਦੇ ਪਿੰਡ ਤੂਰ ਬੰਜਾਰਾ ਦੇ ਗੁਲਜ਼ਾਰ ਸਿੰਘ ਨੂੰ ਸਮਰਪਿਤ ਸੀ। ਪ੍ਰਬੰਧਕਾਂ ਨੇ ਕਿਹਾ ਕਿ ਸਭਾ ਦਾ ਉਦੇਸ਼ ਲੋਕਾਂ ਵਿਚ ਇਹ ਭਰੋਸਾ ਪੈਦਾ ਕਰਨਾ ਸੀ ਕਿ ਸੱਤਾ ਤੋਂ ਸਵਾਲ ਪੁੱਛਣ ਦੇ ਹੱਕ ਨੂੰ ਕਿਸੇ ਵੀ ਦਬਾਅ ਨਾਲ ਨਹੀਂ ਰੋਕਿਆ ਜਾ ਸਕਦਾ। ਸਭਾ ਵਿਚ ਵੱਖ-ਵੱਖ ਬੁਲਾਰਿਆਂ ਤੇ ਪਿੰਡ ਵਾਸੀਆਂ ਨੇ ਪੰਜਾਬ ਵਿੱਚ ਵਧ ਰਹੀ ਨਸ਼ਿਆਂ ਦੀ ਸਮੱਸਿਆ ’ਤੇ ਚਿੰਤਾ ਪ੍ਰਗਟ ਕੀਤੀ। ਲੋਕਾਂ ਨੇ ਕਿਹਾ ਕਿ ਨਸ਼ਿਆਂ ਦਾ ਪ੍ਰਭਾਵ ਸਿਰਫ਼ ਨੌਜਵਾਨਾਂ ਤੱਕ ਸੀਮਤ ਨਹੀਂ ਰਹਿ ਗਿਆ, ਸਗੋਂ ਇਸ ਨਾਲ ਪਰਿਵਾਰਕ ਤੇ ਸਮਾਜਿਕ ਢਾਂਚਾ ਵੀ ਪ੍ਰਭਾਵਿਤ ਹੋ ਰਿਹਾ ਹੈ। ਕੁਝ ਲੋਕਾਂ ਨੇ ਆਪਣੇ ਪਰਿਵਾਰਾਂ ਨਾਲ ਜੁੜੇ ਤਜਰਬੇ ਸਾਂਝੇ ਕਰਦਿਆਂ ਨਸ਼ਿਆਂ ਦੇ ਮਾਮਲਿਆਂ ਵਿੱਚ ਸਮਾਜਿਕ ਝਿਜਕ ਖਤਮ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਪੇਂਡੂ ਰੁਜ਼ਗਾਰ ਦੇ ਮੁੱਦੇ ’ਤੇ ਵੀ ਲੋਕਾਂ ਨੇ ਚਿੰਤਾ ਜ਼ਾਹਰ ਕੀਤੀ। ਹਾਜ਼ਰ ਮਹਿਲਾਵਾਂ ਨੇ ਕਿਹਾ ਕਿ ਮਨਰੇਗਾ ਨੇ ਕਈ ਗਰੀਬ ਪਰਿਵਾਰਾਂ ਲਈ ਆਮਦਨ ਦਾ ਸਹਾਰਾ ਦਿੱਤਾ ਹੈ ਤੇ ਇਸ ਨਾਲ ਜੁੜੀਆਂ ਸਮੱਸਿਆਵਾਂ ਕਾਰਨ ਪੇਂਡੂ ਪਰਿਵਾਰ ਪ੍ਰਭਾਵਿਤ ਹੋ ਰਹੇ ਹਨ। ਸਭਾ ਦੇ ਅੰਤ ਵਿੱਚ ਪਿੰਡ ਵਾਸੀਆਂ ਨੇ ਮਤਾ ਪਾਸ ਕਰਕੇ ਫੈਸਲਾ ਕੀਤਾ ਕਿ ਉਨ੍ਹਾਂ ਦੇ ਅਹਿਮ ਸਵਾਲ ਇੱਕ ਬੋਰਡ ’ਤੇ ਲਿਖ ਕੇ ਪਿੰਡ ਦੇ ਮੁੱਖ ਦਰਵਾਜ਼ੇ ’ਤੇ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਪਿੰਡ ਵਿਚ ਆਉਣ ਵਾਲੇ ਸਿਆਸੀ ਆਗੂਆਂ ਤੋਂ ਇਨ੍ਹਾਂ ਸਵਾਲਾਂ ਦੇ ਜਵਾਬ ਮੰਗੇ ਜਾਣਗੇ। ਇਸ ਮੌਕੇ ਆਈਡੀਪੀ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਧਨੇਠਾ,ਗੁਰਮੀਤ ਸਿੰਘ ਥੂਹੀ,ਸੀਪੀਆਈ ਦੇ ਕਸ਼ਮੀਰ ਸਿੰਘ ਗਦਾਈਆ, ਗੁਰਮੀਤ ਸਿੰਘ ਕਾਲਾਝਾੜ , ਡਾ. ਬਲਵਿੰਦਰ ਸਿੰਘ ਅਲੀਪੁਰ,ਸੰਵਾਦ ਗਰੁੱਪ ਦੇ ਰਜੇਸ਼ ਢੀਂਗਰਾ, ਵਕੀਲ ਹਰਭਗਵਾਨ ਦਾਸ ਰੋਹਟਾ, ਕੁਲਦੀਪ ਸਿੰਘ ਰਾਮਗੜ੍ਹ, ਨਿਧਾਨ ਸਿੰਘ,ਗੁਰਦਰਸ਼ਨ ਸਿੰਘ ਖੱਟੜਾ ਕੁਲਵਿੰਦਰ ਕੌਰ ਰਾਮਗੜ੍ਹ,ਲਖਵੀਰ ਕੌਰ,ਹਰਪ੍ਰੀਤ ਕੌਰ,ਮਨਪ੍ਰੀਤ ਕੌਰ,ਅਮਰਜੀਤ ਕੌਰ, ਪਰਵਿੰਦਰ ਕੌਰ ਵਿਕੀ ਆਦਿ ਨੇ ਸਮੂਲੀਅਤ ਕੀਤੀ।
ਪਿਛਲੀ ਖ਼ਬਰ ‘ ਨਸ਼ਾ ਮੁਕਤ ਪੰਜਾਬ’ ਯਾਤਰਾ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ- ਅਮਨ ਢੋਟ ਅਗਲੀ ਖ਼ਬਰ ਬਹਰਾ ਕਾਲਜ ਆਫ਼ ਲਾਅ ’ਚ ਵਿਰਾਸਤੀ ਮੇਲੇ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।