23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਨੌਜਵਾਨਾਂ ਤੇ ਐਸ. ਓ. ਆਈ. ਦੇ ਵਿਦਿਆਰਥੀਆਂ ਨਾਲ ਮੀਟਿੰਗ

ਅਮਲੋਹ, 22 ਸਤੰਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਦਫ਼ਤਰ ਅਮਲੋਹ ਵਿਖੇ ਅੱਜ ਯੂਥ ਅਕਾਲੀ ਦਲ ਦੇ ਨੌਜਵਾਨਾਂ ਅਤੇ ਐਸ. ਓ.

ਅਜੀਤ ਡੈਸਕ 23-09-2026
ਅਮਲੋਹ, 22 ਸਤੰਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਦਫ਼ਤਰ ਅਮਲੋਹ ਵਿਖੇ ਅੱਜ ਯੂਥ ਅਕਾਲੀ ਦਲ ਦੇ ਨੌਜਵਾਨਾਂ ਅਤੇ ਐਸ.ਓ.ਆਈ ਨਾਲ ਸਬੰਧਿਤ ਵਿਦਿਆਰਥੀਆਂ ਦੀ ਇਕ ਅਹਿਮ ਮੀਟਿੰਗ ਪਾਰਟੀ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਰਾਜੂ ਖੰਨਾ ਨੇ ਕਿਹਾ ਕਿ ਨੌਜਵਾਨਾਂ ਨੂੰ ਆਪਣੇ ਇਲਾਕੇ ਦੇ ਲੋਕਾਂ ਨਾਲ ਲਗਾਤਾਰ ਸੰਪਰਕ ਵਿਚ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਉਨ੍ਹਾਂ ਦੀ ਆਵਾਜ਼ ਨੂੰ ਅੱਗੇ ਰੱਖਣਾ ਚਾਹੀਦਾ ਹੈ। ਰਾਜੂ ਖੰਨਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੌਜਵਾਨਾਂ ਸਬੰਧੀ ਨੀਤੀਆਂ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸਰਕਾਰ ਵਲੋਂ ਰੁਜ਼ਗਾਰ ਅਤੇ ਨੌਜਵਾਨਾਂ ਦੇ ਭਵਿੱਖ ਬਾਰੇ ਕੀਤੇ ਗਏ ਦਾਅਵਿਆਂ ਦਾ ਜ਼ਮੀਨੀ ਪੱਧਰ ’ਤੇ ਮੁਲਾਂਕਣ ਹੋਣਾ ਚਾਹੀਦਾ ਹੈ। ਉਨ੍ਹਾਂ ਖ਼ਾਸ ਤੌਰ ’ਤੇ ਬੇਰੁਜ਼ਗਾਰੀ ਭੱਤੇ ਨਾਲ ਸਬੰਧਿਤ ਵਾਅਦਿਆਂ ਬਾਰੇ ਵੀ ਸਵਾਲ ਉਠਾਏ ਅਤੇ ਕਿਹਾ ਕਿ ਨੌਜਵਾਨਾਂ ਨਾਲ ਕੀਤੇ ਵਾਅਦਿਆਂ ਦੀ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਆਉਣ ਵਾਲੇ ਸਮੇਂ ਵਿਚ ਲੋਕ ਭਲਾਈ ਨਾਲ ਸਬੰਧਿਤ ਜਿਹੜੇ ਪ੍ਰੋਗਰਾਮ ਅਤੇ ਨੀਤੀਆਂ ਪੇਸ਼ ਕੀਤੀਆਂ ਜਾ ਰਹੀਆਂ ਹਨ, ਉਨ੍ਹਾਂ ਬਾਰੇ ਲੋਕਾਂ ਨੂੰ ਜਾਣਕਾਰੀ ਦੇਣ ਲਈ ਨੌਜਵਾਨਾਂ ਨੂੰ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਇਸ ਮੀਟਿੰਗ ਵਿਚ ਸ਼ਹਿਰੀ ਪ੍ਰਧਾਨ ਰਾਕੇਸ਼ ਕੁਮਾਰ ਸ਼ਾਹੀ, ਸਾਬਕਾ ਕੌਂਸਲਰ ਬਲਤੇਜ ਸਿੰਘ, ਹਲਕਾ ਪ੍ਰਧਾਨ ਐਸ.ਓ.ਆਈ. ਵਿਪਨ ਕੁਮਾਰ ਪ੍ਰਿੰਸ, ਕਰਮਜੀਤ ਸਿੰਘ ਮਿੱਠੂ, ਰਾਹੁਲ ਸੰਗਰ, ਅਮਨ ਸਿੰਘ, ਰੋਹਿਤ, ਗੌਰਵ ਸੰਗਰ, ਬਾਵਾ ਸਿੰਘ, ਮਨੀ ਸਿੰਘ, ਸਾਹਿਲ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਨੌਜਵਾਨ ਮੌਜੂਦ ਸਨ।
ਪਿਛਲੀ ਖ਼ਬਰ ਰੈਲੀ ਨੂੰ ਕਾਮਯਾਬ ਬਣਾਉਣ ਲਈ ਹਲਕਾ ਅਮਲੋਹ ਦੇ ਲੋਕਾਂ ਦਾ ਧੰਨਵਾਦ- ਸਟੈਲਨਜੀਤ ਸਿੰਘ ਕਿਹਾ-ਮਾਲੋਵਾਲ ਰੈਲੀ ’ਚ ਲੋਕਾਂ ਦੇ... ਅਗਲੀ ਖ਼ਬਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਜਾ ਰਿਹਾ ਜਾਗਰੂਕ ਖੇਤੀਬਾੜੀ ਵਿਭਾਗ ਪਿੰਡ ਪੱਧਰ ’ਤੇ ਕਰ ਰਿਹਾ ਕਿਸਾਨ ਮਿਲਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।