ਭਾਜਪਾ ਵਲੋਂ ਹਲਕਾ ਘਨੌਰ ਦੇ ਪਿੰਡ ਰਾਏਪੁਰ ਨਨਹੇੜੀ ’ਚ ਮੀਟਿੰਗ
‘ ਭਾਜਪਾ ਦਾ ਨਾਅਰਾ, ਨਸ਼ਾ ਮੁਕਾਉਣਾ ਸਾਰਾ’ ਤਹਿਤ ਪਿੰਡ-ਪਿੰਡ ਜਾਗਰੂਕਤਾ ਮੁਹਿੰਮ
ਘਨੌਰ, 24 ਸਤੰਬਰ (ਸਰਦਾਰਾ ਸਿੰਘ ਲਾਛੜੂ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਭੰਗੂ ਦੀ ਅਗਵਾਈ ਹੇਠ ‘ਨਸ਼ਾ ਮੁਕਤ ਪੰਜਾਬ ਯਾਤਰਾ’ ਤਹਿਤ ਹਲਕਾ ਘਨੌਰ ਦੇ ਪਿੰਡਾਂ ‘ਚ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਇਸ ਤਹਿਤ ਅੱਜ ਪਿੰਡ ਰਾਏਪੁਰ ਨਨਹੇੜੀ ਵਿਖੇ ਭਾਜਪਾ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਤਜਿੰਦਰ ਸਿੰਘ ਰਾਏਪੁਰ ਦੀ ਅਗਵਾਈ ਹੇਠ ਨੁੱਕੜ ਮੀਟਿੰਗ ਕੀਤੀ ਗਈ।
ਘਨੌਰ, 24 ਸਤੰਬਰ (ਸਰਦਾਰਾ ਸਿੰਘ ਲਾਛੜੂ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਭੰਗੂ ਦੀ ਅਗਵਾਈ ਹੇਠ ‘ਨਸ਼ਾ ਮੁਕਤ ਪੰਜਾਬ ਯਾਤਰਾ’ ਤਹਿਤ ਹਲਕਾ ਘਨੌਰ ਦੇ ਪਿੰਡਾਂ ‘ਚ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਇਸ ਤਹਿਤ ਅੱਜ ਪਿੰਡ ਰਾਏਪੁਰ ਨਨਹੇੜੀ ਵਿਖੇ ਭਾਜਪਾ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਤਜਿੰਦਰ ਸਿੰਘ ਰਾਏਪੁਰ ਦੀ ਅਗਵਾਈ ਹੇਠ ਨੁੱਕੜ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਸੂਬੇ ‘ਚ ਨਸ਼ਿਆਂ ਦਾ ਛੇਵਾਂ ਦਰਿਆ ਵਗ ਰਿਹਾ ਹੈ, ਜਿਸ ਨੇ ਨੌਜਵਾਨ ਪੀੜ੍ਹੀ ਨੂੰ ਬਰਬਾਦੀ ਦੇ ਕੰਢੇ ਲਿਆ ਖੜ੍ਹਾ ਕੀਤਾ ਹੈ। ਭਾਜਪਾ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਇਹ ਮੁਹਿੰਮ ਪਿੰਡ-ਪਿੰਡ ਪਹੁੰਚਾਈ ਜਾ ਰਹੀ ਹੈ ਤਾਂ ਜੋ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕੀਤਾ ਜਾ ਸਕੇ। ਪਿੰਡ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਇਸ ਮੁਹਿੰਮ ‘ਚ ਵੱਧ-ਚੜ੍ਹ ਕੇ ਸਾਥ ਦੇਣ। ਇਸ ਮੌਕੇ ਕਿਸਾਨ ਮੋਰਚਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਹਰਵਿੰਦਰ ਸਿੰਘ ਸੰਧਾਰਸੀ, ਜ਼ਿਲ੍ਹਾ ਮੀਤ ਪ੍ਰਧਾਨ ਅਵਤਾਰ ਸਿੰਘ ਜੰਡ ਮੰਗੋਲੀ, ਆਗੂ ਸਾਹਿਲ ਸੂਦ, ਸ਼ੰਭੂ ਮੰਡਲ ਤੋਂ ਆਗੂ ਸੋਨੀ ਪਾਲ ਨਨੇੜਾ, ਦਲੇਰ ਸਿੰਘ ਨਨੇੜਾ, ਗੁਰਬਚਨ ਸਿੰਘ ਨਨਹੇੜੀ, ਬਲਦੇਵ ਸਿੰਘ ਨਨਹੇੜੀ, ਹਰਵਿੰਦਰ ਸਿੰਘ ਨਨਹੇੜੀ ਸਮੇਤ ਵੱਡੀ ਗਿਣਤੀ ‘ਚ ਪਿੰਡ ਵਾਸੀ ਤੇ ਵਰਕਰ ਹਾਜ਼ਰ ਸਨ।