ਚੋਣ ਕਮਿਸ਼ਨ ਦਫ਼ਤਰ ਅੱਗੇ ਅੱਜ ਦੇ ਧਰਨੇ ਲਈ ਕਾਂਗਰਸੀ ਆਗੂ ਤੇ ਵਰਕਰ ਪਹੁੰਚਣ- ਰਾਮਗੜ੍ਹ
ਖਮਾਣੋਂ, 24 ਸਤੰਬਰ (ਜੋਗਿੰਦਰ ਪਾਲ)- ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਨੇ ਜ਼ਿਲ੍ਹੇ ਦੇ ਸਮੂਹ ਬਲਾਕ ਪ੍ਰਧਾਨਾਂ, ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਾਰਟੀ ਵਲੋਂ ਅੱਜ 25 ਸਤੰਬਰ ਨੂੰ ਚੰਡੀਗੜ੍ਹ ਵਿਖੇ ਦਿੱਤੇ ਜਾ ਰਹੇ ਧਰਨੇ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਮੂਲੀਅਤ ਕਰਨ। ਸੁਰਿੰਦਰ ਸਿੰਘ ਰਾਮਗੜ੍ਹ ਨੇ ਦੱਸਿਆ ਕਿ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨਾਲ ਹੋਈ ਜ਼ੂਮ ਮੀਟਿੰਗ ਦੌਰਾਨ ਜਾਣਕਾਰੀ ਦਿੱਤੀ ਗਈ ਕਿ ਕਾਂਗਰਸ ਪਾਰਟੀ ਵਲੋਂ 25 ਸਤੰਬਰ ਨੂੰ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਚੋਣ ਕਮਿਸ਼ਨ ਦੇ ਦਫ਼ਤਰ ਦੇ ਸਾਹਮਣੇ ਧਰਨਾ ਦਿੱਤਾ ਜਾਵੇਗਾ।
ਅਜੀਤ ਡੈਸਕ
25-09-2026