25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਸਾਬਕਾ ਵਿਧਾਇਕ ਨਾਗਰਾ ਦੀ ਅਗਵਾਈ ਹੇਠ ਸੁਹਾਗਹੇੜੀ ਦੇ ਕਈ ਆਗੂ ਕਾਂਗਰਸ ਪਾਰਟੀ ’ਚ ਹੋਏ ਸ਼ਾਮਿਲ

ਫ਼ਤਹਿਗੜ੍ਹ ਸਾਹਿਬ, 24 ਸਤੰਬਰ (ਬਲਜਿੰਦਰ ਸਿੰਘ)- ਹਲਕਾ ਫ਼ਤਹਿਗੜ੍ਹ ਸਾਹਿਬ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਹੋਰ ਮਜ਼ਬੂਤੀ ਮਿਲੀ ਜਦੋਂ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਤੇ ਪ੍ਰੇਰਨਾ ਸਦਕਾ ਪਿੰਡ ਸੁਹਾਗਹੇੜੀ ਦੇ ਕਈ ਆਗੂ ਅਤੇ ਵਰਕਰ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਗਗਨਜੀਤ ਸਿੰਘ, ਜੋਗੀ ਸੁਹਾਗਹੇੜੀ, ਅਮਨਦੀਪ ਸਿੰਘ, ਗੁਰਚਰਨ ਸਿੰਘ, ਸੁਖਰਾਜ ਸਿੰਘ, ਗੁਰਪ੍ਰੀਤ ਸਿੰਘ, ਹਰਿੰਦਰ ਸਿੰਘ ਦਾ ਕੁਲਜੀਤ ਸਿੰਘ ਨਾਗਰਾ ਵਲੋਂ ਨਿੱਘਾ ਸਵਾਗਤ ਕੀਤਾ ਗਿਆ।

ਅਜੀਤ ਡੈਸਕ 25-09-2026
ਫ਼ਤਹਿਗੜ੍ਹ ਸਾਹਿਬ, 24 ਸਤੰਬਰ (ਬਲਜਿੰਦਰ ਸਿੰਘ)- ਹਲਕਾ ਫ਼ਤਹਿਗੜ੍ਹ ਸਾਹਿਬ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਹੋਰ ਮਜ਼ਬੂਤੀ ਮਿਲੀ ਜਦੋਂ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਤੇ ਪ੍ਰੇਰਨਾ ਸਦਕਾ ਪਿੰਡ ਸੁਹਾਗਹੇੜੀ ਦੇ ਕਈ ਆਗੂ ਅਤੇ ਵਰਕਰ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਗਗਨਜੀਤ ਸਿੰਘ, ਜੋਗੀ ਸੁਹਾਗਹੇੜੀ, ਅਮਨਦੀਪ ਸਿੰਘ, ਗੁਰਚਰਨ ਸਿੰਘ, ਸੁਖਰਾਜ ਸਿੰਘ, ਗੁਰਪ੍ਰੀਤ ਸਿੰਘ, ਹਰਿੰਦਰ ਸਿੰਘ ਦਾ ਕੁਲਜੀਤ ਸਿੰਘ ਨਾਗਰਾ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਨਾਗਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਵਿਚਾਰਧਾਰਾ ਅਤੇ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹਰ ਵਰਗ ਦੇ ਲੋਕ ਪਾਰਟੀ ਨਾਲ ਜੁੜ ਰਹੇ ਹਨ। ਕਿਉਂਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਲੋਕਾਂ ਦੇ ਹੱਕਾਂ, ਸੰਵਿਧਾਨ ਤੇ ਲੋਕਤੰਤਰ ਦੀ ਰਾਖੀ ਲਈ ਆਵਾਜ਼ ਬੁਲੰਦ ਕਰਦੀ ਆਈ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਕਾਂਗਰਸ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਮੀਟਿੰਗਾਂ ਅਤੇ ਜਨ ਸੰਪਰਕ ਪ੍ਰੋਗਰਾਮ ਕੀਤੇ ਜਾ ਰਹੇ ਹਨ। ਪਾਰਟੀ ਦਾ ਹਰ ਆਗੂ ਅਤੇ ਵਰਕਰ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਦੀ ਆਵਾਜ਼ ਨੂੰ ਸਬੰਧਿਤ ਪੱਧਰ ਤੱਕ ਪਹੁੰਚਾਉਣ ਲਈ ਕੰਮ ਕਰ ਰਿਹਾ ਹੈ। ਨਾਗਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਹਰ ਨਵੇਂ ਸਾਥੀ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਪਾਰਟੀ ਦੀ ਮਜ਼ਬੂਤੀ ਲਈ ਉਨ੍ਹਾਂ ਦੀ ਭੂਮਿਕਾ ਮਹੱਤਵਪੂਰਨ ਰਹੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਸੰਗਠਨ ਵਰਕਰਾਂ ਦੀ ਮਿਹਨਤ ਨਾਲ ਹੀ ਮਜ਼ਬੂਤ ਹੁੰਦਾ ਹੈ ਤੇ ਹਰ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹੈ। ਪਾਰਟੀ ਵਿਚ ਸ਼ਾਮਿਲ ਹੋਏ ਆਗੂਆਂ ਨੇ ਕਿਹਾ ਕਿ ਉਹ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਮਾਰਕਫੈੱਡ ਪੰਜਾਬ ਦੇ ਡਾਇਰੈਕਟਰ ਦਵਿੰਦਰ ਸਿੰਘ ਜੱਲ੍ਹਾ, ਬਲਾਕ ਸੰਮਤੀ ਮੈਂਬਰ ਗੁਰਜੀਤ ਸਿੰਘ ਕਾਲਾ ਭੱਲਮਾਜਰਾ, ਦਲਬੀਰ ਸਿੰਘ, ਜਸਵੀਰ ਸਿੰਘ ਬਿੱਟੂ, ਸੁਖਵਿੰਦਰ ਸਿੰਘ ਬੱਧੂ, ਹਰਦੀਪ ਸਿੰਘ ਹੈਪੀ ਵਜ਼ੀਰਾਬਾਦ ਤੇ ਹੋਰ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਮਲੇਸ਼ੀਆ ’ਚ ਫ਼ਤਹਿਗੜ੍ਹ ਸਾਹਿਬ ਦੇ ਬੱਚਿਆਂ ਨੇ 2 ਸੋਨ ਤਗਮੇ ਜਿੱਤੇ ਅਗਲੀ ਖ਼ਬਰ ਜੀ. ਐਸ. ਟੀ. ਦੇ ਨਾਂਅ ’ਤੇ ਉਦਯੋਗਪਤੀਆਂ ਤੇ ਵਪਾਰੀਆਂ ਦੀ ਹੋ ਰਹੀ ਲੁੱਟ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਬੰਦ ਹੋਵੇਗੀ- ਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।