26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਗੁਰੂ ਨਾਨਕ ਪਵਿੱਤਰ ਜੰਗਲ ਵਿਚ ਸ਼ਾਮਿਲ ਕੀਤੇ ਗਏ 1100 ਵਿਰਾਸਤੀ ਬੂਟੇ

ਫ਼ਤਹਿਗੜ੍ਹ ਸਾਹਿਬ, 25 ਸਤੰਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਰਾਸਤੀ ਗਿਆਨ ਪ੍ਰਬੰਧ ਕੇਂਦਰ ਵਲੋਂ ਈਕੋ ਸਿੱਖ ਚੈਰੀਟੇਬਲ ਆਰਗਨਾਈਜ਼ੇਸ਼ਨ ਦੇ ਸਹਿਯੋਗ ਨਾਲ ਗੁਰੂ ਨਾਨਕ ਪਵਿੱਤਰ ਜੰਗਲ ਵਿਚ 1100 ਵਿਰਾਸਤੀ ਬੂਟੇ ਸ਼ਾਮਿਲ ਕੀਤੇ ਗਏ। ਇਸ ਮੌਕੇ ਵਾਈਸ ਚਾਂਸਲਰ ਡਾ.

ਅਜੀਤ ਡੈਸਕ 26-09-2026
ਫ਼ਤਹਿਗੜ੍ਹ ਸਾਹਿਬ, 25 ਸਤੰਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਰਾਸਤੀ ਗਿਆਨ ਪ੍ਰਬੰਧ ਕੇਂਦਰ ਵਲੋਂ ਈਕੋ ਸਿੱਖ ਚੈਰੀਟੇਬਲ ਆਰਗਨਾਈਜ਼ੇਸ਼ਨ ਦੇ ਸਹਿਯੋਗ ਨਾਲ ਗੁਰੂ ਨਾਨਕ ਪਵਿੱਤਰ ਜੰਗਲ ਵਿਚ 1100 ਵਿਰਾਸਤੀ ਬੂਟੇ ਸ਼ਾਮਿਲ ਕੀਤੇ ਗਏ। ਇਸ ਮੌਕੇ ਵਾਈਸ ਚਾਂਸਲਰ ਡਾ. ਪਰਿਤ ਪਾਲ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਰੁੱਖਾਂ ਹੇਠਲਾ ਰਕਬਾ ਲਗਭਗ ਤਿੰਨ ਫ਼ੀਸਦੀ ਰਹਿ ਗਿਆ ਹੈ, ਜੋ ਚਿੰਤਾਜਨਕ ਸਥਿਤੀ ਹੈ। ਉਨ੍ਹਾਂ ਕਿਹਾ ਕਿ ਵਿਰਾਸਤੀ ਜੰਗਲ ਪੰਜਾਬ ਦੇ ਕੁਦਰਤੀ ਵਾਤਾਵਰਨ ਅਤੇ ਅਸਲ ਜਨ-ਜੀਵਨ ਦੀ ਸੰਭਾਲ ਵਿਚ ਮਹੱਤਵਪੂਰਨ ਯੋਗਦਾਨ ਪਾ ਸਕਦੇ ਹਨ। ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਆਈ.ਏ.ਐੱਸ. ਸੋਨਾ ਥਿੰਦ ਨੇ ਯੂਨੀਵਰਸਿਟੀ ਅਤੇ ਈਕੋ ਸਿੱਖ ਵਲੋਂ ਵਾਤਾਵਰਨ ਸੰਭਾਲ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਜਤਿੰਦਰ ਚੀਮਾ ਨੇ ਮਾਇਕ ਸਹਿਯੋਗ ਦਿੰਦਿਆਂ ਵਿਦਿਆਰਥੀਆਂ ਨੂੰ ਰੁੱਖਾਂ ਅਤੇ ਜੰਗਲਾਂ ਦੀ ਮਹੱਤਤਾ ਪ੍ਰਤੀ ਜਾਗਰੂਕ ਕੀਤਾ। ਈਕੋ ਸਿੱਖ ਚੈਰੀਟੇਬਲ ਸੁਸਾਇਟੀ ਦੀ ਚੇਅਰਮੈਨ ਡਾ. ਸੁਪ੍ਰੀਤ ਕੌਰ ਨੇ ਵਿਰਾਸਤੀ ਰੁੱਖਾਂ ਦੇ ਗੁਣਾਂ ਅਤੇ ਸਿਹਤ ਸਬੰਧੀ ਲਾਹੇਵੰਦ ਵਰਤੋਂ ਬਾਰੇ ਜਾਣਕਾਰੀ ਦਿੱਤੀ। ਡੀਨ ਅਕਾਦਮਿਕ ਮਾਮਲੇ ਡਾ. ਸੁਖਵਿੰਦਰ ਸਿੰਘ ਬਿਲਿੰਗ ਨੇ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਕੁਦਰਤ ਨਾਲ ਸਨੇਹ ਅਤੇ ਸਤਿਕਾਰ ਦਾ ਰਿਸ਼ਤਾ ਸਿਖਾਉਂਦੀ ਹੈ ਅਤੇ ਕੁਦਰਤ ਦੀ ਸੰਭਾਲ ਇਸੇ ਭਾਵਨਾ ਦੇ ਅਨੁਸਾਰ ਹੈ। ਇਸ ਮੌਕੇ ਰਜਿਸਟਰਾਰ ਪ੍ਰੋ. ਤੇਜਬੀਰ ਸਿੰਘ, ਡਾਇਰੈਕਟਰ ਆਈ.ਕਿਊ.ਏ.ਸੀ. ਡਾ. ਅੰਕਦੀਪ ਕੌਰ ਅਟਵਾਲ, ਡੀਨ ਵਿਦਿਆਰਥੀ ਭਲਾਈ ਡਾ. ਸਿਕੰਦਰ ਸਿੰਘ, ਡੀਨ ਫੈਕਲਟੀ ਆਫ਼ ਐਜੂਕੇਸ਼ਨ ਡਾ. ਹਰਨੀਤ ਬਿਲਿੰਗ ਸਮੇਤ ਯੂਨੀਵਰਸਿਟੀ ਦੇ ਅਧਿਕਾਰੀ, ਵਿਭਾਗ ਮੁਖੀ, ਈਕੋ ਸਿੱਖ ਦੇ ਨੁਮਾਇੰਦੇ ਅਤੇ ਵਿਦਿਆਰਥੀ ਹਾਜ਼ਰ ਸਨ। ਵਿਰਾਸਤੀ ਗਿਆਨ ਪ੍ਰਬੰਧ ਕੇਂਦਰ ਦੇ ਕਨਵੀਨਰ ਪ੍ਰੋ. ਹਰਦੇਵ ਸਿੰਘ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਸ਼ੈਲਰਾਂ ’ਚ ਪਏ ਪੁਰਾਣੇ ਝੋਨੇ-ਚਾਵਲ ਤੇ ਕਣਕ ਦੀ ਤੁਰੰਤ ਨਿਕਾਸੀ ਕਰਵਾਏ ਸਰਕਾਰ-ਰਾਜੂ ਖੰਨਾ ਅਗਲੀ ਖ਼ਬਰ ਹਰ ਸ਼ੁੱਕਰਵਾਰ ‘ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਵਲੋਂ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।