28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਬਸਪਾ ਵਲੋਂ ਚਲਾਈ ਜਾ ਰਹੀ ਪੰਜਾਬ ਸੰਭਾਲੋ ਮੁਹਿੰਮ ਸੰਬੰਧੀ ਮੀਟਿੰਗ ਹੋਈ

ਫ਼ਤਹਿਗੜ੍ਹ ਸਾਹਿਬ, 27 ਸਤੰਬਰ (ਬਲਜਿੰਦਰ ਸਿੰਘ)- ਬਹੁਜਨ ਸਮਾਜ ਪਾਰਟੀ ਵਲੋਂ ਚਲਾਈ ਜਾ ਰਹੀ ਪੰਜਾਬ ਸੰਭਾਲੋ ਮੁਹਿੰਮ ਤਹਿਤ ਬਹੁਜਨ ਨਾਇਕ ਸਾਹਿਬ ਕਾਂਸ਼ੀ ਰਾਮ ਦੇ ਪ੍ਰੀਨਿਰਵਾਣ ਦਿਵਸ ਨੂੰ ਸਮਰਪਿਤ 9 ਅਕਤੂਬਰ ਨੂੰ ਗਰੀਨ ਪਾਰਕ ਫਾਰਮ ਬਾਰਨ ਪਟਿਆਲਾ ਵਿਖੇ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਪੰਜਾਬ ਦੇ ਇੰਚਾਰਜ ਅਤੇ ਮੁੱਖ ਜ਼ੋਨ ਇੰਚਾਰਜ ਕੁਲਦੀਪ ਸਿੰਘ ਸਰਦੂਲਗੜ੍ਹ, ਸੂਬਾ ਉਪ ਪ੍ਰਧਾਨ ਬਲਦੇਵ ਸਿੰਘ ਮਹਿਰਾ ਜੋਨ ਇੰਚਾਰਜ ਪਟਿਆਲਾ, ਰਸ਼ਪਾਲ ਸਿੰਘ ਸੂਬਾ ਜਨਰਲ ਸਕੱਤਰ, ਅਮਰਜੀਤ ਸਿੰਘ ਜਲੂਰ, ਕਲਵੰਤ ਸਿੰਘ ਮਹਿਤੋ ਸੂਬਾ ਜਰਨਲ, ਜ਼ੋਨ ਇੰਚਾਰਜ ਇੰਜੀਨੀਅਰ ਅਮਨ ਬੋਧ, ਗੁਰਮੀਤ ਸਿੰਘ ਚੋਬਦਾਰਾ ਸੂਬਾ ਸੈਕਟਰੀ ਤੇ ਲੋਕ ਸਭਾ ਇੰਚਾਰਜ ਫ਼ਤਹਿਗੜ੍ਹ ਸਾਹਿਬ ਬਲਜੀਤ ਸਿੰਘ ਸਲਾਣਾ ਜਰਨਲ ਸਕੱਤਰ, ਜ਼ਿਲ੍ਹਾ ਪ੍ਰਧਾਨ ਲੁਧਿਆਣਾ ਹਰਭਜਨ ਸਿੰਘ ਦੁਲਮਾ, ਜਤਿੰਦਰ ਸਿੰਘ ਬੱਬੂ ਜ਼ਿਲ੍ਹਾ ਪ੍ਰਧਾਨ ਫ਼ਤਹਿਗੜ੍ਹ ਸਾਹਿਬ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ, ਵੱਖ-ਵੱਖ ਜ਼ਿਲਿ੍ਹਆਂ ਦੇ ਆਗੂ ਅਤੇ ਵਿਧਾਨ ਸਭਾ ਹਲਕਿਆਂ ਦੇ ਪ੍ਰਧਾਨ ਸ਼ਾਮਲ ਹੋਏ।

ਅਜੀਤ ਡੈਸਕ 28-09-2026
ਫ਼ਤਹਿਗੜ੍ਹ ਸਾਹਿਬ, 27 ਸਤੰਬਰ (ਬਲਜਿੰਦਰ ਸਿੰਘ)- ਬਹੁਜਨ ਸਮਾਜ ਪਾਰਟੀ ਵਲੋਂ ਚਲਾਈ ਜਾ ਰਹੀ ਪੰਜਾਬ ਸੰਭਾਲੋ ਮੁਹਿੰਮ ਤਹਿਤ ਬਹੁਜਨ ਨਾਇਕ ਸਾਹਿਬ ਕਾਂਸ਼ੀ ਰਾਮ ਦੇ ਪ੍ਰੀਨਿਰਵਾਣ ਦਿਵਸ ਨੂੰ ਸਮਰਪਿਤ 9 ਅਕਤੂਬਰ ਨੂੰ ਗਰੀਨ ਪਾਰਕ ਫਾਰਮ ਬਾਰਨ ਪਟਿਆਲਾ ਵਿਖੇ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਪੰਜਾਬ ਦੇ ਇੰਚਾਰਜ ਅਤੇ ਮੁੱਖ ਜ਼ੋਨ ਇੰਚਾਰਜ ਕੁਲਦੀਪ ਸਿੰਘ ਸਰਦੂਲਗੜ੍ਹ, ਸੂਬਾ ਉਪ ਪ੍ਰਧਾਨ ਬਲਦੇਵ ਸਿੰਘ ਮਹਿਰਾ ਜੋਨ ਇੰਚਾਰਜ ਪਟਿਆਲਾ, ਰਸ਼ਪਾਲ ਸਿੰਘ ਸੂਬਾ ਜਨਰਲ ਸਕੱਤਰ, ਅਮਰਜੀਤ ਸਿੰਘ ਜਲੂਰ, ਕਲਵੰਤ ਸਿੰਘ ਮਹਿਤੋ ਸੂਬਾ ਜਰਨਲ, ਜ਼ੋਨ ਇੰਚਾਰਜ ਇੰਜੀਨੀਅਰ ਅਮਨ ਬੋਧ, ਗੁਰਮੀਤ ਸਿੰਘ ਚੋਬਦਾਰਾ ਸੂਬਾ ਸੈਕਟਰੀ ਤੇ ਲੋਕ ਸਭਾ ਇੰਚਾਰਜ ਫ਼ਤਹਿਗੜ੍ਹ ਸਾਹਿਬ ਬਲਜੀਤ ਸਿੰਘ ਸਲਾਣਾ ਜਰਨਲ ਸਕੱਤਰ, ਜ਼ਿਲ੍ਹਾ ਪ੍ਰਧਾਨ ਲੁਧਿਆਣਾ ਹਰਭਜਨ ਸਿੰਘ ਦੁਲਮਾ, ਜਤਿੰਦਰ ਸਿੰਘ ਬੱਬੂ ਜ਼ਿਲ੍ਹਾ ਪ੍ਰਧਾਨ ਫ਼ਤਹਿਗੜ੍ਹ ਸਾਹਿਬ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ, ਵੱਖ-ਵੱਖ ਜ਼ਿਲਿ੍ਹਆਂ ਦੇ ਆਗੂ ਅਤੇ ਵਿਧਾਨ ਸਭਾ ਹਲਕਿਆਂ ਦੇ ਪ੍ਰਧਾਨ ਸ਼ਾਮਲ ਹੋਏ। ਮੀਟਿੰਗ ਦੌਰਾਨ 9 ਅਕਤੂਬਰ ਨੂੰ ਪਟਿਆਲਾ ਵਿਖੇ ਹੋਣ ਵਾਲੇ ਸਮਾਗਮ ਨੂੰ ਸਫ਼ਲ ਬਣਾਉਣ ਲਈ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਵਰਕਰਾਂ ਅਤੇ ਅਹੁਦੇਦਾਰਾਂ ਦੀਆਂ ਜ਼ਿੰਮੇਵਾਰੀਆਂ, ਜਥੇਬੰਦਕ ਤਿਆਰੀਆਂ ਅਤੇ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਸਬੰਧੀ ਵਿਚਾਰ ਸਾਂਝੇ ਕੀਤੇ ਗਏ। ਸਾਹਿਬ ਸ੍ਰੀ ਕਾਂਸ਼ੀ ਰਾਮ ਦੇ ਵਿਚਾਰਾਂ ਅਤੇ ਬਹੁਜਨ ਸਮਾਜ ਦੀ ਸਮਾਜਿਕ ਤੇ ਆਰਥਿਕ ਬਰਾਬਰੀ ਦੇ ਮਿਸ਼ਨ ਨੂੰ ਅੱਗੇ ਵਧਾਉਣ ਲਈ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦਾ ਸੰਕਲਪ ਦੁਹਰਾਇਆ ਗਿਆ।
ਪਿਛਲੀ ਖ਼ਬਰ ਦੇਵੀਗੜ੍ਹ ਦੇ ਸਰਕਾਰੀ ਸਕੂਲ ’ਚ ਖੇਡ ਮੈਦਾਨ ਦੀ ਘਾਟ ਕਾਰਨ ਬੱਚੇ ਖੇਡਾਂ ਤੋਂ ਵਾਂਝੇ ਅਗਲੀ ਖ਼ਬਰ ਰਾਜਪੁਰਾ ਵਿਖੇ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਵਿਸ਼ੇਸ਼ ਸਫ਼ਾਈ ਮੁਹਿੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।