28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਦੇਵੀਗੜ੍ਹ ਦੇ ਸਰਕਾਰੀ ਸਕੂਲ ’ਚ ਖੇਡ ਮੈਦਾਨ ਦੀ ਘਾਟ ਕਾਰਨ ਬੱਚੇ ਖੇਡਾਂ ਤੋਂ ਵਾਂਝੇ

ਦੇਵੀਗੜ੍ਹ, 27 ਸਤੰਬਰ (ਰਾਜਿੰਦਰ ਸਿੰਘ ਮੌਜੀ)- ਇਕ ਪਾਸੇ ਪੰਜਾਬ ਸਰਕਾਰ ਵਲੋਂ ਸੂਬੇ ਦੇ ਪਿੰਡਾਂ ਵਿਚ ਖੇਡ ਗਰਾਊਂਡ ਬਣਾਉਣ ਅਤੇ ਸਕੂਲਾਂ ਵਿਚ ਸਿੱਖਿਆ ਕ੍ਰਾਂਤੀ ਲਿਆਉਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਜ਼ਮੀਨੀ ਹਕੀਕਤ ਇਨ੍ਹਾਂ ਦਾਅਵਿਆਂ ਦੀ ਪੋਲ ਖੋਲ੍ਹਦੀ ਨਜ਼ਰ ਆ ਰਹੀ ਹੈ । ਤਾਜ਼ਾ ਮਾਮਲਾ ਦੇਵੀਗੜ੍ਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਸਾਹਮਣੇ ਆਇਆ ਹੈ, ਜਿੱਥੇ ਪੜ੍ਹਦੇ ਬੱਚਿਆਂ ਲਈ ਖੇਡਣ ਵਾਸਤੇ ਕੋਈ ਖੇਡ ਮੈਦਾਨ ਉਪਲਬਧ ਨਹੀਂ ਹੈ।

ਅਜੀਤ ਡੈਸਕ 28-09-2026
ਦੇਵੀਗੜ੍ਹ, 27 ਸਤੰਬਰ (ਰਾਜਿੰਦਰ ਸਿੰਘ ਮੌਜੀ)- ਇਕ ਪਾਸੇ ਪੰਜਾਬ ਸਰਕਾਰ ਵਲੋਂ ਸੂਬੇ ਦੇ ਪਿੰਡਾਂ ਵਿਚ ਖੇਡ ਗਰਾਊਂਡ ਬਣਾਉਣ ਅਤੇ ਸਕੂਲਾਂ ਵਿਚ ਸਿੱਖਿਆ ਕ੍ਰਾਂਤੀ ਲਿਆਉਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਜ਼ਮੀਨੀ ਹਕੀਕਤ ਇਨ੍ਹਾਂ ਦਾਅਵਿਆਂ ਦੀ ਪੋਲ ਖੋਲ੍ਹਦੀ ਨਜ਼ਰ ਆ ਰਹੀ ਹੈ । ਤਾਜ਼ਾ ਮਾਮਲਾ ਦੇਵੀਗੜ੍ਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਸਾਹਮਣੇ ਆਇਆ ਹੈ, ਜਿੱਥੇ ਪੜ੍ਹਦੇ ਬੱਚਿਆਂ ਲਈ ਖੇਡਣ ਵਾਸਤੇ ਕੋਈ ਖੇਡ ਮੈਦਾਨ ਉਪਲਬਧ ਨਹੀਂ ਹੈ। ਖੇਡ ਗਰਾਊਂਡ ਦੀ ਅਣਹੋਂਦ ਕਾਰਨ ਇੱਥੋਂ ਦੇ ਵਿਦਿਆਰਥੀ ਖੇਡਾਂ ਤੋਂ ਪੂਰੀ ਤਰ੍ਹਾਂ ਵਾਂਝੇ ਰਹਿਣ ਲਈ ਮਜਬੂਰ ਹਨ। ਖੇਡਾਂ ਵਰਗੇ ਅਹਿਮ ਖੇਤਰ ਵਿਚ ਸਰਕਾਰ ਦੀ ਇਸ ਅਣਗਹਿਲੀ ਕਾਰਨ ਇਲਾਕਾ ਨਿਵਾਸੀਆਂ ਤੇ ਆਮ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਗੰਭੀਰ ਮੁੱਦੇ ’ਤੇ ਪ੍ਰਤੀਕਿਰਿਆ ਦਿੰਦਿਆਂ ਮਿਸਲ ਸਤਲੁਜ ਪਾਰਟੀ ਦੀ ਇਸਤਰੀ ਵਿੰਗ ਦੀ ਪ੍ਰਧਾਨ ਤੇ ਹਲਕਾ ਸਨੌਰ ਤੋਂ ਉਮੀਦਵਾਰ ਬੀਬੀ ਜਸਮੀਤ ਕੌਰ ਛੀਨਾ ਨੇ ਪੰਜਾਬ ਸਰਕਾਰ ਨੂੰ ਕਰੜੇ ਹੱਥੀਂ ਲਿਆ ਹੈ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਸਰਕਾਰ ਵਲੋਂ ਸਿੱਖਿਆ ਤੇ ਖੇਡਾਂ ਦੇ ਨਾਂ ’ਤੇ ਸਿਰਫ਼ ਇਸ਼ਤਿਹਾਰਬਾਜ਼ੀ ਕੀਤੀ ਜਾ ਰਹੀ ਹੈ, ਜਦਕਿ ਅਸਲੀਅਤ ਇਹ ਹੈ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਤਬਾਹ ਹੋ ਚੁੱਕਾ ਹੈ। ਬੀਬੀ ਛੀਨਾ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਮੰਗ ਕੀਤੀ ਕਿ ਦੇਵੀਗੜ੍ਹ ਸਕੂਲ ਲਈ ਤੁਰੰਤ ਖੇਡ ਮੈਦਾਨ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਵਿਦਿਆਰਥੀ ਬਿਨਾਂ ਕਿਸੇ ਰੁਕਾਵਟ ਦੇ ਆਪਣੀ ਪ੍ਰਤਿਭਾ ਨੂੰ ਨਿਖਾਰ ਸਕਣ।
ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਫਿਲਮ ਵੱਖ-ਵੱਖ ਪਿੰਡਾਂ ’ਚ ਦਿਖਾਈ ਅਗਲੀ ਖ਼ਬਰ ਬਸਪਾ ਵਲੋਂ ਚਲਾਈ ਜਾ ਰਹੀ ਪੰਜਾਬ ਸੰਭਾਲੋ ਮੁਹਿੰਮ ਸੰਬੰਧੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।