28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਗਰੇਵਾਲ ਲੈਂਡ ਡਿਵੈਲਪਰਜ਼ ਚੁੰਨ੍ਹੀ ਵਿਖੇ ਧਾਰਮਿਕ ਸਮਾਗਮ ਕਰਵਾਇਆ

ਫ਼ਤਹਿਗੜ੍ਹ ਸਾਹਿਬ, 27 ਸਤੰਬਰ (ਬਲਜਿੰਦਰ ਸਿੰਘ)- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਜ਼ਿਲ੍ਹਾ ਪਰਿਸ਼ਦ ਦੇ ਸਾਬਕਾ ਮੈਂਬਰ ਬਲਿਹਾਰ ਸਿੰਘ ਚੁੰਨ੍ਹੀ ਦੇ ਦਫ਼ਤਰ ਗਰੇਵਾਲ ਲੈਂਡ ਡਿਵੈਲਪਰਜ਼ ਚੁੰਨ੍ਹੀ ਕਲਾਂ ਵਿਖੇ ਧਾਰਮਿਕ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ, ਉਪਰੰਤ ਰਾਗੀ ਜਥੇ ਵਲੋਂ ਸੰਗਤਾਂ ਨੂੰ ਸ਼ਬਦ ਕੀਰਤਨ ਸਰਵਣ ਕਰਵਾਇਆ ਗਿਆ।

ਅਜੀਤ ਡੈਸਕ 28-09-2026
ਫ਼ਤਹਿਗੜ੍ਹ ਸਾਹਿਬ, 27 ਸਤੰਬਰ (ਬਲਜਿੰਦਰ ਸਿੰਘ)- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਜ਼ਿਲ੍ਹਾ ਪਰਿਸ਼ਦ ਦੇ ਸਾਬਕਾ ਮੈਂਬਰ ਬਲਿਹਾਰ ਸਿੰਘ ਚੁੰਨ੍ਹੀ ਦੇ ਦਫ਼ਤਰ ਗਰੇਵਾਲ ਲੈਂਡ ਡਿਵੈਲਪਰਜ਼ ਚੁੰਨ੍ਹੀ ਕਲਾਂ ਵਿਖੇ ਧਾਰਮਿਕ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ, ਉਪਰੰਤ ਰਾਗੀ ਜਥੇ ਵਲੋਂ ਸੰਗਤਾਂ ਨੂੰ ਸ਼ਬਦ ਕੀਰਤਨ ਸਰਵਣ ਕਰਵਾਇਆ ਗਿਆ। ਸਮਾਗਮ ਵਿਚ ਸਾਬਕਾ ਮੁਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਤੋਂ ਇਲਾਵਾ ਵੱਖ-ਵੱਖ ਰਾਜਸੀ ਅਤੇ ਪੰਥਕ ਸ਼ਖ਼ਸੀਅਤਾਂ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀ ਲਗਵਾਈ। ਇਸ ਮੌਕੇ ਬਲਿਹਾਰ ਸਿੰਘ ਚੁੰਨੀ ਨੇ ਸਮਾਗਮ ਵਿਚ ਸ਼ਾਮਿਲ ਸਮੂਹ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਧਾਰਮਿਕ ਸਮਾਗਮ ਮਨੁੱਖ ਨੂੰ ਗੁਰਬਾਣੀ ਨਾਲ ਜੋੜਨ ਦੇ ਨਾਲ-ਨਾਲ ਆਪਸੀ ਭਾਈਚਾਰਕ ਸਾਂਝ ਅਤੇ ਸਦਭਾਵਨਾ ਨੂੰ ਵੀ ਮਜ਼ਬੂਤ ਕਰਦੇ ਹਨ। ਸਮਾਗਮ ਦੌਰਾਨ ਬਲਿਹਾਰ ਸਿੰਘ ਚੁੰਨੀ ਵਲੋਂ ਜਿੱਥੇ ਦੇ ਗ੍ਰੰਥੀ ਸਿੰਘ ਅਤੇ ਰਾਗੀ ਜਥੇ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਉੱਥੇ ਹੀ ਵੱਖ-ਵੱਖ ਰਾਜਸੀ ਸ਼ਖ਼ਸੀਅਤਾਂ ਦਾ ਵੀ ਸਨਮਾਨ ਕੀਤਾ ਗਿਆ। ਸਮਾਗਮ ਦੇ ਅਖੀਰ ਵਿਚ ਸੰਗਤਾਂ ਲਈ ਗੁਰੂ ਕਾ ਲੰਗਰ ਵੀ ਵਰਤਾਇਆ ਗਿਆ। ਇਸ ਸਮਾਗਮ ਵਿਚ ਲਖਵੀਰ ਸਿੰਘ ਲੱਖਾ ਸਾਬਕਾ ਵਿਧਾਇਕ ਹਲਕਾ ਪਾਇਲ, ਹਰਿੰਦਰ ਸਿੰਘ ਭਾਂਬਰੀ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਕਾਂਗਰਸੀ ਆਗੂ ਡਾ. ਮਨੋਹਰ ਸਿੰਘ, ਐਡਵੋਕੇਟ ਰਾਜਵੀਰ ਸਿੰਘ ਗਰੇਵਾਲ ਸਾਬਕਾ ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ, ਮੋਹਨ ਲਾਲ, ਕੁਲਜੀਤ ਸਿੰਘ ਬੇਦੀ ਮੋਹਾਲੀ, ਰਵਿੰਦਰ ਸਿੰਘ, ਸੁਮਿਤ ਸਿੰਘ ਮਾਨ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਨਰੂਪ ਸਿੰਘ ਦਾਲੋਮਾਜਰਾ ਬਣੇ ਸਰਕਲ ਨਬੀਪੁਰ ਯੂਥ ਵਿੰਗ ਦੇ ਮੀਤ ਪ੍ਰਧਾਨ ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਫਿਲਮ ਵੱਖ-ਵੱਖ ਪਿੰਡਾਂ ’ਚ ਦਿਖਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।