28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਮੰਡੀਆਂ ’ਚ ਲੱਗੇ ਝੋਨੇ ਦੇ ਅੰਬਾਰ ਸਰਕਾਰੀ ਖ਼ਰੀਦ ਦਾ ਕੋਈ ਅਤਾਪਤਾ ਨਹੀਂ

ਅਮਲੋਹ, 27 ਸਤੰਬਰ (ਹਰਪ੍ਰੀਤ ਸਿੰਘ ਗਿੱਲ)- ਹੁਣ ਜਦੋਂ ਕਿਸਾਨਾਂ ਦੀ ਝੋਨੇ ਦੀ ਫ਼ਸਲ ਜਿਹੜੀ ਉਨ੍ਹਾਂ ਵਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜੂਨ ਦੇ ਪਹਿਲੇ ਹਫ਼ਤੇ ਲਗਾਈ ਗਈ ਸੀ ਪਿਛਲੇ ਕਈ ਦਿਨਾਂ ਤੋਂ ਸਮੇਂ ਸਿਰ ਪੱਕਣ ਕਾਰਨ ਮੰਡੀਆਂ ਵਿਚ ਪਹੁੰਚਣੀ ਸ਼ੁਰੂ ਹੋ ਗਈ ਹੈ, ਪਰ ਮੰਡੀਆਂ ਵਿਚ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਅਤੇ ਕੇਂਦਰ ਦੀ ਮੋਦੀ ਸਰਕਾਰ ਦੀ ਲਾਪਰਵਾਹੀ ਕਾਰਨ ਸਰਕਾਰੀ ਖ਼ਰੀਦ ਅਜੇ ਤੱਕ ਸ਼ੁਰੂ ਨਹੀਂ ਹੋਈ, ਜਿਸ ਕਾਰਨ ਮੰਡੀਆਂ ਵਿਚ ਖੁੱਲ੍ਹੇ ਅਸਮਾਨ ਥੱਲੇ ਕਿਸਾਨਾਂ ਦੀ ਫ਼ਸਲ ਰੱਬ ਆਸਰੇ ਪਈ ਹੈ ਇਹ ਵਿਚਾਰ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਅੱਜ ਅਨਾਜ ਮੰਡੀ ਅਮਲੋਹ ਦਾ ਦੌਰਾ ਕਰਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਇਸ ਮੌਕੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਫੋਕੀ ਸ਼ੁਹਰਤ ਲਈ ਇਸ ਸਾਲ ਝੋਨੇ ਦੀ ਬਿਜਾਈ 1 ਜੂਨ ਤੋਂ ਸ਼ੁਰੂ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ, ਜਦਕਿ ਪਿਛਲੇ ਸਮਿਆਂ ਦੌਰਾਨ 15 ਜੂਨ ਤੋਂ ਝੋਨੇ ਦੀ ਬਿਜਾਈ ਕੀਤੀ ਜਾਂਦੀ ਸੀ।

ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਅਨਾਜ ਮੰਡੀ ਦਾ ਦੌਰਾ ਕਰਨ ਸਮੇਂ। ਤਸਵੀਰ: ਗਿੱਲ 28-09-2026
ਅਮਲੋਹ, 27 ਸਤੰਬਰ (ਹਰਪ੍ਰੀਤ ਸਿੰਘ ਗਿੱਲ)- ਹੁਣ ਜਦੋਂ ਕਿਸਾਨਾਂ ਦੀ ਝੋਨੇ ਦੀ ਫ਼ਸਲ ਜਿਹੜੀ ਉਨ੍ਹਾਂ ਵਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜੂਨ ਦੇ ਪਹਿਲੇ ਹਫ਼ਤੇ ਲਗਾਈ ਗਈ ਸੀ ਪਿਛਲੇ ਕਈ ਦਿਨਾਂ ਤੋਂ ਸਮੇਂ ਸਿਰ ਪੱਕਣ ਕਾਰਨ ਮੰਡੀਆਂ ਵਿਚ ਪਹੁੰਚਣੀ ਸ਼ੁਰੂ ਹੋ ਗਈ ਹੈ, ਪਰ ਮੰਡੀਆਂ ਵਿਚ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਅਤੇ ਕੇਂਦਰ ਦੀ ਮੋਦੀ ਸਰਕਾਰ ਦੀ ਲਾਪਰਵਾਹੀ ਕਾਰਨ ਸਰਕਾਰੀ ਖ਼ਰੀਦ ਅਜੇ ਤੱਕ ਸ਼ੁਰੂ ਨਹੀਂ ਹੋਈ, ਜਿਸ ਕਾਰਨ ਮੰਡੀਆਂ ਵਿਚ ਖੁੱਲ੍ਹੇ ਅਸਮਾਨ ਥੱਲੇ ਕਿਸਾਨਾਂ ਦੀ ਫ਼ਸਲ ਰੱਬ ਆਸਰੇ ਪਈ ਹੈ ਇਹ ਵਿਚਾਰ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਅੱਜ ਅਨਾਜ ਮੰਡੀ ਅਮਲੋਹ ਦਾ ਦੌਰਾ ਕਰਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਇਸ ਮੌਕੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਫੋਕੀ ਸ਼ੁਹਰਤ ਲਈ ਇਸ ਸਾਲ ਝੋਨੇ ਦੀ ਬਿਜਾਈ 1 ਜੂਨ ਤੋਂ ਸ਼ੁਰੂ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ, ਜਦਕਿ ਪਿਛਲੇ ਸਮਿਆਂ ਦੌਰਾਨ 15 ਜੂਨ ਤੋਂ ਝੋਨੇ ਦੀ ਬਿਜਾਈ ਕੀਤੀ ਜਾਂਦੀ ਸੀ। ਬਿਜਾਈ ਪਹਿਲਾਂ ਸ਼ੁਰੂ ਹੋਣ ਕਾਰਨ ਇਸ ਵਾਰ ਮੰਡੀਆਂ ਵਿਚ ਝੋਨੇ ਦੀ ਫ਼ਸਲ ਵੀ ਪਹਿਲਾਂ ਪਹੁੰਚ ਗਈ ਹੈ, ਪਰ ਸਰਕਾਰ ਵਲੋਂ ਖ਼ਰੀਦ ਪ੍ਰਬੰਧਾਂ ਦੇ ਪੁਖ਼ਤਾ ਪ੍ਰਬੰਧ ਨਾ ਕੀਤੇ ਜਾਣ ਕਾਰਨ ਮੰਡੀਆਂ ਵਿਚ ਫ਼ਸਲ ਦੇ ਅੰਬਾਰ ਲੱਗ ਰਹੇ ਹਨ। ਕਾਕਾ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਮੌਸਮ ਤੇਜ਼ੀ ਨਾਲ ਖ਼ਰਾਬ ਹੋ ਰਿਹਾ ਹੈ ਅਤੇ ਜੇਕਰ ਮੀਂਹ ਜਾਂ ਹੋਰ ਕਿਸੇ ਕਾਰਨ ਮੰਡੀਆਂ ਵਿਚ ਪਈ ਕਿਸਾਨਾਂ ਦੀ ਫ਼ਸਲ ਖ਼ਰਾਬ ਹੁੰਦੀ ਹੈ ਤਾਂ ਇਸ ਦੀ ਸਿੱਧੀ ਜ਼ਿੰਮੇਵਾਰੀ ਪੰਜਾਬ ਅਤੇ ਕੇਂਦਰ ਸਰਕਾਰ ਦੀ ਹੋਵੇਗੀ। ਉਨ੍ਹਾਂ ਸਰਕਾਰਾਂ ਤੋਂ ਮੰਗ ਕੀਤੀ ਕਿ ਮੰਡੀਆਂ ਵਿਚ ਪਹੁੰਚ ਰਹੀ ਝੋਨੇ ਦੀ ਫ਼ਸਲ ਦੀ ਤੁਰੰਤ ਖ਼ਰੀਦ ਅਤੇ ਲਿਫ਼ਟਿੰਗ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਸੰਭਾਲਣ ਲਈ ਖ਼ੱਜਲ਼-ਖ਼ੁਆਰ ਨਾ ਹੋਣਾ ਪਵੇ। ਇਸ ਮੌਕੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ, ਜਗਵਿੰਦਰ ਸਿੰਘ ਰਹਿਲ, ਲਾਲ ਚੰਦ ਗਰਗ ਸਾਬਕਾ ਪ੍ਰਧਾਨ ਨਗਰ ਕੌਂਸਲ ਅਮਲੋਹ, ਗੰਗਾ ਪੁਰੀ, ਸ਼ਿੰਦਰਮੋਹਨ ਪੁਰੀ, ਨਰਪਿੰਦਰ ਸਿੰਘ ਸੌਂਟੀ, ਅਮਨਦੀਪ ਸਿੰਘ ਰਹਿਲ, ਹਰਪ੍ਰੀਤ ਸਿੰਘ ਜੰਜੂਆ, ਪੰਮੀ ਜਿੰਦਲ, ਕੌਂਸਲਰ ਕੁਲਵਿੰਦਰ ਸਿੰਘ, ਸ਼ਸ਼ੀ ਸ਼ਰਮਾ, ਗੁਰਮੀਤ ਸਿੰਘ, ਕਾਲਾ ਭੱਦਲਥੂਹਾ, ਕਰਮਜੀਤ ਭੱਦਲਥੂਹਾ, ਰੂਪ ਸਿੰਘ, ਬਲਜੀਤ ਮਰਾਰੜੂ, ਦਵਿੰਦਰ ਸਿੰਘ ਬਰੌਗਾ, ਗੁਰਮੁੱਖ ਨਰਾਇਣਗੜ੍ਹ, ਬਲਵੀਰ ਸਿੰਘ ਮਿੰਟੂ, ਸ਼ਰਮਾ, ਬੱਬੀ, ਜਗਦੀਪ ਸਿੰਘ ਮਾਨ ਪ੍ਰਧਾਨ ਯੂਥ ਕਾਂਗਰਸ, ਸੁੱਖਾ ਖੁੰਮਣਾਂ, ਦਲਜੋਤ ਔਜਲਾ ਅਤੇ ਪੀ.ਏ. ਮਨਪ੍ਰੀਤ ਸਿੰਘ ਮਿੰਟਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਮੰਡੀ ਗੋਬਿੰਦਗੜ੍ਹ ’ਚ ਨਸ਼ਿਆਂ ਨਾਲ ਹੋ ਰਹੀਆਂ ਮੌਤਾਂ ਚਿੰਤਾ ਦਾ ਵਿਸ਼ਾ- ਰਾਜੂ ਖੰਨਾ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਵਰਕਰ ਆਉਣ ਵਾਲੀਆਂ ਚੋਣਾਂ ਲਈ ਤਿਆਰ ਰਹਿਣ- ਭੁੱਟਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।