30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਮਾਤਾ ਗੁਜਰੀ ਕਾਲਜ ਦੇ ਬਾਟਨੀ ਤੇ ਵਾਤਾਵਰਨ ਵਿਗਿਆਨ ਵਿਭਾਗ ਵਲੋਂ ਵਿਸ਼ੇਸ਼ ਸਫ਼ਾਈ ਅਭਿਆਨ

ਫ਼ਤਹਿਗੜ੍ਹ ਸਾਹਿਬ, 29 ਸਤੰਬਰ (ਬਲਜਿੰਦਰ ਸਿੰਘ)-‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਮਾਤਾ ਗੁਜਰੀ ਕਾਲਜ ਦੇ ਬਾਟਨੀ ਤੇ ਵਾਤਾਵਰਨ ਵਿਗਿਆਨ ਵਿਭਾਗ ਵਲੋਂ ਸਵੱਛ ਭਾਰਤ ਅਭਿਆਨ ਕਮੇਟੀ ਦੇ ਸਹਿਯੋਗ ਨਾਲ ਫਲੋਟਿੰਗ ਰੈਸਟੋਰੈਂਟ ਸਰਹਿੰਦ ਨੇੜੇ ਨਹਿਰ ਕਿਨਾਰੇ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਗਿਆ। ਇਸ ਮੁਹਿੰਮ ਵਿਚ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਸਰਗਰਮੀ ਨਾਲ ਭਾਗ ਲੈਂਦਿਆਂ ਨਹਿਰ ਕਿਨਾਰੇ ਪਿਆ ਕੂੜਾ ਇਕੱਠਾ ਕੀਤਾ ਤੇ ਇਸ ਨੂੰ ਢੁਕਵੇਂ ਨਿਪਟਾਰੇ ਲਈ ਵੱਖ-ਵੱਖ ਸ਼੍ਰੇਣੀਆਂ ਵਿਚ ਵੰਡਿਆ ਗਿਆ।

ਅਜੀਤ ਡੈਸਕ 30-09-2026
ਫ਼ਤਹਿਗੜ੍ਹ ਸਾਹਿਬ, 29 ਸਤੰਬਰ (ਬਲਜਿੰਦਰ ਸਿੰਘ)-‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਮਾਤਾ ਗੁਜਰੀ ਕਾਲਜ ਦੇ ਬਾਟਨੀ ਤੇ ਵਾਤਾਵਰਨ ਵਿਗਿਆਨ ਵਿਭਾਗ ਵਲੋਂ ਸਵੱਛ ਭਾਰਤ ਅਭਿਆਨ ਕਮੇਟੀ ਦੇ ਸਹਿਯੋਗ ਨਾਲ ਫਲੋਟਿੰਗ ਰੈਸਟੋਰੈਂਟ ਸਰਹਿੰਦ ਨੇੜੇ ਨਹਿਰ ਕਿਨਾਰੇ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਗਿਆ। ਇਸ ਮੁਹਿੰਮ ਵਿਚ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਸਰਗਰਮੀ ਨਾਲ ਭਾਗ ਲੈਂਦਿਆਂ ਨਹਿਰ ਕਿਨਾਰੇ ਪਿਆ ਕੂੜਾ ਇਕੱਠਾ ਕੀਤਾ ਤੇ ਇਸ ਨੂੰ ਢੁਕਵੇਂ ਨਿਪਟਾਰੇ ਲਈ ਵੱਖ-ਵੱਖ ਸ਼੍ਰੇਣੀਆਂ ਵਿਚ ਵੰਡਿਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸਫ਼ਾਈ, ਕੂੜਾ ਪ੍ਰਬੰਧਨ ਅਤੇ ਵਾਤਾਵਰਨ ਸੰਭਾਲ ਪ੍ਰਤੀ ਜਾਗਰੂਕ ਕੀਤਾ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਕਿਹਾ ਕਿ ਸਫ਼ਾਈ ਸਿਰਫ਼ ਇਕ ਮੁਹਿੰਮ ਨਹੀਂ, ਸਗੋਂ ਸਮੂਹ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ, ਇਸ ਲਈ ਵਿਦਿਆਰਥੀਆਂ ਨੂੰ ਸਫ਼ਾਈ ਅਤੇ ਵਾਤਾਵਰਨ ਸੰਭਾਲ ਦਾ ਸੰਦੇਸ਼ ਆਪਣੇ ਘਰਾਂ ਤੇ ਸਮਾਜ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਬਾਟਨੀ ਤੇ ਵਾਤਾਵਰਨ ਵਿਗਿਆਨ ਵਿਭਾਗ ਦੇ ਮੁਖੀ ਤੇ ਸਵੱਛ ਭਾਰਤ ਅਭਿਆਨ ਕਮੇਟੀ ਦੀ ਕਨਵੀਨਰ ਡਾ. ਲਵਨੀਤ ਕੌਰ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਹੋਣ ਦੇ ਨਾਲ ਇਸ ਦੀ ਸੰਭਾਲ ਲਈ ਵਿਹਾਰਕ ਤੌਰ ’ਤੇ ਕੰਮ ਕਰਨ ਲਈ ਪ੍ਰੇਰਿਤ ਕਰਦੀਆਂ ਹਨ। ਸਫ਼ਾਈ ਅਭਿਆਨ ਦੌਰਾਨ ਡਾ. ਜੁਝਾਰ ਸਿੰਘ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਸਵੱਛਤਾ ਦੀ ਸਹੁੰ ਚੁਕਾਈ ਤੇ ਉਨ੍ਹਾਂ ਨੂੰ ਆਪਣੇ ਆਲੇ-ਦੁਆਲੇ ਸਫ਼ਾਈ ਬਣਾਈ ਰੱਖਣ, ਕੂੜਾ ਨਾ ਸੁੱਟਣ ਅਤੇ ਇਸ ਦਾ ਜ਼ਿੰਮੇਵਾਰੀ ਨਾਲ ਨਿਪਟਾਰਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾ. ਵਿਜੈ ਸਿੰਘ, ਪ੍ਰੋ. ਅਨਮੋਲ ਕੌਰ, ਡਾ. ਰੋਹਿਤ ਸ਼ਰਮਾ ਅਤੇ ਇਕਬਾਲ ਸਿੰਘ ਨੇ ਵਿਦਿਆਰਥੀਆਂ ਨਾਲ ਮਿਲ ਕੇ ਸਫ਼ਾਈ ਅਭਿਆਨ ਵਿਚ ਭਾਗ ਲਿਆ। ਅਖੀਰ ਵਿਚ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਸਵੱਛਤਾ ਤੇ ਵਾਤਾਵਰਨ ਦੀ ਸੰਭਾਲ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ।
ਪਿਛਲੀ ਖ਼ਬਰ ਸੁਖਪਾਲ ਸਿੰਘ ਪਾਲੀ ਨੇ ਵਿਦਿਆਰਥੀਆਂ ਨਾਲ ਸਾਂਝੇ ਕੀਤੇ ਤਜਰਬੇ ਅਗਲੀ ਖ਼ਬਰ ਜੀ. ਪੀ. ਸੀ. ਵਿਚ ਲਗਾਏ ਕੈਂਪ ਵਿਚ 40 ਵਿਦਿਆਰਥੀਆਂ ਨੇ ਕੀਤਾ ਖ਼ੂਨਦਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।