02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਸਿਹਤ ਵਿਭਾਗ ਵਲੋਂ ਹੋਟਸਪੋਟ ਏਰੀਆ ਤੇ ਧਾਰਮਿਕ ਸਥਾਨਾਂ ’ਤੇ ਡੇਂਗੂ ਵਿਰੋਧੀ ਗਤੀਵਿਧੀਆਂ

ਫ਼ਤਹਿਗੜ੍ਹ ਸਾਹਿਬ, 1 ਅਕਤੂਬਰ (ਮਨਪ੍ਰੀਤ ਸਿੰਘ)- ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦਪਾਲ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਅਧੀਨ ਹੋਟ ਸਪੋਟ ਏਰੀਆ ਤੇ ਧਾਰਮਿਕ ਸਥਾਨਾਂ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ, ਜ਼ਿਲ੍ਹਾ ਐਪੀਡਮੋਲੋਜਿਸਟ ਡਾ.

ਅਜੀਤ ਡੈਸਕ 02-10-2026
ਫ਼ਤਹਿਗੜ੍ਹ ਸਾਹਿਬ, 1 ਅਕਤੂਬਰ (ਮਨਪ੍ਰੀਤ ਸਿੰਘ)- ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦਪਾਲ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਅਧੀਨ ਹੋਟ ਸਪੋਟ ਏਰੀਆ ਤੇ ਧਾਰਮਿਕ ਸਥਾਨਾਂ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ, ਜ਼ਿਲ੍ਹਾ ਐਪੀਡਮੋਲੋਜਿਸਟ ਡਾ. ਪ੍ਰਭਜੋਤ ਕੌਰ ਵਲੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੇ ਸਰਦਾਰ ਕਾਲੋਨੀ ਸਰਹਿੰਦ, ਜ਼ਿਲ੍ਹਾ ਐਪੀਡਮੋਜਿਸਟ ਡਾ. ਸ਼ੁਭਮ ਸੂਰੀ ਵਲੋਂ ਹਮਾਯੂੂੰਪੁਰ, ਹੈਲਥ ਮੈਡੀਕਲ ਅਫ਼ਸਰ ਡਾ. ਨਵਨੀਤ ਕੌਰ ਵਲੋਂ ਜੱਟਪੁਰਾ ਮੁਹੱਲਾ ਸਰਹਿੰਦ ਅਤੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਵਲੋਂ ਆਪਣੇ ਆਪਣੇ ਖੇਤਰਾਂ ਵਿਚ ਡੇਂਗੂ ਵਿਰੋਧੀ ਟੀਮਾਂ ਵਲੋਂ ਮੱਛਰ ਦੇ ਲਾਰਵੇ ਦੀ ਚੈਕਿੰਗ ਕੀਤੀ ਗਈ ਤੇ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਵੀ ਕੀਤਾ ਗਿਆ। ਇਸ ਦੌਰਾਨ ਚੈਕਿੰਗ ਦੌਰਾਨ ਮਿਲੇ ਮੱਛਰ ਦੇ ਲਾਰਵੇ ਨੂੰ ਮੌਕੇ ਤੇ ਨਸ਼ਟ ਕਰਵਾਇਆ ਗਿਆ। ਜ਼ਿਲ੍ਹਾ ਐਪੀਡਮੋਲੋਜਿਸਟ ਡਾ. ਪ੍ਰਭਜੋਤ ਕੌਰ ਨੇ ਦੱਸਿਆ ਕਿ ਡੇਂਗੂ ਤੋਂ ਬਚਾਅ ਲਈ ਘਰਾਂ ਦੇ ਆਸ ਪਾਸ ਅਤੇ ਘਰਾਂ ਵਿਚ ਮੌਜੂਦ ਕੂਲਰਾਂ, ਗਮਲਿਆਂ, ਟੁੱਟੇ ਭੱਜੇ ਵਰਤਨਾ ਫ਼ਰਿਜ ਦੀਆਂ ਟਰੇਆਂ ਅਤੇ ਟਾਇਰਾਂ ਵਿਚ ਪਾਣੀ ਜਮਾਂ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਮੱਛਰ 7 ਤੋਂ 10 ਦਿਨ ਵਿਚ ਅੰਡੇ ਤੋਂ ਪੂਰਾ ਮੱਛਰ ਬਣਦਾ ਹੈ, ਇਸ ਲਈ ਹਰ ਸ਼ੁੱਕਰਵਾਰ ਨੂੰ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਡੇਂਗੂ ਦਾ ਟੈੱਸਟ ਅਤੇ ਇਲਾਜ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ, ਲੋੜ ਪੈਣ ਤੇ ਸਾਨੂੰ ਇਸ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਹਮਾਯੂੰਪੁਰ ਵਿਚ ਡੇਂਗੂ ਦਾ ਪਾਜ਼ੀਟਿਵ ਕੇਸ ਨਿਕਲਣ ਕਰਕੇ ਉੱਥੇ ਟੀਮਾਂ ਵਲੋਂ ਫੀਡਰ ਸਰਵੇਖਣ, ਸਪਰੇ ਤੇ ਫੋਗਿੰਗ ਕਰਵਾਈ ਗਈ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਗੁਰਦੀਪ ਸਿੰਘ, ਅਮਨਪ੍ਰੀਤ ਸਿੰਘ, ਸਿਹਤ ਸੁਪਰਵਾਈਜ਼ਰ ਸੁਖਵਿੰਦਰ ਸਿੰਘ, ਮਲਟੀਪਰਪਜ਼ ਹੈਲਥ ਵਰਕਰ ਜਗਰੂਪ ਸਿੰਘ, ਸੁਰਮਖ ਸਿੰਘ, ਬਲਵਿੰਦਰ ਸਿੰਘ, ਇਨਸੈਕਟ ਕੁਲੈਕਟਰ ਮਨਦੀਪ ਕੌਰ, ਬਰੀਡ ਚੈੱਕਰ ਹਰਦੀਪ ਸਿੰਘ ਤੋਂ ਇਲਾਵਾ ਆਮ ਲੋਕ ਹਾਜ਼ਰ ਸਨ।
ਪਿਛਲੀ ਖ਼ਬਰ ‘ ਬੰਦੀ ਸਿੰਘ ਰਿਹਾਈ ਮਾਰਚ’ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਲਈ ਰਵਾਨਾ ਹੋਵੇਗਾ- ਜ... ਅਗਲੀ ਖ਼ਬਰ ਜਵਾਹਰ ਨਵੋਦਿਆ ਵਿਦਿਆਲਿਆ ’ਚ ਨੌਵੀਂ ਤੇ ਗਿਆਰ੍ਹਵੀਂ ਜਮਾਤ ਲਈ 15 ਤੱਕ ਕੀਤੀ ਜਾ ਸਕਦੀ ਹੈ ਰਜਿਸਟਰੇਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।