02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

‘ ਬੰਦੀ ਸਿੰਘ ਰਿਹਾਈ ਮਾਰਚ’ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਲਈ ਰਵਾਨਾ ਹੋਵੇਗਾ- ਜਥੇਦਾਰ ਪੰਜੋਲੀ

ਫ਼ਤਹਿਗੜ੍ਹ ਸਾਹਿਬ, 1 ਅਕਤੂਬਰ (ਬਲਜਿੰਦਰ ਸਿੰਘ)- ਕੌਮੀ ਇਨਸਾਫ਼ ਮੋਰਚੇ ਵਲੋਂ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ 2 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਕੱਢੇ ਜਾ ਰਹੇ ਵਿਸ਼ਾਲ ‘ਬੰਦੀ ਸਿੰਘ ਰਿਹਾਈ ਮਾਰਚ’ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ‘ਬੰਦੀ ਸਿੰਘ ਰਿਹਾਈ ਮਾਰਚ’ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸੰਗਤੀ ਰੂਪ ਵਿਚ ਅਰਦਾਸ ਕਰਨ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਤੇ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਹੇਠ ਤਖ਼ਤ ਸ੍ਰੀ ਦਮਦਮਾ ਸਾਹਿਬ ਲਈ ਸਵੇਰੇ 10 ਵਜੇ ਆਰੰਭ ਹੋਵੇਗਾ। ਇਹ ਜਾਣਕਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਕੌਮੀ ਇਨਸਾਫ਼ ਮੋਰਚਾ ਦੇ ਆਗੂ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਮੀਡੀਆ ਨਾਲ ਸਾਂਝੀ ਕੀਤੀ।

ਅਜੀਤ ਡੈਸਕ 02-10-2026
ਫ਼ਤਹਿਗੜ੍ਹ ਸਾਹਿਬ, 1 ਅਕਤੂਬਰ (ਬਲਜਿੰਦਰ ਸਿੰਘ)- ਕੌਮੀ ਇਨਸਾਫ਼ ਮੋਰਚੇ ਵਲੋਂ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ 2 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਕੱਢੇ ਜਾ ਰਹੇ ਵਿਸ਼ਾਲ ‘ਬੰਦੀ ਸਿੰਘ ਰਿਹਾਈ ਮਾਰਚ’ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ‘ਬੰਦੀ ਸਿੰਘ ਰਿਹਾਈ ਮਾਰਚ’ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸੰਗਤੀ ਰੂਪ ਵਿਚ ਅਰਦਾਸ ਕਰਨ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਤੇ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਹੇਠ ਤਖ਼ਤ ਸ੍ਰੀ ਦਮਦਮਾ ਸਾਹਿਬ ਲਈ ਸਵੇਰੇ 10 ਵਜੇ ਆਰੰਭ ਹੋਵੇਗਾ। ਇਹ ਜਾਣਕਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਕੌਮੀ ਇਨਸਾਫ਼ ਮੋਰਚਾ ਦੇ ਆਗੂ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਮੀਡੀਆ ਨਾਲ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਇਹ ਮਾਰਚ ਪਹਿਲੇ ਪੜਾਅ ਵਿਚ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਆਰੰਭ ਹੋ ਕੇ ਸਰਹਿੰਦ ਮੰਡੀ, ਜੀ. ਟੀ. ਰੋਡ ਬਾੜਾ, ਸਾਨੀਪੁਰ, ਖੋਜੇਮਾਜਰਾ, ਸੰਗਤਪੁਰਾ, ਪੰਡਰਾਲੀ, ਚਨਾਰਥਲ ਖ਼ੁਰਦ, ਚਨਾਰਥਲ ਕਲਾਂ, ਟੌਹੜਾ, ਤਰਖੇੜੀ, ਜਿੰਦਲਪੁਰ, ਭਾਦਸੋਂ, ਚਾਸਵਾਲ, ਸਕਰਾਲੀ, ਕੱਲਰ ਮਾਜਰੀ, ਸਹੌਲੀ, ਕੈਦੂਪੁਰ ਲੁਬਾਣਾ, ਰੋਟੀਪੁਲ, ਨਾਭਾ ਬਾਈਪਾਸ, ਕਕਰਾਲਾ, ਛੀਂਟਾਵਾਲਾ ਅਤੇ ਰਾਤ ਵਿਸ਼ਰਾਮ ਗੁਰਦੁਆਰਾ ਸ੍ਰੀ ਨਾਨਕੇਆਣਾ ਸਾਹਿਬ ਸੰਗਰੂਰ ਵਿਖੇ ਹੋਵੇਗਾ। ਜਥੇਦਾਰ ਪੰਜੋਲੀ ਨੇ ਦੱਸਿਆ ਕਿ ਅਗਲੇ ਪੜਾਅ ਵਿਚ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ‘ਬੰਦੀ ਸਿੰਘ ਰਿਹਾਈ ਮਾਰਚ’ ਦੀ ਸਮਾਪਤੀ ਹੋਵੇਗੀ। ਇਸ ਮਾਰਚ ਦਾ ਮੁੱਖ ਮਕਸਦ ਬੰਦੀ ਸਿੰਘਾਂ ਦੀ ਰਿਹਾਈ ਲਈ ਵੱਡੇ ਸੰਘਰਸ਼ ਨੂੰ ਸਫਲ ਬਣਾਉਣ ਲਈ ਸੰਗਤਾਂ ਨੂੰ ਸੁਨੇਹਾ ਦੇਣਾ ਹੈ। ਉਨ੍ਹਾਂ ਸੰਤ ਸੰਪਰਦਾਵਾਂ, ਧਾਰਮਿਕ, ਸਮਾਜਿਕ ਤੇ ਕਿਸਾਨ ਜਥੇਬੰਦੀਆਂ ਤੋਂ ਇਲਾਵਾ ਸਾਰੇ ਅਕਾਲੀ ਧੜਿਆਂ ਸਮੇਤ ਸੰਗਤਾਂ ਨੂੰ ਇਸ ਮਾਰਚ ਵਿਚ ਆਪਣੇ ਸਾਧਨਾਂ ਰਾਹੀਂ ਸ਼ਾਮਿਲ ਹੋਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਬਾਹਰਾ ਕਾਲਜ ਆਫ਼ ਲਾਅ ਵਿਖੇ ਦੋ ਦਿਨਾ ਇੰਟਰ-ਕਾਲਜ ਸ਼ਤਰੰਜ ਟੂਰਨਾਮੈਂਟ ਕਰਵਾਇਆ ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਹੋਟਸਪੋਟ ਏਰੀਆ ਤੇ ਧਾਰਮਿਕ ਸਥਾਨਾਂ ’ਤੇ ਡੇਂਗੂ ਵਿਰੋਧੀ ਗਤੀਵਿਧੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।