04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਵਲੋਂ ਵਿੱਦਿਅਕ ਦੌਰਾ

ਫ਼ਤਹਿਗੜ੍ਹ ਸਾਹਿਬ, 3 ਅਕਤੂਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਦੇ ਬੀ. ਐਸ.

ਅਜੀਤ ਡੈਸਕ 04-10-2026
ਫ਼ਤਹਿਗੜ੍ਹ ਸਾਹਿਬ, 3 ਅਕਤੂਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਦੇ ਬੀ.ਐਸ.ਸੀ. ਆਨਰਜ਼ ਖੇਤੀਬਾੜੀ ਦੇ ਵਿਦਿਆਰਥੀਆਂ ਦੁਆਰਾ ‘ਰੂਰਲ ਐਗਰੀਕਲਚਰਲ ਵਰਕ ਐਕਸਪੀਰੀਐਂਸ’ ਪ੍ਰੋਗਰਾਮ ਤਹਿਤ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮਿਊਜ਼ੀਅਮ, ਹਰਬੇਰੀਅਮ, ਫ਼ੋਟੋ ਗੈਲਰੀ ਅਤੇ ਐਸ.ਐਸ. ਬੀਰ ਬੋਟੈਨਿਕ ਗਾਰਡਨ ਦਾ ਵਿਸ਼ੇਸ਼ ਵਿੱਦਿਅਕ ਦੌਰਾ ਕੀਤਾ ਗਿਆ। ਪੰਜਾਬੀ ਯੂਨੀਵਰਸਿਟੀ ਦੇ ਬਾਟਨੀ ਵਿਭਾਗ ਦੇ ਡਾ. ਮਨੀਸ਼ ਕਪੂਰ ਅਤੇ ਵਿਭਾਗ ਦੀ ਮੁਖੀ ਡਾ. ਗੀਤਿਕਾ ਸਰਹਿੰਦੀ ਨੇ ਵਿਦਿਆਰਥੀਆਂ ਨੂੰ ਹਰਬੇਰੀਅਮ ਬਾਰੇ ਜਾਣਕਾਰੀ ਦਿੰਦਿਆਂ ਪੌਦਿਆਂ ਦੀਆਂ ਪਰਜਾਪਤੀਆਂ ਦੀ ਪਛਾਣ, ਦਸਤਾਵੇਜ਼ੀ ਕਰਨ ਅਤੇ ਸਾਂਭ-ਸੰਭਾਲ ਵਿੱਚ ਹਰਬੇਰੀਅਮ ਸੈਂਪਲਾਂ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਦੱਸਿਆ। ਵਿਦਿਆਰਥੀਆਂ ਨੇ ਐਸ.ਐਸ. ਬੀਰ ਬੋਟੈਨਿਕ ਗਾਰਡਨ ਦਾ ਦੌਰਾ ਕੀਤਾ, ਜਿੱਥੇ ਪੀ.ਐਚ.ਡੀ. ਸਕਾਲਰ ਤਾਨੀਆ ਅਤੇ ਅੰਕਿਤਾ ਨੇ ਉਨ੍ਹਾਂ ਨੂੰ ਵੱਖ-ਵੱਖ ਪੌਦਿਆਂ ਦੀਆਂ ਪ੍ਰਜਾਤੀਆਂ, ਉਨ੍ਹਾਂ ਦੀਆਂ ਜੈਵਿਕ ਵਿਸ਼ੇਸ਼ਤਾਵਾਂ ਅਤੇ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਮਿਊਜ਼ੀਅਮ ਅਤੇ ਫ਼ੋਟੋ ਗੈਲਰੀ ਦਾ ਦੌਰਾ ਕਰਕੇ ਪੌਦਿਆਂ ਦੇ ਸੰਗ੍ਰਹਿ ਅਤੇ ਤਸਵੀਰੀ ਦਸਤਾਵੇਜ਼ੀ ਕਰਨ ਬਾਰੇ ਵੀ ਮਹੱਤਵਪੂਰਨ ਜਾਣਕਾਰੀ ਹਾਸਲ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਿੱਖਿਆ ਭਰਪੂਰ ਵਿੱਦਿਅਕ ਦੌਰੇ ਵਿਦਿਆਰਥੀਆਂ ਵਿਚ ਪੌਦਿਆਂ ਦੀ ਪਛਾਣ, ਵਿਗਿਆਨਕ ਸਮਝ ਅਤੇ ਜੈਵਿਕ ਵਿਭਿੰਨਤਾ ਦੀ ਸੰਭਾਲ ਪ੍ਰਤੀ ਰੁਚੀ ਵਧਾਉਣ ਲਈ ਬਹੁਤ ਜ਼ਰੂਰੀ ਹਨ। ਖੇਤੀਬਾੜੀ ਵਿਭਾਗ ਦੇ ਮੁਖੀ ਡਾ. ਸੰਤੋਸ਼ ਕੁਮਾਰ ਨੇ ਦੱਸਿਆ ਕਿ ‘ਰਾਵੇ’ ਪ੍ਰੋਗਰਾਮ ਤਹਿਤ ਅਜਿਹੇ ਦੌਰੇ ਵਿਦਿਆਰਥੀਆਂ ਦੇ ਵਿਹਾਰਕ ਗਿਆਨ ਵਿਚ ਵਾਧਾ ਕਰਨ ਦੇ ਨਾਲ-ਨਾਲ ਪੇਸ਼ੇਵਰ ਯੋਗਤਾ ਲਈ ਲਾਭਦਾਇਕ ਸਿੱਧ ਹੁੰਦੇ ਹਨ। ਇਸ ਦੌਰੇ ਦੌਰਾਨ ਵਿਦਿਆਰਥੀਆਂ ਨਾਲ ਖੇਤੀਬਾੜੀ ਵਿਭਾਗ ਦੇ ਡਾ. ਸੰਦੀਪ ਕੁਮਾਰ ਸਿੰਘ, ਡਾ. ਗੋਪਾਲ ਮਣੀ, ਡਾ. ਸੁਮਨ, ਡਾ. ਪ੍ਰਵੀਨ ਕੁਮਾਰ ਯਾਦਵ ਅਤੇ ਸਤਵੰਤ ਸਿੰਘ ਵੀ ਮੌਜੂਦ ਸਨ।
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਨੇ ਅੰਤਰ ਕਾਲਜ ਚੈੱਸ ਟੂਰਨਾਮੈਂਟ ਵਿਚ ਨਾਮਣਾ ਖੱਟਿਆ ਅਗਲੀ ਖ਼ਬਰ ਪ੍ਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਕਾਂਗਰਸ ’ਚ ਵਧੇਗੀ ਸਿਆਸੀ ਧੜੇਬੰਦੀ-ਗੁਰਪ੍ਰੀਤ ਸਿੰਘ ਜੀ.ਪੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।