05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿਚ ਮਾਨ ਸਰਕਾਰ ਨੇ ਇਤਿਹਾਸਿਕ ਕਦਮ ਚੁੱਕੇ- ਵਿਧਾਇਕ ਰਾਏ

ਜਖਵਾਲੀ, 4 ਅਕਤੂਬਰ (ਨਿਰਭੈ ਸਿੰਘ)- ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਵਲੋਂ ਚਨਾਰਥਲ ਕਲਾਂ ਦੀ ਅਨਾਜ ਮੰਡੀ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੇ ਇਕ-ਇਕ ਦਾਣਾ ਦੀ ਖ਼ਰੀਦ ਕਰੇਗੀ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।

ਅਜੀਤ ਡੈਸਕ 05-10-2026
ਜਖਵਾਲੀ, 4 ਅਕਤੂਬਰ (ਨਿਰਭੈ ਸਿੰਘ)- ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਵਲੋਂ ਚਨਾਰਥਲ ਕਲਾਂ ਦੀ ਅਨਾਜ ਮੰਡੀ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੇ ਇਕ-ਇਕ ਦਾਣਾ ਦੀ ਖ਼ਰੀਦ ਕਰੇਗੀ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਰੇਸ਼ਾਨੀ ਤੋਂ ਬਚਣ ਲਈ ਸੁੱਕੀ ਫ਼ਸਲ ਹੀ ਮੰਡੀਆਂ ਵਿਚ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਜਿਸ ਸੂਬੇ ਨੂੰ 2037 ਵਿਚ ਰੇਗਿਸਤਾਨ ਐਲਾਨਣ ਦੀਆਂ ਗੱਲਾਂ ਹੋਣ ਲੱਗ ਗਈਆਂ ਸਨ, ਉਸ ਸੂਬੇ ਨੂੰ ਬਚਾਉਣ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਅਹਿਮ ਰੋਲ ਅਦਾ ਕੀਤਾ ਹੈ। ਪੰਜਾਬ ਦੇ ਅੰਦਰ ਸਾਲ 2022 ਵਿਚ ਨਹਿਰੀ ਪਾਣੀ ਦਾ ਇਸਤੇਮਾਲ ਕੇਵਲ 20 ਫੀਸਦੀ ਕੀਤਾ ਜਾਂਦਾ ਸੀ, ਬਾਕੀ ਖੇਤੀ ਲਈ ਪਾਣੀ ਧਰਤੀ ਦੇ ਹੇਠੋਂ ਕੱਢਿਆ ਜਾਂਦਾ ਸੀ, ਜਿਸ ਕਾਰਨ ਪਾਣੀ ਦਾ ਪੱਧਰ ਦਿਨ ਪ੍ਰਤੀ ਦਿਨ ਹੇਠਾਂ ਡਿਗਦਾ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਹੋਂਦ ਵਿਚ ਆਉਂਦਿਆਂ ਹੀ ਨਹਿਰੀ ਪਾਣੀ ਨੂੰ ਵਰਤੋਂ ਯੋਗ ਬਣਾਉਣਾ ਸ਼ੁਰੂ ਕੀਤਾ, ਜਿਸ ਦੀ ਬਦੌਲਤ ਅੱਜ ਸੂਬੇ ਵਿਚ ਖੇਤੀ ਲਈ 80 ਫ਼ੀਸਦੀ ਨਹਿਰੀ ਪਾਣੀ ਵਰਤਿਆ ਜਾ ਰਿਹਾ ਹੈ ਤੇ ਧਰਤੀ ਹੇਠਲਾ ਪਾਣੀ ਵੀ ਉੱਪਰ ਆਉਣ ਲੱਗਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਨ੍ਹਾਂ ਕੰਮਾਂ ਨੂੰ ਵਿਸਾਰਿਆ ਨਹੀਂ ਜਾ ਸਕਦਾ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸਵਰਨਦੀਪ ਸਿੰਘ, ਸੈਕਟਰੀ ਗੌਰਵ ਕੁਮਾਰ, ਸੁਪਰਵਾਈਜ਼ਰ ਸਰਬਦੀਪ ਕੁਮਾਰ, ਗੁਰਿੰਦਰ ਸਿੰਘ, ਜ਼ਿਲ੍ਹਾ ਪਰਿਸ਼ਦ ਮੈਂਬਰ ਡਾ. ਬਲਜਿੰਦਰ ਸਿੰਘ, ਕੁਲਵਿੰਦਰ ਸਿੰਘ ਡੇਰਾ, ਰਾਜੇਸ਼ ਉਪਲ, ਦਵਿੰਦਰ ਜਿੰਦੂ, ਸਰਪੰਚ ਹਰਸ਼ਦੀਪ ਸ਼ਰਮਾ, ਸਰਪੰਚ ਰਾਜਦੀਪ ਰਾਜੂ, ਗੁਰਮੇਲ ਸਿੰਘ ਤੇ ਰਘਵੀਰ ਸਿੰਘ ਪੰਡਰਾਲੀ, ਵਰੁਨ ਜਖਮੀ ਤੇ ਸਰਪੰਚ ਗੁਰਬਾਜ ਸਿੰਘ ਰਾਜੂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਮਜ਼ਬੂਤੀ ਲਈ ਪਿੰਡਾਂ-ਸ਼ਹਿਰਾਂ ’ਚ ਮੀਟਿੰਗਾਂ ਦਾ ਸਿਲਸਿਲਾ ਜਾਰੀ- ਬਲਤੇਜ ਸਿੰਘ ਅਗਲੀ ਖ਼ਬਰ ਦਮਦਮੀ ਟਕਸਾਲ ਵਲੋਂ ਸੇਵਕ ਜਥੇ ਦਾ ਵਿਸਥਾਰ, ਭਾਈ ਸਤਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।