07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਨਾਲ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ- ਯਾਦਵਿੰਦਰਪਾਲ ਸਿੰਘ

ਅਮਲੋਹ, 6 ਅਕਤੂਬਰ (ਕੇਵਲ ਸਿੰਘ)- ਕਾਂਗਰਸ ਹਾਈ ਕਮਾਂਡ ਵਲੋਂ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਦਾ ਟਕਸਾਲੀ ਕਾਂਗਰਸੀ ਆਗੂ ਐਡਵੋਕੇਟ ਯਾਦਵਿੰਦਰਪਾਲ ਸਿੰਘ ਨੇ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ। ਐਡਵੋਕੇਟ ਯਾਦਵਿੰਦਰਪਾਲ ਸਿੰਘ ਨੇ ਕਿਹਾ ਕਿ ਪ੍ਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਨਾਲ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

ਸਨਿਚਰਵਾਰ, 1 ਅਗਸਤ, 2026 07-10-2026
ਅਮਲੋਹ, 6 ਅਕਤੂਬਰ (ਕੇਵਲ ਸਿੰਘ)- ਕਾਂਗਰਸ ਹਾਈ ਕਮਾਂਡ ਵਲੋਂ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਦਾ ਟਕਸਾਲੀ ਕਾਂਗਰਸੀ ਆਗੂ ਐਡਵੋਕੇਟ ਯਾਦਵਿੰਦਰਪਾਲ ਸਿੰਘ ਨੇ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ। ਐਡਵੋਕੇਟ ਯਾਦਵਿੰਦਰਪਾਲ ਸਿੰਘ ਨੇ ਕਿਹਾ ਕਿ ਪ੍ਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਨਾਲ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਕਿਉਂਕਿ ਉਹ ਇਕ ਤਜਰਬੇਕਾਰ ਅਤੇ ਮਿਹਨਤੀ ਆਗੂ ਹਨ, ਜਿਨ੍ਹਾਂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਪੰਜਾਬ ਵਿਚ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਨਵੀਂ ਜ਼ਿੰਮੇਵਾਰੀ ਮਿਲਣ ਨਾਲ ਪਾਰਟੀ ਦੇ ਜ਼ਮੀਨੀ ਪੱਧਰ ਦੇ ਵਰਕਰਾਂ ਵਿਚ ਵੀ ਨਵਾਂ ਉਤਸ਼ਾਹ ਪੈਦਾ ਹੋਇਆ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਪ੍ਰਗਟ ਸਿੰਘ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਲੋਕਾਂ ਦੇ ਮੁੱਦਿਆਂ ਨੂੰ ਹੋਰ ਮਜ਼ਬੂਤੀ ਨਾਲ ਉਠਾਏਗੀ। ਉਨ੍ਹਾਂ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਾਸੀਆਂ ਦੀਆਂ ਆਸਾਂ ਅਤੇ ਉਮੀਦਾਂ ’ਤੇ ਖਰਾ ਉਤਰਨ ਵਿਚ ਅਸਫਲ ਰਹੀ ਹੈ ਤੇ ਪੰਜਾਬ ਦੇ ਲੋਕ ‘ਆਪ’ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ। ਜਿਸ ਕਰਕੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਬਦਲਾਅ ਦਾ ਮਨ ਬਣਾ ਚੁੱਕੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਚੋਣਾਂ ਵਿਚ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣੇਗੀ।
ਪਿਛਲੀ ਖ਼ਬਰ ਮੂਲੇਪੁਰ ਅਨਾਜ ਮੰਡੀ ਵਿਖੇ ਵਿਧਾਇਕ ਰਾਏ ਨੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਅਗਲੀ ਖ਼ਬਰ ਪੀ. ਆਈ. ਐਮ. ਟੀ. ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।