ਮੁੱਖ ਮੰਤਰੀ ਭਗਵੰਤ ਮਾਨ ਭ੍ਰਿਸ਼ਟਾਚਾਰੀ ਟੋਲੇ ਨੂੰ ਬਚਾ ਰਹੇ ਹਨ- ਭੱਟੀ
ਫ਼ਤਹਿਗੜ੍ਹ ਸਾਹਿਬ, 6 ਅਕਤੂਬਰ (ਬਲਜਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਦੀਦਾਰ ਸਿੰਘ ਭੱਟੀ ਨੇ ਮੁੱਖ ਮੰਤਰੀ ਦਫ਼ਤਰ ਨੂੰ ਕਥਿਤ ਭ੍ਰਿਸ਼ਟਾਚਾਰੀਆਂ ਦਾ ਅੱਡਾ ਦੱਸਦਿਆਂ ਕਿਹਾ ਕਿ ਮੁੱਖ ਮੰਤਰੀ ਭ੍ਰਿਸ਼ਟਾਚਾਰੀਆਂ ਨੂੰ ਬਚਾ ਰਹੇ ਹਨ, ਕਿਉਂਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਮੁੱਖ ਮੰਤਰੀ ਦੇ ਓ. ਐੱਸ.
ਫ਼ਤਹਿਗੜ੍ਹ ਸਾਹਿਬ, 6 ਅਕਤੂਬਰ (ਬਲਜਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਦੀਦਾਰ ਸਿੰਘ ਭੱਟੀ ਨੇ ਮੁੱਖ ਮੰਤਰੀ ਦਫ਼ਤਰ ਨੂੰ ਕਥਿਤ ਭ੍ਰਿਸ਼ਟਾਚਾਰੀਆਂ ਦਾ ਅੱਡਾ ਦੱਸਦਿਆਂ ਕਿਹਾ ਕਿ ਮੁੱਖ ਮੰਤਰੀ ਭ੍ਰਿਸ਼ਟਾਚਾਰੀਆਂ ਨੂੰ ਬਚਾ ਰਹੇ ਹਨ, ਕਿਉਂਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਮੁੱਖ ਮੰਤਰੀ ਦੇ ਓ. ਐੱਸ. ਡੀ. ਤੇ ਮੁੱਖ ਮੰਤਰੀ ਦਫ਼ਤਰ ਨਾਲ ਸਬੰਧਿਤ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਜਾਂਚ ਸੀ.ਬੀ.ਆਈ. ਹਵਾਲੇ ਕਰਨ ਦੇ ਫ਼ੈਸਲੇ ਨੂੰ ਸਰਕਾਰ ਦੁਆਰਾ ਸੁਪਰੀਮ ਕੋਰਟ ਵਿਚ ਚੁਨੌਤੀ ਦੇਣਾ ਇਸ ਦਾ ਸਾਬਤ ਹੈ। ਭੱਟੀ ਨੇ ਕਿਹਾ ਕਿ ਇਸ ਫ਼ੈਸਲੇ ਨਾਲ ਸਰਕਾਰ ਦੇ ‘ਕੱਟੜ ਇਮਾਨਦਾਰ’ ਹੋਣ ਦੇ ਦਾਅਵਿਆਂ ’ਤੇ ਸਵਾਲ ਖੜ੍ਹੇ ਹੋ ਗਏ ਹਨ। ਉਨ੍ਹਾਂ ਕਿਹਾ ਕਿ ਈ.ਡੀ ਵਲੋਂ ਪੰਜਾਬ ਦੇ ਡੀ.ਜੀ.ਪੀ ਨੂੰ ਤਿੰਨ ਵਾਰ ਪੱਤਰ ਭੇਜੇ ਜਾਣ ਦੇ ਬਾਵਜੂਦ ਪੰਜਾਬ ਪੁਲਿਸ ਵਲੋਂ ਐੱਫ.ਆਈ.ਆਰ ਦਰਜ ਨਹੀਂ ਕੀਤੀ ਗਈ। ਜੇਕਰ ਪੰਜਾਬ ਸਰਕਾਰ ਸੱਚੀ ਸੀ ਤਾਂ ਇਸ ਜਾਂਚ ਨੂੰ ਹਾਈਕੋਰਟ ਦੀ ਨਿਗਰਾਨੀ ਹੇਠ ਕਰਵਾ ਲੈਂਦੀ, ਪਰ ਪੰਜਾਬ ਸਰਕਾਰ ਨੇ ਅਜਿਹਾ ਨਹੀਂ ਕੀਤਾ ਕਿਉਂਕਿ ਦਾਲ ਵਿਚ ਕੁਝ ਕਾਲਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਆਪਣੇ ਆਪ ਨੂੰ ਇਮਾਨਦਾਰ ਮੰਨਦੀ ਹੈ ਤਾਂ ਜਾਂਚ ਤੋਂ ਕਿਉਂ ਬਚਦੀ ਰਹੀ ਹੈ? ਭੱਟੀ ਨੇ ਕਿਹਾ ਕਿ ‘ਆਪ’ ਸਰਕਾਰ ਦੇ ਤਤਕਾਲੀ ਮੰਤਰੀ ਵਿਜੇ ਸਿੰਗਲਾ, ਫ਼ੌਜਾਂ ਸਿੰਘ ਸਰਾਰੀ, ਸੰਜੀਵ ਅਰੋੜਾ ਅਤੇ ਵਿਧਾਇਕ ਅਮਿਤ ਰਤਨ ਕੋਟਫੱਤਾ ਤੇ ਜਸਵੰਤ ਸਿੰਘ ਗੱਜਣਮਾਜਰਾ ਭ੍ਰਿਸ਼ਟਾਚਾਰ ਜਾਂ ਮਨੀ ਲਾਂਡਰਿੰਗ ਦੇ ਮਾਮਲਿਆਂ ਵਿਚ ਫਸ ਚੁੱਕੇ ਹਨ, ਜਦਕਿ ਤਤਕਾਲੀ ਮੰਤਰੀ ਲਾਲਜੀਤ ਸਿੰਘ ਭੁੱਲਰ ਸਰਕਾਰੀ ਅਧਿਕਾਰੀ ਦੀ ਖ਼ੁਦਕੁਸ਼ੀ ਦੇ ਮਾਮਲੇ ਵਿਚ ਜੇਲ੍ਹ ਜਾ ਚੁੱਕੇ ਹਨ। ਇਸ ਮੌਕੇ ਤਰਲੋਚਨ ਸਿੰਘ ਲਾਲੀ, ਸਰਬਜੀਤ ਸਿੰਘ ਮੱਖਣ, ਪਰਵਿੰਦਰ ਸਿੰਘ ਦਿਓਲ, ਬਲਵੀਰ ਸਿੰਘ ਧਾਰਨੀ , ਸ਼ਾਮ ਸੁੰਦਰ ਭਾਰਦਵਾਜ, ਪਰਮਜੀਤ ਸਿੰਘ ਵਜ਼ੀਰਾਬਾਦ, ਸੰਦੀਪ ਗਾਬਾ ਅਤੇ ਰਣਧੀਰ ਸਿੰਘ ਬਲਾੜੀ ਵੀ ਹਾਜ਼ਰ ਸਨ।