ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਖਿਡਾਰੀਆਂ ਨੇ ਚਾਰ ਤਗਮਿਆਂ ਨਾਲ ਰਚੀ ਨਵੀਂ ਮਿਸਾਲ
ਫ਼ਤਹਿਗੜ੍ਹ ਸਾਹਿਬ, 7 ਅਕਤੂਬਰ (ਬਲਜਿੰਦਰ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਗਤਕਾ ਖਿਡਾਰੀਆਂ ਨੇ ਸ੍ਰੀਨਗਰ, ਜੰਮੂ-ਕਸ਼ਮੀਰ ਵਿਖੇ ਕਰਵਾਈ ਗਈ 10ਵੀਂ ਨੈਸ਼ਨਲ ਗਤਕਾ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਯੂਨੀਵਰਸਿਟੀ ਦਾ ਨਾਂਅ ਰੌਸ਼ਨ ਕੀਤਾ। ਗਤਕਾ ਫੈਡਰੇਸ਼ਨ ਆਫ਼ ਇੰਡੀਆ ਵਲੋਂ ਸ਼ੇਰ-ਏ-ਕਸ਼ਮੀਰ ਇੰਡੋਰ ਸਟੇਡੀਅਮ ਸ੍ਰੀਨਗਰ ਵਿਖੇ ਕਰਵਾਈ ਗਈ ਇਸ ਚੈਂਪੀਅਨਸ਼ਿਪ ਵਿਚ ਦੇਸ਼ ਭਰ ਤੋਂ 500 ਤੋਂ ਵੱਧ ਖਿਡਾਰੀਆਂ ਨੇ ਭਾਗ ਲਿਆ।
ਚ
ਚਾਰ ਤਗਮਿਆਂ ਨਾਲ ਨਵੀਂ ਮਿਸਾਲ ਕਾਇਮ ਕਰਨ ਵਾਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਖਿਡਾਰੀ ਉਪ ਕੁਲਪਤੀ ਡਾ. ਪਰਿਤਪਾਲ ਸਿੰਘ ਤੇ ਹੋਰ ਅਧਿਕਾਰੀਆਂ ਨਾਲ ਦਿਖਾਈ ਦਿੰਦੇ ਹੋਏ। ਅਜੀਤ ਤਸਵੀਰ
08-10-2026
ਫ਼ਤਹਿਗੜ੍ਹ ਸਾਹਿਬ, 7 ਅਕਤੂਬਰ (ਬਲਜਿੰਦਰ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਗਤਕਾ ਖਿਡਾਰੀਆਂ ਨੇ ਸ੍ਰੀਨਗਰ, ਜੰਮੂ-ਕਸ਼ਮੀਰ ਵਿਖੇ ਕਰਵਾਈ ਗਈ 10ਵੀਂ ਨੈਸ਼ਨਲ ਗਤਕਾ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਯੂਨੀਵਰਸਿਟੀ ਦਾ ਨਾਂਅ ਰੌਸ਼ਨ ਕੀਤਾ। ਗਤਕਾ ਫੈਡਰੇਸ਼ਨ ਆਫ਼ ਇੰਡੀਆ ਵਲੋਂ ਸ਼ੇਰ-ਏ-ਕਸ਼ਮੀਰ ਇੰਡੋਰ ਸਟੇਡੀਅਮ ਸ੍ਰੀਨਗਰ ਵਿਖੇ ਕਰਵਾਈ ਗਈ ਇਸ ਚੈਂਪੀਅਨਸ਼ਿਪ ਵਿਚ ਦੇਸ਼ ਭਰ ਤੋਂ 500 ਤੋਂ ਵੱਧ ਖਿਡਾਰੀਆਂ ਨੇ ਭਾਗ ਲਿਆ। ਚੈਂਪੀਅਨਸ਼ਿਪ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਚਾਰ ਖਿਡਾਰੀਆਂ ਨੇ ਆਪੋ-ਆਪਣੀਆਂ ਸੂਬਾਈ ਟੀਮਾਂ ਦੀ ਨੁਮਾਇੰਦਗੀ ਕਰਦਿਆਂ ਇਕ ਸੋਨੇ, ਦੋ ਚਾਂਦੀ ਤੇ ਇਕ ਕਾਂਸੀ ਦਾ ਤਗਮਾ ਜਿੱਤਿਆ। ਅਗਮਜੋਤ ਸਿੰਘ, ਬੀ.ਪੀ.ਈ.ਐਸ ਪਹਿਲਾ ਸਾਲ ਨੇ ਸੋਨੇ ਦਾ ਤਗਮਾ, ਜੀਵਨਜੋਤ ਸਿੰਘ, ਡਿਪਲੋਮਾ ਇਨ ਗੱਤਕਾ ਅਤੇ ਜੁਗਜੀਤ ਸਿੰਘ, ਬੀ. ਸੀ. ਏ. ਪਹਿਲਾ ਸਾਲ ਨੇ ਚਾਂਦੀ ਦੇ ਤਗਮੇ, ਜਦਕਿ ਹਰਲੀਨ ਸਿੰਘ, ਐਮ. ਪੀ. ਐੱਡ. ਫਾਈਨਲ ਸਾਲ ਨੇ ਕਾਂਸੀ ਦਾ ਤਗਮਾ ਜਿੱਤਿਆ। ਇਸ ਸ਼ਾਨਦਾਰ ਪ੍ਰਾਪਤੀ ’ ਤੇ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਪਰਿਤਪਾਲ ਸਿੰਘ ਨੇ ਗੱਤਕਾ ਖਿਡਾਰੀਆਂ ਦਾ ਸਨਮਾਨ ਕਰਦਿਆਂ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵਲੋਂ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਅਤੇ ਵਿਸ਼ੇਸ਼ ਤੌਰ ’ਤੇ ਸਿੱਖ ਮਾਰਸ਼ਲ ਆਰਟ ਗੱਤਕਾ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਵਿਦਿਆਰਥੀਆਂ ਵਿਚ ਖੇਡ ਭਾਵਨਾ, ਅਨੁਸ਼ਾਸਨ ਅਤੇ ਆਤਮ-ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਅਤੇ ਡਾ. ਐਸ.ਪੀ ਸਿੰਘ ਓਬਰਾਏ ਦੇ ਸਹਿਯੋਗ ਨਾਲ ਯੂਨੀਵਰਸਿਟੀ ਵਿਚ ਇਕ ਸਾਲਾ ਡਿਪਲੋਮਾ ਇਨ ਗੱਤਕਾ ਕੋਰਸ ਵੀ ਚਲਾਇਆ ਜਾ ਰਿਹਾ ਹੈ। ਇਸ ਕੋਰਸ ਰਾਹੀਂ ਨੌਜਵਾਨਾਂ ਨੂੰ ਗੱਤਕਾ ਦੀ ਵਿਧੀਵਤ ਸਿਖਲਾਈ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਸਿੱਖ ਮਾਰਸ਼ਲ ਆਰਟ ਦੀ ਵਿਰਾਸਤ ਨਾਲ ਜੋੜਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਡਾ. ਪਰਿਤ ਪਾਲ ਸਿੰਘ ਨੇ ਵਿਭਾਗ ਮੁਖੀ ਡਾ. ਵਰਿੰਦਰ ਸਿੰਘ ਭੁੱਲਰ, ਗੱਤਕਾ ਖਿਡਾਰੀਆਂ ਅਤੇ ਕੋਚ ਤਲਵਿੰਦਰ ਸਿੰਘ ਨੂੰ ਵੀ ਵਿਸ਼ੇਸ਼ ਤੌਰ ’ਤੇ ਮੁਬਾਰਕਬਾਦ ਦਿੱਤੀ। ਇਸ ਮੌਕੇ ਡਾ. ਹਰਦੇਵ ਸਿੰਘ, ਵਿਭਾਗ ਮੁਖੀ ਧਰਮ ਅਧਿਐਨ, ਡਾ. ਰਮਨਦੀਪ ਕੌਰ ਵਿਭਾਗ ਮੁਖੀ ਰਾਜਨੀਤੀ ਵਿਗਿਆਨ, ਡਾ. ਬਹਾਦਰ ਸਿੰਘ ਤੇ ਗੱਤਕਾ ਕੋਚ ਤਲਵਿੰਦਰ ਸਿੰਘ ਆਦਿ ਹਾਜ਼ਰ ਸਨ।