08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮ ਦਿਖਾਈ

ਫ਼ਤਹਿਗੜ੍ਹ ਸਾਹਿਬ, 7 ਅਕਤੂਬਰ (ਮਨਪ੍ਰੀਤ ਸਿੰਘ)- ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਬੀਤੀ ਦਿਨ ਬਲਾਕ ਸਰਹਿੰਦ ਦੇ ਪਿੰਡ ਸੈਫਲਪੁਰ, ਬਾਗ਼ ਸਿਕੰਦਰ, ਫ਼ਿਰੋਜਪੁਰ, ਅਮਲੋਹ ਦੇ ਪਿੰਡ ਸਲਾਣਾ ਦੁੱਲਾ ਸਿੰਘ ਵਾਲਾ, ਸਲਾਨਾ ਜੀਵਨ ਸਿੰਘ ਵਾਲਾ ਅਤੇ ਸ਼ਾਹ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਵਿਚਾਰਧਾਰਾ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਦਰਸਾਉਂਦੀ 30 ਮਿੰਟ ਦੀ ਵਿਸ਼ੇਸ਼ ਡਾਕੂਮੈਂਟਰੀ ਐਲ. ਈ.

ਅਜੀਤ ਡੈਸਕ 08-10-2026
ਫ਼ਤਹਿਗੜ੍ਹ ਸਾਹਿਬ, 7 ਅਕਤੂਬਰ (ਮਨਪ੍ਰੀਤ ਸਿੰਘ)- ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਬੀਤੀ ਦਿਨ ਬਲਾਕ ਸਰਹਿੰਦ ਦੇ ਪਿੰਡ ਸੈਫਲਪੁਰ, ਬਾਗ਼ ਸਿਕੰਦਰ, ਫ਼ਿਰੋਜਪੁਰ, ਅਮਲੋਹ ਦੇ ਪਿੰਡ ਸਲਾਣਾ ਦੁੱਲਾ ਸਿੰਘ ਵਾਲਾ, ਸਲਾਨਾ ਜੀਵਨ ਸਿੰਘ ਵਾਲਾ ਅਤੇ ਸ਼ਾਹ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਵਿਚਾਰਧਾਰਾ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਦਰਸਾਉਂਦੀ 30 ਮਿੰਟ ਦੀ ਵਿਸ਼ੇਸ਼ ਡਾਕੂਮੈਂਟਰੀ ਐਲ.ਈ.ਡੀ. ਸਕਰੀਨ ਰਾਹੀਂ ਪਿੰਡ ਵਾਸੀਆਂ ਨੂੰ ਦਿਖਾਈ ਗਈ। ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ 8 ਅਕਤੂਬਰ ਨੂੰ ਬਲਾਕ ਸਰਹਿੰਦ ਦੇ ਪਿੰਡ ਸ਼ਹਿਜਾਦਪੁਰ, ਮਹੱਦੀਆਂ, ਮੀਰਪੁਰ ਅਤੇ ਬਲਾਕ ਅਮਲੋਹ ਦੇ ਪਿੰਡ ਮਾਜਰਾ ਮੰਨਾ ਸਿੰਘ ਵਾਲਾ, ਰਾਏਪੁਰ ਅਰਾਈਆਂ, ਮਾਜਰੀ ਅਰਾਈਆਂ ਵਿਖੇ ਇਹ ਦਸਤਾਵੇਜ਼ੀ ਫ਼ਿਲਮ ਕ੍ਰਮਵਾਰ ਸ਼ਾਮੀ 5, 6 ਅਤੇ 7 ਵਜੇ ਦਿਖਾਈ ਜਾਵੇਗੀ।
ਪਿਛਲੀ ਖ਼ਬਰ ਵਿਧਾਇਕ ਰਾਏ ਨੇ ਸੜਕ ’ਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ ਅਗਲੀ ਖ਼ਬਰ ‘ ਮੇਰਾ ਘਰ ਮੇਰੇ ਨਾਮ’ ਤਹਿਤ ਕੋਟਲਾ ਜੱਟਾਂ ਵਿਖੇ ਲਾਲ ਲਕੀਰ ਦੀਆਂ ਸਨਦਾਂ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।