09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਪੁਲਿਸ ਵਲੋਂ ਭੁੱਕੀ ਸਮੇਤ ਔਰਤ ਗ੍ਰਿਫ਼ਤਾਰ

ਫ਼ਤਹਿਗੜ੍ਹ ਸਾਹਿਬ, 8 ਅਕਤੂਬਰ (ਮਨਪ੍ਰੀਤ ਸਿੰਘ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਥਾਣਾ ਸਰਹਿੰਦ ਦੀ ਪੁਲਿਸ ਵਲੋਂ 52 ਕਿੱਲੋ ਭੁੱਕੀ ਸਮੇਤ ਇਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦੋਂ ਕਿ ਉਸ ਦੇ ਪਤੀ ਦੀ ਭਾਲ ਪੁਲਿਸ ਵਲੋਂ ਜਾਰੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਰਹਿੰਦ ਦੇ ਐਸ.

ਅਜੀਤ ਡੈਸਕ 09-10-2026
ਫ਼ਤਹਿਗੜ੍ਹ ਸਾਹਿਬ, 8 ਅਕਤੂਬਰ (ਮਨਪ੍ਰੀਤ ਸਿੰਘ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਥਾਣਾ ਸਰਹਿੰਦ ਦੀ ਪੁਲਿਸ ਵਲੋਂ 52 ਕਿੱਲੋ ਭੁੱਕੀ ਸਮੇਤ ਇਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦੋਂ ਕਿ ਉਸ ਦੇ ਪਤੀ ਦੀ ਭਾਲ ਪੁਲਿਸ ਵਲੋਂ ਜਾਰੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਰਹਿੰਦ ਦੇ ਐਸ.ਐਚ.ਓ ਅਸ਼ੋਕ ਕੁਮਾਰ ਨੇ ਦੱਸਿਆ ਕਿ ਬੀਤੇ ਦਿਨ ਵਾਰਡ ਨੰ. 9 ਗੁਰੂ ਨਾਨਕ ਕਾਲੋਨੀ ਵਿਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਕੈਂਪ ਲਗਾਇਆ ਗਿਆ ਸੀ। ਜਾਗਰੂਕਤਾ ਕੈਂਪ ਦੌਰਾਨ ਪੁਲਿਸ ਨੂੰ ਮਿਲੀ ਗੁਪਤ ਜਾਣਕਾਰੀ ਦੇ ਆਧਾਰ ’ਤੇ ਇਹ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਥਾਣਾ ਸਰਹਿੰਦ ਵਿਖੇ ਤਾਇਨਾਤ ਸਬ ਇੰਸਪੈਕਟਰ ਜਸਪਾਲ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਗਸ਼ਤ ’ਤੇ ਸੀ। ਸਰਹਿੰਦ ਤੋਂ ਮੰਡੀ ਗੋਬਿੰਦਗੜ੍ਹ ਵੱਲ ਜਾਂਦੀ ਸਰਵਿਸ ਰੋਡ ’ਤੇ ਪਿੰਡ ਤਰਖਾਣ ਮਾਜਰਾ ਪਾਸ ਇਕ ਔਰਤ ਦੋ ਥੈਲਿਆਂ ਉੱਪਰ ਬੈਠੀ ਹੋਈ ਸੀ, ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਖੇਤਾਂ ਵੱਲ ਭੱਜਣ ਲੱਗੀ। ਸ਼ੱਕ ਪੈਣ ’ਤੇ ਪੁਲਿਸ ਟੀਮ ਨੇ ਤੁਰੰਤ ਮੁਸਤੈਦੀ ਦਿਖਾਉਂਦੇ ਹੋਏ ਉਸ ਨੂੰ ਕਾਬੂ ਕਰ ਲਿਆ। ਤਲਾਸ਼ੀ ਲੈਣ ’ਤੇ ਦੋਵਾਂ ਥੈਲਿਆਂ ’ਚੋਂ ਕਥਿਤ ਤੌਰ ਤੇ ਲਗਪਗ 52 ਕਿੱਲੋ ਭੂੱਕੀ ਚੂਰਾ ਪੋਸਤ ਬਰਾਮਦ ਹੋਈ। ਪੁਲਿਸ ਵਲੋਂ ਗ੍ਰਿਫ਼ਤਾਰ ਕੀਤੀ ਗਈ ਔਰਤ ਦੀ ਪਛਾਣ ਪਿੰਕੀ ਪਤਨੀ ਕੁਲਦੀਪ ਸਿੰਘ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਬਰਾਮਦ ਕੀਤਾ ਗਿਆ ਕਥਿਤ ਭੁੱਕੀ ਚੂਰਾ ਉਸ ਦਾ ਪਤੀ ਕੁਲਦੀਪ ਸਿੰਘ ਲਿਆਉਂਦਾ ਸੀ। ਇਹ ਦੋਵੇਂ ਪਤੀ-ਪਤਨੀ ਮਿਲ ਕੇ ਪੋਸਤ ਵੇਚਣ ਦਾ ਧੰਦਾ ਕਰਦੇ ਸਨ। ਪੁਲਿਸ ਨੇ ਪਿੰਕੀ ਦੇ ਪਤੀ ਕੁਲਦੀਪ ਸਿੰਘ ਨੂੰ ਵੀ ਮੁਕੱਦਮੇ ਵਿਚ ਨਾਮਜ਼ਦ ਕਰ ਲਿਆ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਹੋਰ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ‘ ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਵਿਧਾਇਕ ਰਾਏ ਨੇ ਹਲਕੇ ਦੇ 272 ਪਰਿਵਾਰਾਂ ਨੂੰ ਮਾਲਕੀ ਹੱਕ ਦੇ ਦਸਤਾਵੇਜ਼ ਸੌਂਪੇ ਅਗਲੀ ਖ਼ਬਰ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ‘ਦਾਨ ਉਤਸਵ’ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।