09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਓਮ ਪ੍ਰਕਾਸ਼ ਬਾਂਸਲ ਮਾਡਲ ਸਕੂਲ ਦੇ ਦੋ ਸਕੇ ਭਰਾ ਦੀਪਾਂਸ਼ ਤੇ ਕਾਵਿਆ ਨੇ ਬਾਕਸਿੰਗ ’ਚ ਜਿੱਤੇ ਸੋਨ ਤਗਮੇ

ਮੰਡੀ ਗੋਬਿੰਦਗੜ੍ਹ, 8 ਅਕਤੂਬਰ (ਰਾਜੇਸ਼ ਸ਼ਰਮਾ)-‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਬਾਕਸਿੰਗ ਮੁਕਾਬਲਿਆਂ ਵਿਚ ਓਮ ਪ੍ਰਕਾਸ਼ ਬਾਂਸਲ ਮਾਡਲ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋ ਸੋਨ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਦੋਵੇਂ ਵਿਦਿਆਰਥੀ ਸਕੇੇ ਭਰਾ ਹਨ , ਸਕੂਲ ਦੀ ਕਲਾਸ 11ਵੀਂ ਹਿਊਮੈਨਟੀਜ਼ ਦੇ ਵਿਦਿਆਰਥੀ ਦੀਪਾਂਸ਼ ਖੁੱਲਰ ਨੇ ਅੰਡਰ-17 ਵਰਗ ਵਿਚ ਸ਼ਾਨਦਾਰ ਮੁੱਕੇਬਾਜ਼ੀ ਦਾ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਆਪਣੇ ਨਾਮ ਕੀਤਾ।

ਅਜੀਤ ਡੈਸਕ 09-10-2026
ਮੰਡੀ ਗੋਬਿੰਦਗੜ੍ਹ, 8 ਅਕਤੂਬਰ (ਰਾਜੇਸ਼ ਸ਼ਰਮਾ)-‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਬਾਕਸਿੰਗ ਮੁਕਾਬਲਿਆਂ ਵਿਚ ਓਮ ਪ੍ਰਕਾਸ਼ ਬਾਂਸਲ ਮਾਡਲ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋ ਸੋਨ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਦੋਵੇਂ ਵਿਦਿਆਰਥੀ ਸਕੇੇ ਭਰਾ ਹਨ , ਸਕੂਲ ਦੀ ਕਲਾਸ 11ਵੀਂ ਹਿਊਮੈਨਟੀਜ਼ ਦੇ ਵਿਦਿਆਰਥੀ ਦੀਪਾਂਸ਼ ਖੁੱਲਰ ਨੇ ਅੰਡਰ-17 ਵਰਗ ਵਿਚ ਸ਼ਾਨਦਾਰ ਮੁੱਕੇਬਾਜ਼ੀ ਦਾ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਆਪਣੇ ਨਾਮ ਕੀਤਾ। ਇਸੇ ਤਰ੍ਹਾਂ ਕਲਾਸ 7ਵੀਂ ਦੀ ਵਿਦਿਆਰਥੀ ਕਾਵਿਆ ਖੁੱਲਰ ਨੇ ਅੰਡਰ-14 ਵਰਗ ਵਿਚ ਸ਼ਾਨਦਾਰ ਖੇਡ ਕਲਾ ਦਾ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਹਾਸਲ ਕੀਤਾ। ਦੋਵਾਂ ਖਿਡਾਰੀਆਂ ਦੀ ਇਸ ਮਾਣਮੱਤੀ ਪ੍ਰਾਪਤੀ ਨਾਲ ਓਮ ਪ੍ਰਕਾਸ਼ ਬਾਂਸਲ ਮਾਡਲ ਸਕੂਲ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ। ਇਸ ਮੌਕੇ ਕੌਂਸਲਰ ਰਕੇਸ਼ ਕੁਮਾਰ ਸੋਫਤ, ਸਕੂਲ ਪ੍ਰਬੰਧਕਾਂ ਤੇ ਅਧਿਆਪਕਾਂ ਨੇ ਦੋਵੇਂ ਭਰਾਵਾਂ ਦੀਪਾਂਸ਼ ਖੁੱਲਰ ਅਤੇ ਕਾਵਿਆ ਖੁੱਲਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਨ੍ਹਾਂ ਹੋਣਹਾਰ ਖਿਡਾਰੀਆਂ ਨੇ ਆਪਣੀ ਮਿਹਨਤ, ਲਗਨ ਅਤੇ ਖੇਡ ਪ੍ਰਤਿਭਾ ਸਦਕਾ ਸ਼ਹਿਰ ਅਤੇ ਸਕੂਲ ਦਾ ਮਾਣ ਵਧਾਇਆ ਹੈ। ਕੌਂਸਲਰ ਸੋਫਤ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਵਿਸ਼ੇਸ਼ ਮਹੱਤਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਦੀਪਾਂਸ਼ ਤੇ ਕਾਵਿਆ ਭਵਿੱਖ ਵਿਚ ਵੀ ਆਪਣੀਆਂ ਸ਼ਾਨਦਾਰ ਖੇਡ ਪ੍ਰਾਪਤੀਆਂ ਦਾ ਸਿਲਸਿਲਾ ਜਾਰੀ ਰੱਖਦਿਆਂ ਸਕੂਲ ਤੇ ਜ਼ਿਲ੍ਹੇ ਦਾ ਨਾਂਅ ਰੋਸ਼ਨ ਕਰਨਗੇ।
ਪਿਛਲੀ ਖ਼ਬਰ ਜ਼ਿਲ੍ਹਾ ਹਸਪਤਾਲ ਵਿਖੇ ਵਿਸ਼ਵ ਦ੍ਰਿਸ਼ਟੀ ਦਿਵਸ ਮਨਾਇਆ ਅਗਲੀ ਖ਼ਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਮਾਤਾ ਗੁਜਰੀ ਕਾਲਜ ਦੇ ਐਡੀਸ਼ਨਲ ਸਕੱਤਰ ਵਜੋਂ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।