11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਮਦਰਾਸੀ ਕਾਲੋਨੀ ਦੀ 20 ਸਾਲਾ ਲੜਕੀ ਦੀ ਜ਼ਹਿਰੀਲੀ ਵਸਤੂ ਨਿਗਲਣ ਕਾਰਨ ਮੌਤ

ਫ਼ਤਹਿਗੜ੍ਹ ਸਾਹਿਬ, 10 ਅਕਤੂਬਰ (ਮਨਪ੍ਰੀਤ ਸਿੰਘ)-ਸਰਹਿੰਦ ਦੀ ਮਦਰਾਸੀ ਕਾਲੋਨੀ ਦੀ ਰਹਿਣ ਵਾਲੀ 20 ਸਾਲਾ ਲੜਕੀ ਪ੍ਰੀਤੀ ਦੀ ਕੋਈ ਜ਼ਹਿਰੀਲੀ ਵਸਤੂ ਨਿਗਲਣ ਤੋਂ ਬਾਅਦ ਇਲਾਜ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਹੈ। ਉਹ ਪਿੰਡ ਮਾਜਰੀ ਸੋਢੀਆਂ ਦੇ ਰਹਿਣ ਵਾਲੇ ਪਰਮਿੰਦਰ ਸਿੰਘ ਨਾਲ ਕਥਿਤ ਲਿਵ-ਇਨ ਰਿਲੇਸ਼ਨਸ਼ਿਪ ਵਿਚ ਰਹਿ ਰਹੀ ਸੀ।

ਅਜੀਤ ਡੈਸਕ 11-10-2026
ਫ਼ਤਹਿਗੜ੍ਹ ਸਾਹਿਬ, 10 ਅਕਤੂਬਰ (ਮਨਪ੍ਰੀਤ ਸਿੰਘ)-ਸਰਹਿੰਦ ਦੀ ਮਦਰਾਸੀ ਕਾਲੋਨੀ ਦੀ ਰਹਿਣ ਵਾਲੀ 20 ਸਾਲਾ ਲੜਕੀ ਪ੍ਰੀਤੀ ਦੀ ਕੋਈ ਜ਼ਹਿਰੀਲੀ ਵਸਤੂ ਨਿਗਲਣ ਤੋਂ ਬਾਅਦ ਇਲਾਜ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਹੈ। ਉਹ ਪਿੰਡ ਮਾਜਰੀ ਸੋਢੀਆਂ ਦੇ ਰਹਿਣ ਵਾਲੇ ਪਰਮਿੰਦਰ ਸਿੰਘ ਨਾਲ ਕਥਿਤ ਲਿਵ-ਇਨ ਰਿਲੇਸ਼ਨਸ਼ਿਪ ਵਿਚ ਰਹਿ ਰਹੀ ਸੀ। ਜ਼ਿਕਰਯੋਗ ਹੈ ਕਿ ਮ੍ਰਿਤਕ ਪ੍ਰੀਤੀ ਨੇ ਇਲਾਜ ਦੌਰਾਨ ਇੱਕ ਵੀਡੀਓ ਵੀ ਬਣਾਈ ਸੀ, ਜਿਸ ਵਿਚ ਉਸ ਨੇ ਆਪਣੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਦੇ ਨਾਵਾਂ ਦਾ ਖ਼ੁਲਾਸਾ ਕੀਤਾ ਹੈ। ਥਾਣਾ ਸਰਹਿੰਦ ਦੇ ਸਬ-ਇੰਸਪੈਕਟਰ ਜਸਪਾਲ ਸਿੰਘ ਨੇ ਦੱਸਿਆ ਕਿ ਪਰਮਿੰਦਰ ਸਿੰਘ ਕਥਿਤ ਨਸ਼ਾ ਕਰਨ ਦਾ ਆਦੀ ਸੀ ਅਤੇ ਪ੍ਰੀਤੀ ਉਸ ਨੂੰ ਨਸ਼ਾ ਕਰਨੋਂ ਰੋਕਦੀ ਸੀ, ਜਿਸ ਕਾਰਨ ਉਨ੍ਹਾਂ ਵਿਚਕਾਰ ਅਕਸਰ ਝਗੜਾ ਰਹਿੰਦਾ ਸੀ। ਇਸੇ ਰੰਜਿਸ਼ ਅਤੇ ਪ੍ਰੇਸ਼ਾਨੀ ਕਾਰਨ ਪ੍ਰੀਤੀ ਨੇ ਬੀਤੀ 28 ਤਾਰੀਖ਼ ਨੂੰ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ ਤੇ ਸਿਹਤ ਵਿਗੜਨ ’ਤੇ ਉਸ ਨੂੰ ਪਹਿਲਾਂ ਫ਼ਤਹਿਗੜ੍ਹ ਸਾਹਿਬ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਪ੍ਰੀਤੀ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਚੰਡੀਗੜ੍ਹ ਸੈਕਟਰ-32 ਹਸਪਤਾਲ, ਫਿਰ ਪੀ.ਜੀ.ਆਈ. ਅਤੇ ਬਾਅਦ ਵਿਚ ਰਾਜਿੰਦਰਾ ਹਸਪਤਾਲ ਪਟਿਆਲਾ ਰੈਫ਼ਰ ਕਰ ਦਿੱਤਾ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕਾ ਦੇ ਭਰਾ ਅਨਿਲ ਦੇ ਬਿਆਨਾਂ ਦੇ ਆਧਾਰ ’ਤੇ ਪਰਮਿੰਦਰ ਸਿੰਘ, ਰਾਣੀ ਅਤੇ ਪਰਮਿੰਦਰ ਦੇ ਇੱਕ ਦੋਸਤ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਘਨੌਰ ਵਿਖੇ ਚੋਣ ਕਮਿਸ਼ਨ ਖ਼ਿਲਾਫ਼ ਜਨਤਕ ਜਥੇਬੰਦੀਆਂ ਦਾ ਰੋਸ ਪ੍ਰਦਰਸ਼ਨ, ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਸੱਤ ਸਾਲਾ ਬੱਚੇ ਨਾਲ ਬਦਫੈਲੀ ਦੇ ਦੋਸ਼ ਵਿਚ ਇਕ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।