11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਆਲੀਸ਼ਾਨ ਕੋਠੀਆਂ ਵਿਚ ਰਹਿੰਦੇ ਪਰਲ ਕਾਲੋਨੀ ਵਾਸੀ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ

ਫ਼ਤਹਿਗੜ੍ਹ ਸਾਹਿਬ, 10 ਅਕਤੂਬਰ (ਬਲਜਿੰਦਰ ਸਿੰਘ)-ਪਰਲ ਇਨਕਲੇਵ ਫ਼ਤਹਿਗੜ੍ਹ ਸਾਹਿਬ ਦੀ ਰੈਜੀਡੈਂਸ਼ੀਅਲ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਹਰੀ ਸਿੰਘ ‘ਚਮਕ’ ਨੇ ਦੋਸ਼ ਲਾਇਆ ਕਿ ਨਗਰ ਕੌਂਸਲ ਸਰਹਿੰਦ ਦੇ ਪ੍ਰਸ਼ਾਸਨ ਦੀ ਬੇਰੁਖ਼ੀ ਅਤੇ ਸਿਹਤ ਵਿਭਾਗ ਦੀ ਅਣਦੇਖੀ ਕਾਰਨ ਪਰਲ ਕਲੌਨੀ ਵਾਸੀ ਨਰਕ ਭਰੀ ਜ਼ਿੰਦਗੀ ਬਤੀਤ ਕਰਨ ਲਈ ਮਜਬੂਰ ਹਨ। ਚਮਕ ਨੇ ਕਿਹਾ ਕਿ ਉਨ੍ਹਾਂ ਪਿੰਡਾਂ ਦੀ ਸਾਦਗੀ ਵਾਲੀ ਜ਼ਿੰਦਗੀ ਨੂੰ ਛੱਡ ਕੇ ਸ਼ਹਿਰਾਂ ਵਿਚ ਬਿਹਤਰ ਸਹੂਲਤਾਂ ਦੇ ਭਰੋਸੇ ਪਰਲ ਕਾਲੋਨੀ ਵਿਚ ਲੱਖਾਂ ਕਰੋੜਾਂ ਰੁਪਏ ਖ਼ਰਚ ਕਰਕੇ ਆਲੀਸ਼ਾਨ ਕੋਠੀਆਂ ਬਣਾਈਆਂ ਸਨ ਪਰ ਹੁਣ ਉਹ ਪਿੰਡਾਂ ਨਾਲੋਂ ਭੈੜੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ।

ਪਰਲ ਕਾਲੋਨੀ ਵਿਚ ਫੈਲੀ ਗੰਦਗੀ ਦੀਆਂ ਮੂੰਹ ਬੋਲਦੀਆਂ ਤਸਵੀਰਾਂ। ਅਜੀਤ ਤਸਵੀਰ 11-10-2026
ਫ਼ਤਹਿਗੜ੍ਹ ਸਾਹਿਬ, 10 ਅਕਤੂਬਰ (ਬਲਜਿੰਦਰ ਸਿੰਘ)-ਪਰਲ ਇਨਕਲੇਵ ਫ਼ਤਹਿਗੜ੍ਹ ਸਾਹਿਬ ਦੀ ਰੈਜੀਡੈਂਸ਼ੀਅਲ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਹਰੀ ਸਿੰਘ ‘ਚਮਕ’ ਨੇ ਦੋਸ਼ ਲਾਇਆ ਕਿ ਨਗਰ ਕੌਂਸਲ ਸਰਹਿੰਦ ਦੇ ਪ੍ਰਸ਼ਾਸਨ ਦੀ ਬੇਰੁਖ਼ੀ ਅਤੇ ਸਿਹਤ ਵਿਭਾਗ ਦੀ ਅਣਦੇਖੀ ਕਾਰਨ ਪਰਲ ਕਲੌਨੀ ਵਾਸੀ ਨਰਕ ਭਰੀ ਜ਼ਿੰਦਗੀ ਬਤੀਤ ਕਰਨ ਲਈ ਮਜਬੂਰ ਹਨ। ਚਮਕ ਨੇ ਕਿਹਾ ਕਿ ਉਨ੍ਹਾਂ ਪਿੰਡਾਂ ਦੀ ਸਾਦਗੀ ਵਾਲੀ ਜ਼ਿੰਦਗੀ ਨੂੰ ਛੱਡ ਕੇ ਸ਼ਹਿਰਾਂ ਵਿਚ ਬਿਹਤਰ ਸਹੂਲਤਾਂ ਦੇ ਭਰੋਸੇ ਪਰਲ ਕਾਲੋਨੀ ਵਿਚ ਲੱਖਾਂ ਕਰੋੜਾਂ ਰੁਪਏ ਖ਼ਰਚ ਕਰਕੇ ਆਲੀਸ਼ਾਨ ਕੋਠੀਆਂ ਬਣਾਈਆਂ ਸਨ ਪਰ ਹੁਣ ਉਹ ਪਿੰਡਾਂ ਨਾਲੋਂ ਭੈੜੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ। ਕਿਉਂਕਿ ਕਾਲੋਨੀ ਦੇ ਖ਼ਾਲੀ ਪਲਾਟਾਂ ਵਿਚ ਉੱਗੀ ਜੰਗਲ ਰੂਪੀ, ਬੂਟੀ, ਸੁੱਖਾ ਅਤੇ ਘਾਹ ਸੱਪਾਂ ਦੀ ਰਿਹਾਇਸ਼ ਬਣਿਆ ਹੋਇਆ ਹੈ ਅਤੇ ਸੀਵਰੇਜ ਵਿਚੋਂ ਨਿਕਲ ਰਿਹਾ ਗੰਦਾ ਪਾਣੀ ਘਾਤਕ ਬਿਮਾਰੀਆਂ ਨੂੰ ਸੱਦਾ ਦੇ ਰਿਹਾ ਹੈ। ਸੜਕ ਅਤੇ ਖ਼ਾਲੀ ਪਲਾਟਾਂ ਵਿਚ ਖੜੇ੍ਹ ਗੰਦੇ ਪਾਣੀ ’ਚੋਂ ਉੱਠਦੀ ਗੰਦੀ ਬਦਬੂ ਨੇ ਕਾਲੋਨੀ ਵਾਸੀਆਂ ਦੀਆਂ ਸਮੱਸਿਆਵਾਂ ਵਿਚ ਹੋਰ ਵਾਧਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮੱਸਿਆਵਾਂ ਦੇ ਹੱਲ ਸਬੰਧੀ ਕਾਲੋਨੀ ਵਾਸੀ ਨਗਰ ਕੌਂਸਲ ਪ੍ਰਸ਼ਾਸਨ ਅਤੇ ਹਲਕਾ ਵਿਧਾਇਕ ਨੂੰ ਕਈ ਵਾਰ ਮਿਲ ਚੁੱਕੇ ਹਨ ਜਿਨ੍ਹਾਂ ਪਾਸੋਂ ਸਿਵਾਏ ਲਾਰਿਆਂ ਦੇ ਕੁਝ ਨਹੀਂ ਮਿਲਿਆ। ਹਰੀ ਸਿੰਘ ਚਮਕ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਮਿੳਂੂਸੀਪਲ ਕੌਂਸਲ ਦੀ ਪ੍ਰਧਾਨ ਦੇ ਨੋਟਿਸ ਵਿਚ ਉਕਤ ਸਮੱਸਿਆਵਾਂ ਲਿਆਂਦੀਆਂ ਸਨ ਅਤੇ ਉਨ੍ਹਾਂ ਮੌਕਾ ਦੇਖਣ ਦਾ ਵਾਅਦਾ ਵੀ ਕੀਤਾ ਸੀ, ਜੋ ਵਫ਼ਾ ਨਾ ਹੋ ਸਕਿਆ। ਉਨ੍ਹਾਂ ਕਿਹਾ ਕਿ ਬੇਸ਼ੱਕ ਸਿਹਤ ਵਿਭਾਗ ਵਲੋਂ ਭਿਆਨਕ ਬਿਮਾਰੀਆਂ ਦੀ ਰੋਕਥਾਮ ਲਈ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਪ੍ਰੰਤੂ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਵੀ ਪਰਲ ਕਾਲੋਨੀ ਵਿਚ ਭਿਆਨਕ ਬਿਮਾਰੀਆਂ ਨੂੰ ਸੱਦਾ ਦੇ ਰਹੀ ਫੈਲੀ ਗੰਦਗੀ ਸ਼ਾਇਦ ਦਿਖਾਈ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਜੇਕਰ ਇਲਾਕੇ ਵਿਚ ਮਹਾਂਮਾਰੀ ਫੈਲ ਜਾਂਦੀ ਹੈ ਤਾਂ ਸਿਹਤ ਵਿਭਾਗ ਵਲੋਂ ਭੱਜ-ਭੱਜ ਕੇ ਮੈਡੀਕਲ ਕੈਂਪ ਲਗਾਏ ਜਾਣਗੇ, ਪ੍ਰਸ਼ਾਸਨ ਵਲੋਂ ਫ਼ੋਟੋਆਂ ਖਿਚਵਾਉਣ ਦੀ ਹੋੜ ਲੱਗ ਜਾਵੇਗੀ, ਹੁਣ ਬਿਮਾਰੀ ਦੀ ਜੜ ਫੜਨ ਵਲ ਕਿਸੇ ਦਾ ਵੀ ਧਿਆਨ ਨਹੀਂ ਜਾ ਰਿਹਾ। ਇਸ ਮੌਕੇ ਕਾਲੋਨੀ ਵਾਸੀਆਂ ਨੇ ਨਗਰ ਕੌਂਸਲ ਪ੍ਰਸ਼ਾਸਨ, ਹਲਕਾ ਵਿਧਾਇਕ ਅਤੇ ਸਿਹਤ ਵਿਭਾਗ ਨੂੰ ਅਪੀਲ ਕੀਤੀ ਕਿ ਉਹ ਪਰਲ ਕਾਲੋਨੀ ਵਾਸੀਆਂ ਨੂੰ ਨਰਕ ਭਰੀ ਜ਼ਿੰਦਗੀ ਤੋਂ ਨਿਜਾਤ ਦਿਵਾਉਣ ਲਈ ਫ਼ੌਰੀ ਤੌਰ ’ਤੇ ਠੋਸ ਕਦਮ ਚੁੱਕਣ ਤਾਂ ਜੋ ਇਨ੍ਹਾਂ ਸਮੱਸਿਆਵਾਂ ਕਾਰਨ ਭਵਿੱਖ ਵਿਚ ਹੋਣ ਵਾਲੇ ਵੱਡੇ ਜਾਨੀ ਨੁਕਸਾਨ ਤੋਂ ਬਚਿਆ ਜਾ ਸਕੇ।
ਪਿਛਲੀ ਖ਼ਬਰ ਖਮਾਣੋਂ ਵਿਖੇ ਕਾਂਗਰਸੀ ਆਗੂਆਂ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਦਾ ਫੂਕਿਆ ਪੁਤਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗਿਆਨ... ਅਗਲੀ ਖ਼ਬਰ ‘ ਕੇਅਰ ਕੰਪੈਨੀਅਨ ਪ੍ਰੋਗਰਾਮ’ ਤਹਿਤ ਟਰੇਨਿੰਗ ਸੈਸ਼ਨ ਦਾ ਆਯੋਜਨ ਮਰੀਜ਼ਾਂ ਦੀ ਬਿਹਤਰ ਦੇਖਭਾਲ ਲਈ ਕੇਅਰ ਕੰਪੈਨੀਅਨ ਪ੍ਰੋਗਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।