‘ ਆਪ’ ਦੀ ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ’ਚ ਅਸਫ਼ਲ ਸਾਬਤ ਹੋਈ- ਰਣਦੀਪ ਸਿੰਘ ਨਾਭਾ
ਕਿਹਾ-ਪਰਮਿੰਦਰ ਝੋਟੇ ਦਾ ਕਤਲ ਬੇਹੱਦ ਮੰਦਭਾਗੀ ਘਟਨਾ
ਅਮਲੋਹ, 13 ਅਕਤੂਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)- ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੀ ਮੌਜੂਦਾ ਕਾਨੂੰਨ ਵਿਵਸਥਾ ’ਤੇ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਮਨ-ਕਾਨੂੰਨ ਨਾਂਅ ਦੀ ਕੋਈ ਚੀਜ਼ ਨਹੀਂ ਰਹਿ ਗਈ ਤੇ ਸੂਬੇ ਵਿਚ ਜੰਗਲ ਰਾਜ ਵਰਗੇ ਹਾਲਾਤ ਬਣ ਗਏ ਹਨ।
ਅਮਲੋਹ, 13 ਅਕਤੂਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)- ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੀ ਮੌਜੂਦਾ ਕਾਨੂੰਨ ਵਿਵਸਥਾ ’ਤੇ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਮਨ-ਕਾਨੂੰਨ ਨਾਂਅ ਦੀ ਕੋਈ ਚੀਜ਼ ਨਹੀਂ ਰਹਿ ਗਈ ਤੇ ਸੂਬੇ ਵਿਚ ਜੰਗਲ ਰਾਜ ਵਰਗੇ ਹਾਲਾਤ ਬਣ ਗਏ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਮਿੰਦਰ ਝੋਟੇ ਦਾ ਦਿਨ-ਦਿਹਾੜੇ ਕਤਲ ਹੋਣਾ ਬੇਹੱਦ ਮੰਦਭਾਗੀ ਘਟਨਾ ਹੈ। ਇਹ ਘਟਨਾ ਸੂਬੇ ਦੀ ਸੁਰੱਖਿਆ ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਿਚ ਬੁਰੀ ਤਰ੍ਹਾਂ ਅਸਫਲ ਰਹੀ ਹੈ। ਰਣਦੀਪ ਨਾਭਾ ਨੇ ਕਿਹਾ ਕਿ ਅੱਜ ਪੰਜਾਬ ਦਾ ਹਰ ਵਰਗ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਲੋਕਾਂ ਨੂੰ ਹਰ ਸਮੇਂ ਆਪਣੇ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਦੀ ਚਿੰਤਾ ਸਤਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਜ਼ਿੰਮੇਵਾਰੀ ਲੋਕਾਂ ਨੂੰ ਸੁਰੱਖਿਅਤ ਮਾਹੌਲ ਦੇਣਾ ਹੈ, ਪਰ ਮੌਜੂਦਾ ਹਾਲਾਤ ਲੋਕਾਂ ਵਿਚ ਡਰ ਅਤੇ ਸਹਿਮ ਪੈਦਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਲੋਕ ਬਿਨਾਂ ਕਿਸੇ ਡਰ ਤੋਂ ਆਪਣਾ ਜੀਵਨ ਬਤੀਤ ਕਰ ਸਕਣ। ਇਸ ਮੌਕੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ, ਗੁਰਪ੍ਰੀਤ ਸਿੰਘ ਗਰੇਵਾਲ, ਬਲਵੀਰ ਸਿੰਘ ਮਿੰਟੂ, ਕੌਂਸਲਰ ਜਸਵਿੰਦਰ ਸਿੰਘ, ਗੁਰਚਰਨ ਤੰਦਾ ਬੱਧਾ, ਬਿੱਕਰ ਸਿੰਘ ਦੀਵਾ, ਗੁਰਬਚਨ ਸਿੰਘ ਕਾਹਨਪੁਰਾ, ਮਨਪ੍ਰੀਤ ਗੋਗਾ, ਕਰਨੈਲ ਭੋਲਾ, ਚੇਅਰਮੈਨ ਰਣਜੀਤ ਸਿੰਘ ਕੋਟਲੀ, ਜੱਗੀ ਬੜੈਚਾ, ਗੁਰਮੀਤ ਟਿੱਬੀ, ਮਨਪ੍ਰੀਤ ਜੜੀਆ, ਪੰਮੀ ਜਿੰਦਲ, ਕੌਂਸਲਰ ਕੁਲਵਿੰਦਰ ਸਿੰਘ, ਰੂਪ ਸਿੰਘ, ਪਰਮਜੀਤ ਭੱਦਲਥੂਹਾ, ਕਰਮਜੀਤ ਭੱਦਲਥੂਹਾ, ਅਵਤਾਰ ਪਹੇੜੀ, ਰਾਕੇਸ਼ ਕੁਮਾਰ ਗੋਗੀ, ਸਿਵ ਕੁਮਾਰ ਗਰਗ, ਭੂਸਣ ਸ਼ਰਮਾ, ਕਪੂਰ ਸਿੰਘ, ਜਗਦੀਪ ਮਾਨ, ਲਵਪ੍ਰੀਤ ਕਾਹਨਪੁਰਾ, ਹੈਰੀ ਲੁਟਾਵਾ, ਸੁੱਖਾ ਖੁੰਮਣਾ, ਦਲਜੋਤ ਔਜਲਾ, ਪੀ.ਏ ਮਨਪ੍ਰੀਤ ਸਿੰਘ ਮਿੰਟਾ ਤੋਂ ਇਲਾਵਾ ਕਾਂਗਰਸੀ ਆਗੂ ਤੇ ਵਰਕਰ ਮੌਜੂਦ ਸਨ।