14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪੰਜਾਬ ਬਚਾਓ ਮੁਹਿੰਮ’ ਤਹਿਤ ਹਲਕਾ ਇੰਚਾਰਜ ਰਾਜੂ ਖੰਨਾ ਨੇ ਵੱਖ-ਵੱਖ ਪਿੰਡਾਂ ’ਚ ਕੀਤੀਆਂ ਮੀਟਿੰਗਾਂ

ਅਮਲੋਹ, 13 ਅਕਤੂਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸ਼ੁਰੂ ਕੀਤੀ ਗਈ ‘ਪੰਜਾਬ ਬਚਾਓ ਮੁਹਿੰਮ’ ਤਹਿਤ ਅੱਜ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਲੋਂ ਲੋਕਾਂ ਤੱਕ ਪਹੁੰਚ ਕਰਨ ਦੇ ਉਪਰਾਲਿਆਂ ਨੂੰ ਅੱਗੇ ਵਧਾਉਂਦਿਆਂ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਹਲਕਾ ਅਮਲੋਹ ਦੇ ਪਿੰਡ ਖਨਿਆਣ, ਚਹਿਲਾ, ਧਰਮਗੜ੍ਹ, ਅਲਾਦਾਦਪੁਰ, ਬੈਣੀ ਜ਼ੇਰ, ਮਛਰਾਈ ਖ਼ੁਰਦ ਵਿਖੇ ਭਰਵੀਆਂ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੇ ਲੋਕਾਂ ਨਾਲ ਕੀਤੇ ਵਾਅਦਿਆਂ ਸਬੰਧੀ ਵਿਚਾਰ-ਚਰਚਾ ਕਰਦਿਆਂ ਲੋਕਾਂ ਨੂੰ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਗਈ।

ਪਿੰਡ ਚਹਿਲਾਂ ਵਿਖੇ ਪੰਜਾਬ ਬਚਾਓ ਮੁਹਿੰਮ ਤਹਿਤ ਗੁਰਪ੍ਰੀਤ ਸਿੰਘ ਰਾਜੂ ਖੰਨਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਤੇ ਪਿੰਡ ਵਾਸੀ। ਤਸਵੀਰ : ਕੇਵਲ ਸਿੰਘ 14-10-2026
ਅਮਲੋਹ, 13 ਅਕਤੂਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸ਼ੁਰੂ ਕੀਤੀ ਗਈ ‘ਪੰਜਾਬ ਬਚਾਓ ਮੁਹਿੰਮ’ ਤਹਿਤ ਅੱਜ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਲੋਂ ਲੋਕਾਂ ਤੱਕ ਪਹੁੰਚ ਕਰਨ ਦੇ ਉਪਰਾਲਿਆਂ ਨੂੰ ਅੱਗੇ ਵਧਾਉਂਦਿਆਂ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਹਲਕਾ ਅਮਲੋਹ ਦੇ ਪਿੰਡ ਖਨਿਆਣ, ਚਹਿਲਾ, ਧਰਮਗੜ੍ਹ, ਅਲਾਦਾਦਪੁਰ, ਬੈਣੀ ਜ਼ੇਰ, ਮਛਰਾਈ ਖ਼ੁਰਦ ਵਿਖੇ ਭਰਵੀਆਂ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੇ ਲੋਕਾਂ ਨਾਲ ਕੀਤੇ ਵਾਅਦਿਆਂ ਸਬੰਧੀ ਵਿਚਾਰ-ਚਰਚਾ ਕਰਦਿਆਂ ਲੋਕਾਂ ਨੂੰ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਗਈ। ਇਸ ਮੌਕੇ ਰਾਜੂ ਖੰਨਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਮੁੱਖ ਮਕਸਦ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਨਾ ਅਤੇ ਸੂਬੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝ ਕੇ ਉਨ੍ਹਾਂ ਦੇ ਹੱਲ ਲਈ ਠੋਸ ਉਪਰਾਲੇ ਕਰਨਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਕਾਰ ਦੇ ਵਾਅਦਿਆਂ ਅਤੇ ਜ਼ਮੀਨੀ ਹਕੀਕਤ ਵਿਚਲੇ ਫ਼ਰਕ ਨੂੰ ਸਮਝਣਾ ਚਾਹੀਦਾ ਹੈ ਅਤੇ ਸੂਬੇ ਦੇ ਭਵਿੱਖ ਨਾਲ ਜੁੜੇ ਫ਼ੈਸਲੇ ਸੋਚ-ਸਮਝ ਕੇ ਲੈਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਲੋਕਾਂ ਦੀ ਸਹੂਲਤ ਲਈ ਸ਼ੁਰੂ ਕੀਤੀਆਂ ਗਈਆਂ ਸਕੀਮਾਂ ਅਤੇ ਕੀਤੇ ਗਏ ਵਿਕਾਸ ਕਾਰਜਾਂ ਬਾਰੇ ਲੋਕਾਂ ਨੂੰ ਘਰ-ਘਰ ਜਾ ਕੇ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਤੇ ਸੂਬੇ ਦੇ ਲੋਕਾਂ ਦੇ ਹਿਤਾਂ ਨੂੰ ਧਿਆਨ ਵਿਚ ਰੱਖਦਿਆਂ ਲੋਕ ਹਿਤੈਸ਼ੀ ਚੋਣ ਮੈਨੀਫੈਸਟੋ ਤਿਆਰ ਕੀਤਾ ਜਾ ਰਿਹਾ ਹੈ। ਇਸ ਸਬੰਧੀ ਲੋਕਾਂ ਦੇ ਸੁਝਾਅ ਲੈਣ ਲਈ ਫਾਰਮ ਭਰੇ ਜਾ ਰਹੇ ਹਨ, ਤਾਂ ਜੋ ਲੋਕਾਂ ਦੀਆਂ ਅਸਲ ਲੋੜਾਂ ਅਤੇ ਸਮੱਸਿਆਵਾਂ ਨੂੰ ਪਾਰਟੀ ਦੀਆਂ ਭਵਿੱਖੀ ਨੀਤੀਆਂ ਵਿਚ ਸ਼ਾਮਿਲ ਕੀਤਾ ਜਾ ਸਕੇ। ਇਨ੍ਹਾਂ ਮੀਟਿੰਗਾਂ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ, ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਮਛਰਾਈ, ਸੁਖਦੇਵ ਸਿੰਘ ਬੈਣੀ, ਜਥੇ ਸੰਤੋਖ ਸਿੰਘ ਜੰਜੂਆ, ਸਰਕਲ ਪ੍ਰਧਾਨ ਹਰਵਿੰਦਰ ਸਿੰਘ ਬਿੰਦਾ ਮਾਜਰੀ, ਡਾ ਜਸਵੰਤ ਸਿੰਘ ਅਲਾਦਾਦਪੁਰ, ਐਸ. ਸੀ ਵਿੰਗ ਦੇ ਸਰਕਲ ਪ੍ਰਧਾਨ ਗੁਰਵਿੰਦਰ ਸਿੰਘ ਸਲਾਣਾ, ਨੌਜਵਾਨ ਆਗੂ ਗੁਰਪ੍ਰੀਤ ਸਿੰਘ ਗੋਲੂ, ਮਹਿੰਦਰ ਸਿੰਘ, ਗੁਰਦੀਪ ਸਿੰਘ ਚਹਿਲਾਂ, ਜਮਲਾ ਸਿੰਘ, ਨਰਿੰਦਰ ਸਿੰਘ ਚਹਿਲਾ, ਰੁਘਬੀਰ ਸਿੰਘ, ਕੇਵਲ ਖਾਂ ਧਰਮਗੜ੍ਹ, ਪਵਿੱਤਰ ਸਿੰਘ, ਨਿਰਮਲ ਸਿੰਘ ਸਾਬਕਾ ਸਰਪੰਚ, ਨਰਿੰਦਰਪਾਲ ਸਿੰਘ ਸਾਬਕਾ ਸਰਪੰਚ, ਗੁਰਪ੍ਰੀਤ ਸਿੰਘ ਪੰਚ, ਕਰਨਵੀਰ ਸਿੰਘ ਮਛਰਾਈ, ਸਨਦੀਪ ਸਿੰਘ, ਅਵਤਾਰ ਸਿੰਘ, ਜੰਗ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡਾ ਦੇ ਵਰਕਰ, ਆਗੂ ਤੇ ਔਰਤਾਂ ਮੌਜੂਦ ਸਨ।
ਪਿਛਲੀ ਖ਼ਬਰ ਜ਼ਿਲ੍ਹੇ ਦੇ 10 ਹੌਟਸਪੋਟ ਥਾਵਾਂ ਨੂੰ ਨਸ਼ਿਆਂ ਦੇ ਹਨੇਰੇ ’ਚੋਂ ਕੱਢ ਕੇ ਖੇਡ ਮੈਦਾਨਾਂ, ਲਾਇਬ੍ਰੇਰੀਆਂ, ਪਾਰਕਾਂ ’ਚ ਕੀਤਾ ਜ... ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ ਜੰਗਲੀ ਜੀਵ ਸਪਤਾਹ ਮਨਾਇਆ ਮਾਹਿਰ ਵਿਕਰਮਜੀਤ ਸਿੰਘ ਨੇ ਪੰਜਾਬ ਦੀ ਕੁਦਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।