ਪਿੰਡ ਅਲੀਪੁਰ ਸੰਧਲ ਤੇ ਭਾਟੋਂ ਦੇ ਵਸਨੀਕਾਂ ਨੇ ਫੜਿਆ ਭਾਜਪਾ ਦਾ ਪੱਲਾ
ਨਸ਼ਾ ਮਾਫ਼ੀਆ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ 15 ਅਕਤੂਬਰ ਦੇ ‘ਪੰਜਾਬ ਬੰਦ’ ਨੂੰ ਭਾਜਪਾ ਦਾ ਪੂਰਨ ਸਮਰਥਨ-ਟੌਹੜਾ
ਮੰਡੀ ਗੋਬਿੰਦਗੜ੍ਹ, 14 ਅਕਤੂਬਰ (ਇਕਬਾਲਦੀਪ ਸੰਧੂ)- ਇਥੋਂ ਨਜ਼ਦੀਕੀ ਪਿੰਡ ਅਲੀਪੁਰ ਸੰਧਲ ਵਿਖੇ ਪਿੰਡ ਵਾਸੀਆਂ ਨੇ ਭਾਰਤੀ ਜਨਤਾ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ, ਵਿਚਾਰਧਾਰਾ ਤੇ ਸੂਬੇ ਦੇ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਭਾਜਪਾ ਦੇ ਸੂਬਾ ਕੋ-ਕੋਆਰਡੀਨੇਟਰ ਤੇ ਹਲਕਾ ਅਮਲੋਹ ਦੇ ਇੰਚਾਰਜ ਇੰਜੀ.
ਮੰਡੀ ਗੋਬਿੰਦਗੜ੍ਹ, 14 ਅਕਤੂਬਰ (ਇਕਬਾਲਦੀਪ ਸੰਧੂ)- ਇਥੋਂ ਨਜ਼ਦੀਕੀ ਪਿੰਡ ਅਲੀਪੁਰ ਸੰਧਲ ਵਿਖੇ ਪਿੰਡ ਵਾਸੀਆਂ ਨੇ ਭਾਰਤੀ ਜਨਤਾ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ, ਵਿਚਾਰਧਾਰਾ ਤੇ ਸੂਬੇ ਦੇ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਭਾਜਪਾ ਦੇ ਸੂਬਾ ਕੋ-ਕੋਆਰਡੀਨੇਟਰ ਤੇ ਹਲਕਾ ਅਮਲੋਹ ਦੇ ਇੰਚਾਰਜ ਇੰਜੀ. ਕੰਵਰਵੀਰ ਸਿੰਘ ਟੌਹੜਾ ਨੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਸਾਥੀਆਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਦਲਬੀਰ ਭੱਟੋ, ਤਰਸੇਮ ਸਿੰਘ, ਮੇਜਰ ਸਿੰਘ, ਜੀਤ ਸਿੰਘ, ਮਹਿੰਦਰ ਸਿੰਘ, ਮਕੰਦ ਸਿੰਘ, ਚਿੜੀਆ ਸਿੰਘ, ਭੁਪਿੰਦਰ ਸਿੰਘ ਅਤੇ ਬਾਬਾ ਨਛੱਤਰ ਸਿੰਘ ਸ਼ਾਮਿਲ ਸਨ। ਇੰਜ. ਕੰਵਰਵੀਰ ਸਿੰਘ ਟੌਹੜਾ ਨੇ ਮਾਨਸਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਦਿਨ-ਦਿਹਾੜੇ ਹੋਏ ਬੇਰਹਿਮੀ ਨਾਲ ਕਤਲ ’ਤੇ ਡੂੰਘੇ ਦੁੱਖ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਤਬਾਹ ਹੋ ਚੁੱਕੀ ਹੈ ਅਤੇ ਜੰਗਲ ਰਾਜ ਚੱਲ ਰਿਹਾ ਹੈ । ਇੰਜ. ਟੌਹੜਾ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ, ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਅਤੇ ਇਨਸਾਫ਼ ਦੀ ਮੰਗ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ 15 ਅਕਤੂਬਰ ਨੂੰ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਦਾ ਪੂਰਨ ਤੌਰ ’ਤੇ ਸਮਰਥਨ ਕਰਦੀ ਹੈ। ਉਨ੍ਹਾਂ ਮੰਗ ਕੀਤੀ ਕਿ ਨਸ਼ਾ ਤਸਕਰਾਂ ਅਤੇ ਪ੍ਰਸ਼ਾਸਨ ਦੇ ਕਥਿਤ ਗੱਠਜੋੜ ਨੂੰ ਬੇਨਕਾਬ ਕਰਨ ਲਈ ਇਸ ਪੂਰੇ ਮਾਮਲੇ ਦੀ ਸੀ.ਬੀ.ਆਈ. ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਸਾਰੇ ਸਾਥੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਡਾ. ਹਰਪ੍ਰੀਤ ਸਿੰਘ, ਗੁਰਦੀਪ ਸਿੰਘ, ਅਮਨਦੀਪ ਸਿੰਘ ਵੀ ਹਾਜ਼ਰ ਸਨ।