16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਲੋਕਾਂ ਨੂੰ ਮਿਆਰੀ ਤੇ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨ ’ ਚ ਅਹਿਮ ਭੂਮਿਕਾ ਨਿਭਾ ਰਹੇ ਹਨ ਆਮ ਆਦਮੀ ਕਲੀਨਿਕ - ਵਿਧਾਇਕ ਰਾਏ

ਫ਼ਤਹਿਗੜ੍ਹ ਸਾਹਿਬ, 15 ਅਕਤੂਬਰ (ਮਨਪ੍ਰੀਤ ਸਿੰਘ)- ਆਮ ਆਦਮੀ ਕਲੀਨਿਕ ਪੰਜਾਬ ਸਰਕਾਰ ਦੀਆਂ ਸਿਹਤ ਸੇਵਾਵਾਂ ਨੂੰ ਲੋਕਾਂ ਦੇ ਘਰਾਂ ਦੇ ਨੇੜੇ ਪਹੁੰਚਾਉਣ ਦੀ ਇਕ ਅਹਿਮ ਪਹਿਲ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਪਿੰਡ ਝਾਂਮਪੁਰ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਮੌਕੇ ਕੀਤਾ।

ਵਿਧਾਇਕ ਲਖਵੀਰ ਸਿੰਘ ਰਾਏ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਆਮ ਆਦਮੀ ਕਲੀਨਿਕ ਦੇ ਉਦਘਾਟਨ ਸਮੇਂ ਦਿਖਾਈ ਦਿੰਦੇ ਹੋਏ। ਤਸਵੀਰ: ਕਰਨ 16-10-2026
ਫ਼ਤਹਿਗੜ੍ਹ ਸਾਹਿਬ, 15 ਅਕਤੂਬਰ (ਮਨਪ੍ਰੀਤ ਸਿੰਘ)- ਆਮ ਆਦਮੀ ਕਲੀਨਿਕ ਪੰਜਾਬ ਸਰਕਾਰ ਦੀਆਂ ਸਿਹਤ ਸੇਵਾਵਾਂ ਨੂੰ ਲੋਕਾਂ ਦੇ ਘਰਾਂ ਦੇ ਨੇੜੇ ਪਹੁੰਚਾਉਣ ਦੀ ਇਕ ਅਹਿਮ ਪਹਿਲ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਪਿੰਡ ਝਾਂਮਪੁਰ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਮੌਕੇ ਕੀਤਾ। ਵਿਧਾਇਕ ਰਾਏ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਰਾਹੀਂ ਆਮ ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ, ਮਾਹਿਰ ਡਾਕਟਰਾਂ ਦੀ ਸਲਾਹ, ਲੋੜੀਂਦੀਆਂ ਦਵਾਈਆਂ ਅਤੇ ਵੱਖ-ਵੱਖ ਤਰ੍ਹਾਂ ਦੇ ਮੈਡੀਕਲ ਟੈੱਸਟਾਂ ਦੀਆਂ ਸਹੂਲਤਾਂ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਨਾਲ ਲੋਕਾਂ ਨੂੰ ਛੋਟੀਆਂ-ਮੋਟੀਆਂ ਬਿਮਾਰੀਆਂ ਦੇ ਇਲਾਜ ਲਈ ਦੂਰ-ਦੁਰਾਡੇ ਹਸਪਤਾਲਾਂ ਵਿਚ ਜਾਣ ਦੀ ਲੋੜ ਘਟਦੀ ਹੈ ਅਤੇ ਸਮੇਂ ਸਿਰ ਇਲਾਜ ਮਿਲਣ ਨਾਲ ਬਿਮਾਰੀਆਂ ਨੂੰ ਗੰਭੀਰ ਹੋਣ ਤੋਂ ਰੋਕਣ ਵਿਚ ਵੀ ਮਦਦ ਮਿਲਦੀ ਹੈ। ਸ. ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹਰ ਵਰਗ ਦੇ ਲੋਕਾਂ ਨੂੰ ਬਿਹਤਰ, ਸੁਖਾਲ਼ੀਆਂ ਅਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ, ਤਾਂ ਜੋ ਆਰਥਿਕ ਤੰਗੀ ਕਾਰਨ ਕਿਸੇ ਵੀ ਵਿਅਕਤੀ ਨੂੰ ਇਲਾਜ ਤੋਂ ਵਾਂਝਾ ਨਾ ਰਹਿਣਾ ਪਵੇ। ਇਸ ਮੌਕੇ ਸਰਪੰਚ ਜਸਬੀਰ ਸਿੰਘ, ਪੰਚ ਗੁਰਮੁਖ ਸਿੰਘ, ਪੰਚ ਜਸਪਾਲ ਸਿੰਘ, ਨੰਬਰਦਾਰ ਪ੍ਰੀਤ ਇੰਦਰਪਾਲ ਸਿੰਘ, ਪ੍ਰਧਾਨ ਗਗਨਦੀਪ ਸਿੰਘ, ਅਮਨਦੀਪ ਸਿੰਘ, ਗੁਰਵਿੰਦਰ ਸਿੰਘ, ਦਰਸ਼ਨ ਸਿੰਘ, ਰਾਜਦੀਪ ਸਿੰਘ, ਮੇਜਰ ਸਿੰਘ ਤੇ ਤਰਨਜੋਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਨੌਜਵਾਨਾਂ ਨੂੰ ਪੰਜਾਬੀ ਭਾਸ਼ਾ, ਸਾਹਿਤ ਤੇ ਵਿਰਸੇ ਨਾਲ ਜੋੜਨ ਲਈ ਭਾਸ਼ਾ ਵਿਭਾਗ ਦੇ ਉਪਰਾਲੇ ਸ਼ਲਾਘਾਯੋਗ- ਐਸ. ਡੀ .ਐਮ ਅਗਲੀ ਖ਼ਬਰ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਘਟਨਾ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ’ਤੇ ਸਵਾਲ ਖੜ੍ਹੇ ਕੀਤੇ- ਜਥੇਦਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।