ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਚੌਗਿਰਦੇ ਦੇ ਸੁੰਦਰੀਕਰਨ ਦੀ ਸੇਵਾ ਹੋਈ ਸ਼ੁਰੂ
ਫ਼ਤਹਿਗੜ੍ਹ ਸਾਹਿਬ, 16 ਅਕਤੂਬਰ (ਬਲਜਿੰਦਰ ਸਿੰਘ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਸ਼ਹਾਦਤਾਂ ਨਾਲ ਸਬੰਧਿਤ ਪਵਿੱਤਰ ਅਤੇ ਇਤਿਹਾਸਕ ਧਰਤੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਆਲੇ-ਦੁਆਲੇ ਸੁੰਦਰੀਕਰਨ ਦੇ ਕੰਮ ਦੀ ਸ਼ੁਰੂਆਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਰਸਮੀ ਤੌਰ ਤੇ ਉਦਘਾਟਨ ਕਰਨ ਉਪਰੰਤ ਕਹੀ ਨਾਲ ਟੱਕ ਲਗਾ ਕੇ ਕਰਵਾਈ ਗਈ। ਇਹ ਸੇਵਾ ਪ੍ਰੀਤ ਪਰਿਵਾਰ (ਪ੍ਰੀਤ ਕੰਬਾਈਨ ਨਾਭਾ) ਵਲੋਂ ਕਰਵਾਈ ਜਾ ਰਹੀ ਹੈ।
ਗ
ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਸੁੰਦਰੀਕਰਨ ਦੇ ਕੰਮ ਦੀ ਸ਼ੁਰੂਆਤ ਕਰਵਾੳਂਦੇ ਹੋਏ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡ. ਹਰਜਿੰਦਰ ਸਿੰਘ ਧਾਮੀ, ਸੇਵਾਦਾਰ ਪ੍ਰੀਤ ਪਰਿਵਾਰ ਤੇ ਹੋਰ। ਤਸਵੀਰ-ਕਰਨ
17-10-2026
ਫ਼ਤਹਿਗੜ੍ਹ ਸਾਹਿਬ, 16 ਅਕਤੂਬਰ (ਬਲਜਿੰਦਰ ਸਿੰਘ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਸ਼ਹਾਦਤਾਂ ਨਾਲ ਸਬੰਧਿਤ ਪਵਿੱਤਰ ਅਤੇ ਇਤਿਹਾਸਕ ਧਰਤੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਆਲੇ-ਦੁਆਲੇ ਸੁੰਦਰੀਕਰਨ ਦੇ ਕੰਮ ਦੀ ਸ਼ੁਰੂਆਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਰਸਮੀ ਤੌਰ ਤੇ ਉਦਘਾਟਨ ਕਰਨ ਉਪਰੰਤ ਕਹੀ ਨਾਲ ਟੱਕ ਲਗਾ ਕੇ ਕਰਵਾਈ ਗਈ। ਇਹ ਸੇਵਾ ਪ੍ਰੀਤ ਪਰਿਵਾਰ (ਪ੍ਰੀਤ ਕੰਬਾਈਨ ਨਾਭਾ) ਵਲੋਂ ਕਰਵਾਈ ਜਾ ਰਹੀ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਸਿਆਸੀ, ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਨਾਲ ਸਬੰਧਿਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਇਸ ਪ੍ਰਾਜੈਕਟ ਦਾ ਮੁੱਖ ਉਦੇਸ਼ ਗੁਰਦੁਆਰਾ ਸਾਹਿਬ ਦੇ ਆਲੇ-ਦੁਆਲੇ ਦੇ ਖੇਤਰ ਨੂੰ ਸੁੰਦਰ ਬਣਾਉਣਾ ਤੇ ਇੱਥੇ ਨਤਮਸਤਕ ਹੋਣ ਲਈ ਪਹੁੰਚਣ ਵਾਲੀਆਂ ਸੰਗਤਾਂ ਲਈ ਵਧੀਆ ਮਾਹੌਲ ਤਿਆਰ ਕਰਨਾ ਹੈ। ਸੁੰਦਰੀਕਰਨ ਦੇ ਕਾਰਜ ਦੀ ਆਰੰਭਤਾ ਮੌਕੇ ਧਾਰਮਿਕ ਮਰਿਆਦਾ ਅਨੁਸਾਰ ਮੂਲ ਮੰਤਰ ਦਾ ਪਾਠ ਕੀਤਾ ਗਿਆ ਤੇ ਅਨੰਦ ਸਾਹਿਬ ਦੇ ਪਾਠ ਉਪਰੰਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਜਿੰਦਰ ਸਿੰਘ ਵਲੋਂ ਅਰਦਾਸ ਕੀਤੀ ਗਈ। ਇਸ ਉਪਰੰਤ ਸੇਵਾ ਕਾਰਜ ਦੀ ਸ਼ੁਰੂਆਤ ਕੀਤੀ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਸਿੱਖ ਇਤਿਹਾਸ ਦਾ ਬੇਹੱਦ ਮਹੱਤਵਪੂਰਨ ਤੇ ਪਵਿੱਤਰ ਅਸਥਾਨ ਹੈ। ਇਹ ਉਹ ਧਰਤੀ ਹੈ, ਜਿੱਥੇ ਛੋਟੇ ਸਾਹਿਬਜ਼ਾਦਿਆਂ ਨੇ ਧਰਮ ਅਤੇ ਸਿਦਕ ਦੀ ਰੱਖਿਆ ਲਈ ਮਹਾਨ ਸ਼ਹਾਦਤ ਦਿੱਤੀ। ਇਸ ਪਵਿੱਤਰ ਅਸਥਾਨ ਦੇ ਆਲੇ-ਦੁਆਲੇ ਸੁੰਦਰੀਕਰਨ ਕਰਵਾਉਣ ਦੀ ਸੇਵਾ ਮਿਲਣਾ ਪ੍ਰਮਾਤਮਾ ਦੀ ਬਖ਼ਸ਼ੀਸ਼ ਹੈ ਅਤੇ ਇਸ ਕਾਰਜ ਨੂੰ ਪੂਰੀ ਸ਼ਰਧਾ, ਸਮਰਪਣ ਤੇ ਜ਼ਿੰਮੇਵਾਰੀ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਐਡਵੋਕੇਟ ਧਾਮੀ ਨੇ ਦੱਸਿਆ ਕਿ ਆਉਣ ਵਾਲੇ ਸ਼ਹੀਦੀ ਜੋੜ ਮੇਲੇ ਨੂੰ ਧਿਆਨ ਵਿੱਚ ਰੱਖਦਿਆਂ ਗੁਰਦੁਆਰਾ ਸਾਹਿਬ ਦੇ ਬਾਹਰੀ ਚੌਗਿਰਦੇ ਦੇ ਸੁੰਦਰੀਕਰਨ ਦੇ ਕੰਮ ਨੂੰ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਯੋਜਨਾ ਅਨੁਸਾਰ ਸ਼ਹੀਦੀ ਜੋੜ ਮੇਲੇ ਤੋਂ ਪਹਿਲਾਂ ਬਾਹਰੀ ਖੇਤਰ ਦੇ ਕੰਮ ਨੂੰੰ ਮੁਕੰਮਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ, ਜਦਕਿ ਬਾਕੀ ਕੰਮ ਪੜਾਅ ਵਾਰ ਢੰਗ ਨਾਲ ਪੂਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਇਤਿਹਾਸਕ ਮਹੱਤਤਾ ਤੇ ਧਾਰਮਿਕ ਮਹਾਨਤਾ ਨੂੰ ਧਿਆਨ ਵਿਚ ਰੱਖਦਿਆਂ ਸੁੰਦਰੀਕਰਨ ਦੇ ਕਾਰਜ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਇਸ ਪਵਿੱਤਰ ਅਸਥਾਨ ਦੀ ਸਾਂਭ-ਸੰਭਾਲ ਅਤੇ ਆਲੇ-ਦੁਆਲੇ ਦੇ ਖੇਤਰ ਨੂੰ ਸੁੰਦਰ ਬਣਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸਾਲ ਭਰ ਸੰਗਤਾਂ ਦੀ ਆਮਦ ਜਾਰੀ ਰਹਿੰਦੀ ਹੈ। ਖ਼ਾਸ ਕਰਕੇ ਦਸੰਬਰ ਮਹੀਨੇ ਵਿੱਚ ਲੱਗਣ ਵਾਲੇ ਸ਼ਹੀਦੀ ਜੋੜ ਮੇਲ ਦੌਰਾਨ ਦੇਸ਼-ਵਿਦੇਸ਼ ਤੋਂ ਲੱਖਾਂ ਸ਼ਰਧਾਲੂ ਇਸ ਪਵਿੱਤਰ ਧਰਤੀ ’ਤੇ ਪਹੁੰਚਦੇ ਹਨ ਤੇ ਛੋਟੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਿੱਜਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਸੰਗਤਾਂ ਦੀ ਆਮਦ ਨੂੰ ਦੇਖਦਿਆਂ ਗੁਰਦੁਆਰਾ ਸਾਹਿਬ ਦੇ ਆਲੇ-ਦੁਆਲੇ ਦਾ ਸੁੰਦਰ ਅਤੇ ਸੁਚੱਜਾ ਵਾਤਾਵਰਨ ਮਹੱਤਵਪੂਰਨ ਹੈ। ਇਸ ਲਈ ਸੁੰਦਰੀਕਰਨ ਦੇ ਕੰਮ ਨੂੰ ਤਰਜੀਹ ਦੇ ਆਧਾਰ ’ਤੇ ਅੱਗੇ ਵਧਾਇਆ ਜਾਵੇਗਾ, ਤਾਂ ਜੋ ਸੰਗਤਾਂ ਨੂੰ ਪਵਿੱਤਰ ਅਸਥਾਨ ’ਤੇ ਪਹੁੰਚਣ ਸਮੇਂ ਬਿਹਤਰ ਮਾਹੌਲ ਮਿਲ ਸਕੇ। ਇਸ ਮੌਕੇ ਪ੍ਰੀਤ ਪਰਿਵਾਰ ਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ, ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਐਸ.ਸੀ ਵਿੰਗ ਅਵਤਾਰ ਸਿੰਘ ਰਿਆ, ਸ਼ਰਨਜੀਤ ਸਿੰਘ ਚਨਾਰਥਲ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਬਲਜੀਤ ਸਿੰਘ ਭੁੱਟਾ ਹਲਕਾ ਇੰਚਾਰਜ ਫ਼ਤਹਿਗੜ੍ਹ ਸਾਹਿਬ, ਦਰਬਾਰਾ ਸਿੰਘ ਗੁਰੂ ਇੰਚਾਰਜ ਹਲਕਾ ਬਸੀ ਪਠਾਣਾਂ , ਐਡਵੋਕੇਟ ਅਮਰਦੀਪ ਸਿੰਘ ਧਾਰਨੀ ਮੁੱਖ ਬੁਲਾਰੇ ਅਕਾਲੀ ਦਲ ਅਤੇ ਕੌਮੀ ਮੀਤ ਪ੍ਰਧਾਨ ਮਨਮੋਹਨ ਸਿੰਘ ਮੁਕਾਰੋਪੁਰ, ਰਵਿੰਦਰ ਸਿੰਘ ਖ਼ਾਲਸਾ, ਗੁਰਦੀਪ ਸਿੰਘ ਕੰਗ ਮੈਨੇਜਰ ਗੁਰਦੁਆਰਾ ਸਾਹਿਬ, ਬਾਬਾ ਗੁਲਜਾਰ ਸਿੰਘ, ‘ਆਪ’ ਆਗੂ ਸੁਰਜੀਤ ਸਿੰਘ ਰੱਖੜਾ, ਮੀਤ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਡਾ. ਪ੍ਰਿਤਪਾਲ ਸਿੰਘ, ਸੁਰਿੰਦਰ ਸਿੰਘ ਸਮਾਣਾ, ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਪਰਿਤ ਪਾਲ ਸਿੰਘ, ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਪ੍ਰਿੰਸੀਪਲ ਲਖਬੀਰ ਸਿੰਘ, ਮਾਤਾ ਗੁਜਰੀ ਕਾਲਜ ਦੇ ਪ੍ਰਿੰਸੀਪਲ ਬਿਕਰਮਜੀਤ ਸਿੰਘ ਸੰਧੂ, ਸਾਬਕਾ ਚੇਅਰਮੈਨ ਹਰਭਜਨ ਸਿੰਘ ਚਨਾਰਥਲ, ਸਮੇਤ ਹੋਰ ਪਤਵੰਤੇ ਸੱਜਣ ਮੌਜੂਦ ਸਨ।