17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਪਨਗ੍ਰੇਨ ਦੇ ਚੇਅਰਮੈਨ ਤੇਜਪਾਲ ਸਿੰਘ ਨੇ ਸਰਹਿੰਦ ਮੰਡੀ ਵਿਖੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਫ਼ਤਹਿਗੜ੍ਹ ਸਾਹਿਬ, 16 ਅਕਤੂਬਰ (ਮਨਪ੍ਰੀਤ ਸਿੰਘ)- ਪਨਗ੍ਰੇਨ ਦੇ ਚੇਅਰਮੈਨ ਤੇਜਪਾਲ ਸਿੰਘ ਨੇ ਸਰਹਿੰਦ ਮੰਡੀ ਵਿਖੇ ਪਹੁੰਚ ਕੇ ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਮੰਡੀ ਵਿਚ ਚੱਲ ਰਹੇ ਖ਼ਰੀਦ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਅਤੇ ਸਬੰਧਿਤ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰਾ ਕੀਤਾ।

ਅਜੀਤ ਡੈਸਕ 17-10-2026
ਫ਼ਤਹਿਗੜ੍ਹ ਸਾਹਿਬ, 16 ਅਕਤੂਬਰ (ਮਨਪ੍ਰੀਤ ਸਿੰਘ)- ਪਨਗ੍ਰੇਨ ਦੇ ਚੇਅਰਮੈਨ ਤੇਜਪਾਲ ਸਿੰਘ ਨੇ ਸਰਹਿੰਦ ਮੰਡੀ ਵਿਖੇ ਪਹੁੰਚ ਕੇ ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਮੰਡੀ ਵਿਚ ਚੱਲ ਰਹੇ ਖ਼ਰੀਦ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਅਤੇ ਸਬੰਧਿਤ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਕਿਹਾ ਕਿ ਮੰਡੀਆਂ ਵਿਚ ਝੋਨੇ ਦੀ ਆਮਦ ਦੇ ਨਾਲ-ਨਾਲ ਖ਼ਰੀਦ ਅਤੇ ਲਿਫ਼ਟਿੰਗ ਦੀ ਪ੍ਰਕਿਰਿਆ ਵੀ ਨਿਰੰਤਰ ਜਾਰੀ ਰੱਖੀ ਜਾਵੇ, ਤਾਂ ਜੋ ਫ਼ਸਲ ਦੇ ਢੇਰ ਲੱਗਣ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾਂ ਕਿਹਾ ਕਿ ਖ਼ਰੀਦ ਏਜੰਸੀਆਂ ਤੇ ਮਾਰਕੀਟ ਕਮੇਟੀਆਂ ਦੇ ਅਧਿਕਾਰੀ ਖ਼ਰੀਦ ਪ੍ਰਕਿਰਿਆ ਦੀ ਨਿਯਮਤ ਨਿਗਰਾਨੀ ਕਰਨ ਅਤੇ ਕਿਸੇ ਵੀ ਸਮੱਸਿਆ ਦਾ ਤੁਰੰਤ ਹੱਲ ਯਕੀਨੀ ਬਣਾਉਣ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਅਮਰਿੰਦਰ ਸਿੰਘ ਮੰਡੋਫਲ, ਸਾਧੂ ਰਾਮ ਭੱਟਮਾਜਰਾ, ਤਰਸੇਮ ਲਾਲ ਉੱਪਲ, ‘ਆਪ’ ਆਗੂ ਰਮੇਸ਼ ਕੁਮਾਰ ਸੋਨੂੰ, ਸਤਨਾਮ ਅਰੋੜਾ, ਸ਼ੈਲਰ ਯੂਨੀਅਨ ਦੇ ਪ੍ਰਧਾਨ ਕੁਲਦੀਪ ਸਿੰਘ ਸੌਂਢਾ, ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਮੀਨਾਕਸ਼ੀ, ਖ਼ੁਰਾਕ ਤੇ ਸਪਲਾਈ ਅਫ਼ਸਰ ਕੇਵਲ ਸਿੰਘ, ਇੰਸਪੈਕਟਰ ਫੂਡ ਸਪਲਾਈ ਭਵਨਜੀਤ ਸਿੰਘ, ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਨੰਬਰਦਾਰ, ਨਿਰਮਲ ਸਿੰਘ ਮਾਵੀ, ਪਨਸਪ ਦੇ ਇੰਸਪੈਕਟਰ ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਤੇ ਨੁਮਾਇੰਦੇ ਹਾਜ਼ਰ ਸਨ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਐਸ. ਸੀ. ਵਿੰਗ ਦੇ ਸਰਕਲ ਪ੍ਰਧਾਨਾਂ ਦਾ ਐਲਾਨ ਅਗਲੀ ਖ਼ਬਰ ਅਸ਼ਟਾਮ ਪੇਪਰਾਂ ਦੀ ਘਾਟ ਕਾਰਨ ਆਮ ਲੋਕ ਤੇ ਕਾਰੋਬਾਰੀ ਪ੍ਰੇਸ਼ਾਨ, ਸਰਕਾਰ ਤੋਂ ਤੁਰੰਤ ਹੱਲ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।