17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਨਸ਼ਿਆਂ ਤੇ ਵਿਗੜੀ ਕਾਨੂੰਨ ਵਿਵਸਥਾ ਖ਼ਿਲਾਫ਼ ਕੈਂਡਲ ਮਾਰਚ ’ਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਲੋਕ - ਕਾਕਾ ਰਣਦੀਪ ਸਿੰਘ ਨਾਭਾ

ਅਮਲੋਹ, 16 ਅਕਤੂਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)- ਮਾਨਸਾ ਵਿਖੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ 17 ਅਕਤੂਬਰ ਨੂੰ ਸ਼ਾਮ 5 ਵਜੇ ਸ਼ਾਂਤਮਈ ਕੈਂਡਲ ਮਾਰਚ ਮੰਡੀ ਗੋਬਿੰਦਗੜ੍ਹ ਵਿਖੇ ਕੱਢਿਆ ਜਾ ਰਿਹਾ ਹੈ। ਇਸ ਸਬੰਧੀ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਹਲਕਾ ਅਮਲੋਹ ਦੇ ਨੌਜਵਾਨਾਂ ਅਤੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਆਪਣੇ ਸਾਥੀਆਂ ਸਮੇਤ ਇਸ ਕੈਂਡਲ ਮਾਰਚ ਵਿਚ ਸ਼ਮੂਲੀਅਤ ਕਰਨ।

ਅਜੀਤ ਡੈਸਕ 17-10-2026
ਅਮਲੋਹ, 16 ਅਕਤੂਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)- ਮਾਨਸਾ ਵਿਖੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ 17 ਅਕਤੂਬਰ ਨੂੰ ਸ਼ਾਮ 5 ਵਜੇ ਸ਼ਾਂਤਮਈ ਕੈਂਡਲ ਮਾਰਚ ਮੰਡੀ ਗੋਬਿੰਦਗੜ੍ਹ ਵਿਖੇ ਕੱਢਿਆ ਜਾ ਰਿਹਾ ਹੈ। ਇਸ ਸਬੰਧੀ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਹਲਕਾ ਅਮਲੋਹ ਦੇ ਨੌਜਵਾਨਾਂ ਅਤੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਆਪਣੇ ਸਾਥੀਆਂ ਸਮੇਤ ਇਸ ਕੈਂਡਲ ਮਾਰਚ ਵਿਚ ਸ਼ਮੂਲੀਅਤ ਕਰਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਕਾ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਬੇਹੱਦ ਚਿੰਤਾਜਨਕ ਹੋ ਚੁੱਕੀ ਹੈ ਅਤੇ ਨਸ਼ਿਆਂ ਦਾ ਪ੍ਰਕੋਪ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਵਲੋਂ ਸ਼ਰੇਆਮ ਲੋਕਾਂ ਦੀਆਂ ਜਾਨਾਂ ਲਈਆਂ ਜਾ ਰਹੀਆਂ ਹਨ, ਜਿਸ ਕਾਰਨ ਆਮ ਲੋਕਾਂ ਵਿਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਨੇ ਪੰਜਾਬ ਦੀ ਜਵਾਨੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਸਰਕਾਰ ਨਸ਼ਿਆਂ ਨੂੰ ਰੋਕਣ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿਚ ਅਸਫਲ ਰਹੀ ਹੈ, ਜਿਸ ਕਾਰਨ ਲੋਕਾਂ ਵਿਚ ਰੋਸ ਵਧ ਰਿਹਾ ਹੈ। ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਅਤੇ ਵਿਗੜੀ ਕਾਨੂੰਨ ਵਿਵਸਥਾ ਖ਼ਿਲਾਫ਼ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨ ਅਤੇ ਪਰਵਿੰਦਰ ਸਿੰਘ ਝੋਟੇ ਨੂੰ ਸ਼ਰਧਾਂਜਲੀ ਦੇਣ ਲਈ ਕੈਂਡਲ ਮਾਰਚ ਵਿਚ ਜ਼ਰੂਰ ਸ਼ਾਮਲ ਹੋਣ। ਇਸ ਮੌਕੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ, ਸੀਨੀਅਰ ਆਗੂ ਡਾ. ਕਰਨੈਲ ਸਿੰਘ, ਡਾ. ਸਵਤੰਤਰ ਕਰਕਰਾ, ਬਲਵੀਰ ਸਿੰਘ ਮਿੰਟੂ, ਗੁਰਪ੍ਰੀਤ ਸਿੰਘ ਗਰੇਵਾਲ, ਗੁਰਬਚਨ ਸਿੰਘ ਕਾਹਨਪੁਰਾ, ਰਾਕੇਸ਼ ਕੁਮਾਰ ਗੋਗੀ, ਸ਼ਿਵ ਕੁਮਾਰ ਗਰਗ, ਬਿੱਕਰ ਸਿੰਘ ਦੀਵਾ, ਹਰਪ੍ਰੀਤ ਸਿੰਘ ਗੁਰਧਨਪੁਰ, ਚੇਅਰਮੈਨ ਰਣਜੀਤ ਸਿੰਘ ਕੋਟਲੀ, ਪੰਮੀ ਜਿੰਦਲ, ਰੂਪ ਸਿੰਘ, ਪਰਮਜੀਤ ਭੱਦਲਥੂਹਾ, ਬਲਜੀਤ ਮਰਾਰੜੂ, ਜਾਂਟੀ ਘੁੱਲੂ ਮਾਜਰਾ, ਪ੍ਰੀਤਮ ਬੈਣਾ, ਦਿਲਬਾਗ ਭਾਂਬਰੀ, ਡਾ. ਹਰਪਾਲ ਸਿੰਘ, ਡਾ. ਹਰਿੰਦਰ ਸਿੰਘ ਸਾਹੀਂ, ਅੰਮ੍ਰਿਤ ਲੱਲੋਂ, ਗੌਰਵ ਪ੍ਰਭਾਕਰ, ਸੁੱਖਾ ਖੁੰਮਣਾ, ਦਲਜੋਤ ਔਜਲਾ, ਪੀ ਏ ਮਨਪ੍ਰੀਤ ਸਿੰਘ ਮਿੰਟਾ ਤੋਂ ਇਲਾਵਾ ਹੋਰ ਪਤਵੰਤੇ ਸੱਜਣ ਮੌਜੂਦ ਸਨ।
ਪਿਛਲੀ ਖ਼ਬਰ ਨਰੇਸ਼ ਵੈਦ ਨੇ ਰਾਮ-ਲੀਲ੍ਹਾ ’ਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਅਗਲੀ ਖ਼ਬਰ ਸਾਨੂੰ ਸ੍ਰੀ ਰਾਮ ਜੀ ਦੇ ਜੀਵਨ ਤੋਂ ਚੰਗਾ ਜੀਵਨ ਜਿਊਣ ਦੀ ਸਿੱਖਿਆ ਮਿਲਦੀ ਹੈ- ਡਾ. ਜਸਵੰਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।