ਸਮੂਹ ਅਧਿਆਪਕ ਜਥੇਬੰਦੀਆਂ ਵਲੋਂ 21 ਨੂੰ ਸਮੂਹਿਕ ਛੁੱਟੀ ਲੈਣ ਦਾ ਫ਼ੈਸਲਾ
ਫ਼ਤਹਿਗੜ੍ਹ ਸਾਹਿਬ, 17 ਅਕਤੂਬਰ (ਬਲਜਿੰਦਰ ਸਿੰਘ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਸੂਬਾਈ ਤਾਲਮੇਲ ਕਮੇਟੀ ਵਲੋਂ 10 ਅਕਤੂਬਰ ਦੀ ਸੰਗਰੂਰ ਵਿਖੇ ਹੋਈ ਵਿਸ਼ਾਲ ਮਹਾਂ ਰੈਲੀ ਵਿਚ ਕੀਤੇ ਐਲਾਨ ਅਨੁਸਾਰ ਪੰਜਾਬ ਸਰਕਾਰ ਦੇ ਮੁਲਾਜ਼ਮ ਤੇ ਪੈਨਸ਼ਨਰ ਮੰਗਾਂ ਨੂੰ ਲੈ ਕੇ ਅਪਣਾਏ ਅੜੀਅਲ ਰਵੱਈਏ ਵਿਰੁੱਧ 21 ਅਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨਾਂ ਵਿਚ ਸ਼ਾਮਿਲ ਹੋਣ ਦੇ ਸੱਦੇ ’ਤੇ ਵਿਚਾਰ ਕਰਨ ਲਈ ਸਮੂਹ ਅਧਿਆਪਕ ਜਥੇਬੰਦੀਆਂ ਦੀ ਵਰਚੂਅਲ ਮੀਟਿੰਗ ਕੀਤੀ ਗਈ। ਜਿਸ ਵਿਚ ਸੂਬਾਈ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਨੂੰ ਸਕੂਲਾਂ ਵਿਚ ਲਾਗੂ ਕਰਦੇ ਹੋਏ 21 ਅਕਤੂਬਰ ਨੂੰ ਪੰਜਾਬ ਦੇ ਸਮੂਹ ਅਧਿਆਪਕਾਂ ਵਲੋਂ ਇਕ ਦਿਨ ਦੀ ਸਮੂਹਿਕ ਛੁੱਟੀ ਲੈ ਕੇ ਸਾਂਝੇ ਰੋਸ ਪ੍ਰਦਰਸ਼ਨਾਂ ਵਿਚ ਸ਼ਮੂਲੀਅਤ ਕਰਨ ਦੇ ਨਾਲ ਹੀ 22 ਅਕਤੂਬਰ ਨੂੰ ਵੀ ਰੋਸ ਪ੍ਰਦਰਸ਼ਨਾਂ ਵਿਚ ਭਰਵੀਂ ਸ਼ਮੂਲੀਅਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।
ਫ਼ਤਹਿਗੜ੍ਹ ਸਾਹਿਬ, 17 ਅਕਤੂਬਰ (ਬਲਜਿੰਦਰ ਸਿੰਘ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਸੂਬਾਈ ਤਾਲਮੇਲ ਕਮੇਟੀ ਵਲੋਂ 10 ਅਕਤੂਬਰ ਦੀ ਸੰਗਰੂਰ ਵਿਖੇ ਹੋਈ ਵਿਸ਼ਾਲ ਮਹਾਂ ਰੈਲੀ ਵਿਚ ਕੀਤੇ ਐਲਾਨ ਅਨੁਸਾਰ ਪੰਜਾਬ ਸਰਕਾਰ ਦੇ ਮੁਲਾਜ਼ਮ ਤੇ ਪੈਨਸ਼ਨਰ ਮੰਗਾਂ ਨੂੰ ਲੈ ਕੇ ਅਪਣਾਏ ਅੜੀਅਲ ਰਵੱਈਏ ਵਿਰੁੱਧ 21 ਅਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨਾਂ ਵਿਚ ਸ਼ਾਮਿਲ ਹੋਣ ਦੇ ਸੱਦੇ ’ਤੇ ਵਿਚਾਰ ਕਰਨ ਲਈ ਸਮੂਹ ਅਧਿਆਪਕ ਜਥੇਬੰਦੀਆਂ ਦੀ ਵਰਚੂਅਲ ਮੀਟਿੰਗ ਕੀਤੀ ਗਈ। ਜਿਸ ਵਿਚ ਸੂਬਾਈ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਨੂੰ ਸਕੂਲਾਂ ਵਿਚ ਲਾਗੂ ਕਰਦੇ ਹੋਏ 21 ਅਕਤੂਬਰ ਨੂੰ ਪੰਜਾਬ ਦੇ ਸਮੂਹ ਅਧਿਆਪਕਾਂ ਵਲੋਂ ਇਕ ਦਿਨ ਦੀ ਸਮੂਹਿਕ ਛੁੱਟੀ ਲੈ ਕੇ ਸਾਂਝੇ ਰੋਸ ਪ੍ਰਦਰਸ਼ਨਾਂ ਵਿਚ ਸ਼ਮੂਲੀਅਤ ਕਰਨ ਦੇ ਨਾਲ ਹੀ 22 ਅਕਤੂਬਰ ਨੂੰ ਵੀ ਰੋਸ ਪ੍ਰਦਰਸ਼ਨਾਂ ਵਿਚ ਭਰਵੀਂ ਸ਼ਮੂਲੀਅਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਖੇਡ ਫ਼ੰਡ ਜਾਰੀ ਨਾ ਹੋਣ ਕਾਰਨ ਖੇਡਾਂ ਦੀ ਜਿਸ ਤਰ੍ਹਾਂ ਦੀ ਵੀ ਸਥਿਤੀ ਹੈ, ਉਨ੍ਹਾਂ ਨੂੰ ਉਸੇ ਪੱਧਰ ਤੇ ਰੋਕਿਆ ਜਾਵੇਗਾ ਤਾਂ ਜੋ ਵਿਭਾਗ ਤੇ ਸਰਕਾਰ ਨੂੰ ਖੇਡ ਫ਼ੰਡ ਜਾਰੀ ਕਰਨ ਲਈ ਮਜਬੂਰ ਕੀਤਾ ਜਾ ਸਕੇ। ਜ਼ਿਲਿ੍ਹਆਂ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਵਲੋਂ 21 ਅਕਤੂਬਰ ਦੀ ਸਮੂਹਿਕ ਛੁੱਟੀ ਲੈਣ ਦਾ ਨੋਟਿਸ ਅਤੇ ਖੇਡ ਫ਼ੰਡ ਜਾਰੀ ਹੋਣ ਤੱਕ ਖੇਡਾਂ ਰੋਕਣ ਸੰਬੰਧੀ ਨੋਟਿਸ 19 ਅਕਤੂਬਰ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਰਾਹੀਂ ਡਾਇਰੈਕਟਰ ਸਕੂਲ ਸਿੱਖਿਆ ਪੰਜਾਬ ਨੂੰ ਭੇਜਿਆ ਜਾਵੇਗਾ। ਆਗੂਆਂ ਨੇ ਸਮੂਹ ਅਧਿਆਪਕ ਜਥੇਬੰਦੀਆਂ ਦੇ ਸਾਰੇ ਜ਼ਿਲ੍ਹਾ/ਬਲਾਕ ਆਗੂਆਂ ਨੂੰ 17 ਤੋਂ 20 ਅਕਤੂਬਰ ਤੱਕ ਹਰ ਸਕੂਲ, ਹਰ ਅਧਿਆਪਕ ਤੱਕ 21 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨਾਂ ਵਿਚ ਸ਼ਾਮਿਲ ਹੋਣਾ ਯਕੀਨੀ ਬਣਾਉਣ ਦੀ ਅਪੀਲ ਕੀਤੀ।