ਵੁਸ਼ੂ ਮੁਕਾਬਲੇ ਵਿਚ ਅਰਸ਼ਪ੍ਰੀਤ ਸਿੰਘ ਨੇ ਜਿੱਤਿਆ ਕਾਂਸੀ ਦਾ ਤਗਮਾ
ਮੰਡੀ ਗੋਬਿੰਦਗੜ੍ਹ, 17 ਅਕਤੂਬਰ (ਇਕਬਾਲਦੀਪ ਸੰਧੂ)-ਸੇਂਟ ਫ਼ਰੀਦ ਪਬਲਿਕ ਸਕੂਲ ਮੰਡੀ ਗੋਬਿੰਦਗੜ੍ਹ ਦੇ ਸੱਤਵੀਂ ਜਮਾਤ ਦੇ ਵਿਦਿਆਰਥੀ ਅਰਸ਼ਪ੍ਰੀਤ ਸਿੰਘ ਨੇ ਖੇਡਾਂ ਵਤਨ ਪੰਜਾਬ ਦੀਆਂ ਰਾਜ ਪੱਧਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਮਗ਼ਾ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਗੁਰਦਾਸਪੁਰ ਵਿਖੇ ਆਯੋਜਿਤ ਇਸ ਵਾਰੀ ਰਾਜ ਪੱਧਰੀ ਖੇਡ ਪ੍ਰਤੀਯੋਗਤਾ ਵਿਚ ਅਰਸ਼ਪ੍ਰੀਤ ਸਿੰਘ ਨੇ ਅੰਡਰ-14 ਵੁਸ਼ੂ ਵਰਗ ਵਿਚ ਇਹ ਸ਼ਾਨਦਾਰ ਪ੍ਰਾਪਤ ਹਾਸਲ ਕੀਤੀ।
ਵੁਸ਼ੂ ਮੁਕਾਬਲੇ ਵਿਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਅਰਸ਼ਪ੍ਰੀਤ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਵਰਿੰਦਰਜੀਤ ਸਿੰਘ। ਅਜੀਤ ਤਸਵੀਰ
18-10-2026