18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

‘ ਆਪ’ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਲੋਕਾਂ ਲਈ ਲਾਹੇਵੰਦ ਸਾਬਤ ਹੋ ਰਹੀਆਂ ਹਨ-ਵਿਧਾਇਕ ਗੈਰੀ ਬੜਿੰਗ

ਅਮਲੋਹ, 17 ਅਕਤੂਬਰ (ਕੇਵਲ ਸਿੰਘ)-ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਅਮਲੋਹ ਸ਼ਹਿਰ ਦੇ ਵਾਰਡ ਨੰਬਰ 7 ਵਿਖੇ ‘ਡੋਰ-ਟੂ-ਡੋਰ ਜਨ ਸੰਪਰਕ’ ਮੁਹਿੰਮ ਤਹਿਤ ਇਲਾਕਾ ਵਾਸੀਆਂ ਦੇ ਘਰ-ਘਰ ਪਹੁੰਚ ਕੇ ਉਨ੍ਹਾਂ ਦਾ ਹਾਲ-ਚਾਲ ਜਾਣਿਆ ਅਤੇ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਬੀਤੇ ਸਾਢੇ ਚਾਰ ਸਾਲਾਂ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਨਾਲ ਲੋਕਾਂ ਦੇ ਜੀਵਨ ਵਿਚ ਹਾਂ-ਪੱਖੀ ਬਦਲਾਅ ਆਏ ਹਨ।

ਅਮਲੋਹ ਦੇ ਵਾਰਡ ਨੰਬਰ 7 ਵਿਖੇ ‘ਡੋਰ-ਟੂ-ਡੋਰ ਜਨ ਸੰਪਰਕ’ ਮੁਹਿੰਮ ਤਹਿਤ ਇਲਾਕਾ ਵਾਸੀਆਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨਾਲ ਦਰਸ਼ਨ ਸਿੰਘ ਚੀਮਾ, ਬੰਟੀ ਅਮਲੋਹ, ਜਗਜੀਵਨ ਸਿੰਘ ਅਤੇ ਹੋਰ। ਤਸਵੀਰ: ਕੇਵਲ ਸਿੰਘ 18-10-2026
ਅਮਲੋਹ, 17 ਅਕਤੂਬਰ (ਕੇਵਲ ਸਿੰਘ)-ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਅਮਲੋਹ ਸ਼ਹਿਰ ਦੇ ਵਾਰਡ ਨੰਬਰ 7 ਵਿਖੇ ‘ਡੋਰ-ਟੂ-ਡੋਰ ਜਨ ਸੰਪਰਕ’ ਮੁਹਿੰਮ ਤਹਿਤ ਇਲਾਕਾ ਵਾਸੀਆਂ ਦੇ ਘਰ-ਘਰ ਪਹੁੰਚ ਕੇ ਉਨ੍ਹਾਂ ਦਾ ਹਾਲ-ਚਾਲ ਜਾਣਿਆ ਅਤੇ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਬੀਤੇ ਸਾਢੇ ਚਾਰ ਸਾਲਾਂ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਨਾਲ ਲੋਕਾਂ ਦੇ ਜੀਵਨ ਵਿਚ ਹਾਂ-ਪੱਖੀ ਬਦਲਾਅ ਆਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਿਲ ਰਹੀ ਜ਼ੀਰੋ ਬਿਜਲੀ ਬਿੱਲਾਂ ਦੀ ਸਹੂਲਤ, ਮੁਫ਼ਤ ਇਲਾਜ, ਬੱਚਿਆਂ ਲਈ ਬਿਹਤਰ ਸਿੱਖਿਆ ਅਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਵਰਗੀਆਂ ਸਕੀਮਾਂ ਬਾਰੇ ਲੋਕਾਂ ਦੇ ਵਿਚਾਰ ਜਾਣ ਕੇ ਉਨ੍ਹਾਂ ਨੂੰ ਖ਼ੁਸ਼ੀ ਹੋਈ ਹੈ। ਵਿਧਾਇਕ ਨੇ ਕਿਹਾ ਕਿ ਘਰ-ਘਰ ਜਾ ਕੇ ਲੋਕਾਂ ਨਾਲ ਸਿੱਧਾ ਸੰਪਰਕ ਕਰਨ ਦਾ ਮੁੱਖ ਮਕਸਦ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸਮਝਣਾ ਅਤੇ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਲੋਕਾਂ ਵਲੋਂ ਦੱਸੀਆਂ ਗਈਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਜਲਦ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਉਮੀਦ ਜਤਾਈ ਕਿ ਲੋਕ ਸਾਲ 2027 ਵਿਚ ਵੀ ਆਮ ਆਦਮੀ ਪਾਰਟੀ ਨੂੰ ਸਰਕਾਰ ਬਣਾਉਣ ਦਾ ਮੌਕਾ ਦੇਣਗੇ। ਇਸ ਮੌਕੇ ਵਾਰਡ ਵਾਸੀਆਂ ਨੇ ਵਿਧਾਇਕ ਵਲੋਂ ਘਰ-ਘਰ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਉਨ੍ਹਾਂ ਲਈ ਲਾਹੇਵੰਦ ਸਾਬਤ ਹੋ ਰਹੀਆਂ ਹਨ। ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਦਰਸ਼ਨ ਸਿੰਘ ਚੀਮਾ, ਸਾਬਕਾ ਚੇਅਰਮੈਨ ਸੁਖਵਿੰਦਰ ਕੌਰ ਗਹਿਲੋਤ, ਕੌਂਸਲਰ ਸਿਕੰਦਰ ਸਿੰਘ ਗੋਗੀ, ਕੌਂਸਲਰ ਲਵਪ੍ਰੀਤ ਸਿੰਘ ਲਵੀ, ਕੌਂਸਲਰ ਜਗਤਾਰ ਸਿੰਘ, ਬੰਟੀ ਅਮਲੋਹ, ਪ੍ਰਧਾਨ ਪਾਲੀ ਅਰੋੜਾ, ਜਗਜੀਵਨ ਸਿੰਘ, ਤਰਨਦੀਪ ਸਿੰਘ ਬਦੇਸ਼ਾ, ਮੋਨੀ ਪੰਡਿਤ ਅਤੇ ਵਾਰਡ ਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਲੋਕ ਹਿੱਤਾਂ ਲਈ ਕੀਤੇ ਗਏ ਵਿਕਾਸ ਕਾਰਜਾਂ ਸਦਕਾ ਆਮ ਆਦਮੀ ਪਾਰਟੀ ਮੁੜ ਚੋਣਾਂ ਜਿੱਤੇਗੀ-ਹਰਪ੍ਰੀਤ ਸਿੰਘ ਘੁੰਮਣ ਅਗਲੀ ਖ਼ਬਰ ਪਾਈਨ ਗਰੋਵ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੇ ਮਹਿਲਾ ਟੇਬਲ ਸੌਕਰ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਜਿੱਤੇ ਤਗਮੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।