18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਅਮਲੋਹ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ- ਸਟੈਲਨਜੀਤ ਸਿੰਘ

ਅਮਲੋਹ, 17 ਅਕਤੂਬਰ (ਕੇਵਲ ਸਿੰਘ)- ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਾਤਲਾਂ ਨੂੰ ਸਖ਼ਤ ਸਜਾ ਦਿਵਾਉਣ ਲਈ ਦਿੱਤੇ ਗਏ ਬੰਦ ਦੇ ਸੱਦੇ ਦਾ ਅਮਲੋਹ ਸ਼ਹਿਰ ਵਿਚ ਅਸਰ ਦੇਖਣ ਨੂੰ ਮਿਲਿਆ। ਇਸ ਮੌਕੇ ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ ਅਮਲੋਹ ਸ਼ਹਿਰ ਵਿਚ ਸ਼ਾਂਤਮਈ ਮਾਰਚ ਕੱਢਿਆ ਗਿਆ।

ਅਜੀਤ ਡੈਸਕ 18-10-2026
ਅਮਲੋਹ, 17 ਅਕਤੂਬਰ (ਕੇਵਲ ਸਿੰਘ)- ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਾਤਲਾਂ ਨੂੰ ਸਖ਼ਤ ਸਜਾ ਦਿਵਾਉਣ ਲਈ ਦਿੱਤੇ ਗਏ ਬੰਦ ਦੇ ਸੱਦੇ ਦਾ ਅਮਲੋਹ ਸ਼ਹਿਰ ਵਿਚ ਅਸਰ ਦੇਖਣ ਨੂੰ ਮਿਲਿਆ। ਇਸ ਮੌਕੇ ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ ਅਮਲੋਹ ਸ਼ਹਿਰ ਵਿਚ ਸ਼ਾਂਤਮਈ ਮਾਰਚ ਕੱਢਿਆ ਗਿਆ। ਪਾਰਟੀ ਦੇ ਹਲਕਾ ਅਮਲੋਹ ਦੇ ਆਗੂ ਸਟੈਲਨਜੀਤ ਸਿੰਘ ਸੋਨੂੰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਨੂੰ ਬਚਾਉਣ ਅਤੇ ਸੂਬੇ ਵਿਚ ਅਮਨ-ਸ਼ਾਂਤੀ ਤੇ ਸੱਚ ਦਾ ਪਹਿਰਾ ਦੇਣ ਲਈ ਸਾਰੇ ਧਰਮਾਂ ਦੇ ਲੋਕਾਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇੱਕਜੁੱਟ ਹੋਣਾ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਮੱਸਿਆਵਾਂ ਦਾ ਸਥਾਈ ਹੱਲ ਸਿਰਫ਼ ਦੁਕਾਨਾਂ ਬੰਦ ਕਰਨ ਜਾਂ ਰੋਸ ਪ੍ਰਗਟਾਉਣ ਨਾਲ ਨਹੀਂ ਹੋ ਸਕਦਾ, ਸਗੋਂ ਇਸ ਲਈ ਪੰਜਾਬ ਦੀ ਵਾਗਡੋਰ ਧਾਰਮਿਕ ਕਦਰਾਂ-ਕੀਮਤਾਂ ਅਤੇ ਸੱਚੀ ਸੋਚ ਵਾਲੇ ਲੋਕਾਂ ਦੇ ਹੱਥਾਂ ਵਿਚ ਹੋਣੀ ਜ਼ਰੂਰੀ ਹੈ। ਉਨ੍ਹਾਂ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਘਟਨਾ ਦਾ ਹਵਾਲਾ ਦਿੰਦਿਆਂ ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਸਵਾਲ ਚੁੱਕੇ ਅਤੇ ਦਾਅਵਾ ਕੀਤਾ ਕਿ ਅਜਿਹੀਆਂ ਘਟਨਾਵਾਂ ਪਿੱਛੇ ਇਕ ਵੱਡਾ ਢਾਂਚਾ ਕੰਮ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਅਮਲੋਹ ਸ਼ਹਿਰ ਵਾਸੀਆਂ ਦਾ ਧੰਨਵਾਦ ਕਰਦੇ ਹਾਂ ਜਿਨ੍ਹਾਂ ਨੇ ਬੰਦ ਦਾ ਸਮਰਥਨ ਕੀਤਾ ਹੈ।
ਪਿਛਲੀ ਖ਼ਬਰ ਪੂਰਵਾਂਚਲ ਸਭਾ ਨੇ ਦੀਵਾਲੀ ਮਿਲਨ ਉਤਸਵ ਸੰਬੰਧੀ ਕੀਤੀ ਮੀਟਿੰਗ ਅਗਲੀ ਖ਼ਬਰ ਮੰਡੀ ਗੋਬਿੰਦਗੜ੍ਹ ਵਿਖੇ ‘ਪੰਜਾਬ ਬੰਦ’ ਦੇ ਸੱਦੇ ਨੂੰ ਮਿਲਿਆ ਪੂਰਨ ਸਮਰਥਨ- ਇੰਜ. ਟੌਹੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।